ETV Bharat / state

Viral Video : ਕੀੜਿਆਂ ਵਾਲੀ ਮਿਠਾਈ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭੜਕੇ ਹਲਵਾਈ ਐਸੋਸੀਏਸ਼ਨ ਦੇ ਅਹੁਦੇਦਾਰ, ਸਾਇਬਰ ਸੈੱਲ ਨੂੰ ਸ਼ਿਕਾਇਤ

author img

By ETV Bharat Punjabi Team

Published : Sep 6, 2023, 3:42 PM IST

ਕੀੜਿਆਂ ਵਾਲੀ ਮਿਠਾਈ ਦੀ ਵੀਡੀਓ ਵਾਇਰਲ ਹੋਣ ਨਾ ਭੜਕੇ ਪੰਜਾਬ ਹਲਵਾਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਾਇਬਰ ਸੈੱਲ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। (Punjab Halwai Association complained to cyber cell)

Punjab Halwai Association complained to cyber cell after video of wormy sweets went viral
Viral Video : ਕੀੜਿਆਂ ਵਾਲੀ ਮਿਠਾਈ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭੜਕੇ ਹਲਵਾਈ ਐਸੋਸੀਏਸ਼ਨ ਦੇ ਅਹੁੱਦੇਦਾਰ, ਸਾਇਬਰ ਸੈੱਲ ਨੂੰ ਸ਼ਿਕਾਇਤ

Viral Video : ਕੀੜਿਆਂ ਵਾਲੀ ਮਿਠਾਈ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭੜਕੇ ਹਲਵਾਈ ਐਸੋਸੀਏਸ਼ਨ ਦੇ ਅਹੁਦੇਦਾਰ, ਸਾਇਬਰ ਸੈੱਲ ਨੂੰ ਸ਼ਿਕਾਇਤ

ਲੁਧਿਆਣਾ : ਸੋਸ਼ਲ ਮੀਡਿਆ 'ਤੇ ਕੀੜਿਆ ਵਾਲੀ ਇੱਕ ਵੀਡੀਓ ਲਗਾਤਾਰ ਵਾਇਰਲ ਹੋ ਰਿਹਾ ਹੈ। ਇਸ ਵਿੱਚ ਮਠਿਆਈ ਦੀ ਦੁਕਾਨ ਉੱਤੇ ਇੱਕ ਗ੍ਰਾਹਕ ਮਠਿਆਈ ਵਿੱਚ ਕੀੜੇ ਹੋਣ ਦਾ ਦਾਅਵਾ ਕਰ ਰਿਹਾ ਹੈ। ਇਹ ਵੀਡੀਓ ਪੰਜਾਬ ਦੇ ਕਿਸੇ ਬਾਹਰੀ ਸੂਬੇ ਦੀ ਦੱਸੀ ਜਾ ਰਹੀ ਹੈ ਪਰ ਇਸ ਵੀਡੀਓ ਨੂੰ ਲੁਧਿਆਣਾ ਦੀ ਇੱਕ ਮਸ਼ਹੂਰ ਮਠਿਆਈ ਦੀ ਦੁਕਾਨ (Ludhiana's famous sweet shop) ਦੇ ਨਾਂ ਉੱਤੇ ਵਾਇਰਲ ਕੀਤਾ ਜਾ ਰਿਹਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਅੱਜ ਪੰਜਾਬ ਹਲਵਾਈ ਐਸੋਸੀਏਸ਼ਨ ਦੇ ਮੈਂਬਰ ਅਤੇ ਸਬੰਧਤ ਦੁਕਾਨਦਾਰ ਲੁਧਿਆਣਾ ਸਾਇਬਰ ਸੈੱਲ (Punjab Halwai Association complained to cyber cell) ਵਿੱਚ ਸ਼ਿਕਾਇਤ ਦੇਣ ਲਈ ਪਹੁੰਚੇ। ਉਹਨਾਂ ਨੇ ਕਿਹਾ ਕਿ ਉਹ ਵੀਡੀਓ ਐਡਿਟ ਕਰਕੇ ਅੱਗੇ ਭੇਜਣ ਵਾਲਿਆਂ ਦੇ ਖਿਲਾਫ ਕਾਰਵਾਈ ਚਾਹੁੰਦੇ ਹਨ ਅਤੇ ਨਾਲ ਹੀ ਉਸ ਉੱਤੇ ਮਾਣਹਾਨੀ ਦਾ ਦਾਅਵਾ ਵੀ ਕਰਨਗੇ।


ਲੁਧਿਆਣਾ ਦੀ ਦੁਕਾਨ ਨਹੀਂ : ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਭਾਸ਼ਾ ਅਤੇ ਦੁਕਾਨ ਦੀ ਡੇਕੋਰੇਸ਼ਨ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਜਿਸ ਦੁਕਾਨ ਦੀ ਇਹ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ ਉਸ ਨਾਲ ਸਬੰਧਿਤ ਕੋਈ ਵੀ ਹਲਵਾਈ ਦੀ ਦੁਕਾਨ ਲੁਧਿਆਣਾ (video of wormy sweets went viral) ਦੇ ਸਥਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀਡੀਓ ਜਾਣ-ਬੁੱਝ ਕੇ ਐਡੀਟ ਕਰਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਦੀ (Ludhiana Cyber Cell) ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਵੀਡੀਓ ਬਣਾਉਣ ਵਾਲੇ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।


ਪੁਲਿਸ ਨੇ ਅਰੰਭੀ ਜਾਂਚ : ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਈਬਰ ਸੈੱਲ ਦੇ ਇੰਚਾਰਜ ਜਤਿੰਦਰ ਸਿੰਘ (Jatinder Singh in charge of Cyber Cell) ਨੇ ਕਿਹਾ ਕਿ ਪਵਨ ਕੁਮਾਰ ਵੱਲੋਂ ਸਾਨੂੰ ਸ਼ਿਕਾਇਤ ਦਿੱਤੀ ਗਈ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿੱਚ ਉਨ੍ਹਾਂ ਦੀ ਦੁਕਾਨ ਦਾ ਨਾਂ ਜੋੜ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਪਹਿਲਾਂ ਵੀ ਹੋਈਆਂ ਵੀਡੀਓ ਵਾਇਰਲ : ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਦੇ ਕਈ ਨਾਮੀ ਰੈਸਟੋਰੈਂਟ ਤੋਂ ਖਰਾਬ ਖਾਣੇ ਦੀਆਂ ਵੀਡੀਓ ਵਾਇਰਲ (Video of bad food from famous restaurant goes viral) ਹੋਈਆਂ ਸਨ। ਇਸ ਤੋਂ ਬਾਅਦ ਦੁਕਾਨਾਂ ਦੀ ਸੇਲ ਉੱਤੇ ਕਾਫੀ ਅਸਰ ਪਿਆ ਸੀ। ਇਸ ਕਰਕੇ ਇਸ ਕਥਿਤ ਵੀਡੀਓ ਨੂੰ ਲੈ ਕੇ ਹਲਵਾਈ ਐਸੋਸੀਏਸ਼ਨ ਨੇ ਇਤਰਾਜ਼ ਜਤਾਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.