ETV Bharat / state

ਵੇਰਕਾ ਦੇ ਬਿਆਨ ਤੋਂ ਬਾਅਦ ਵਿਰੋਧੀਆਂ ਨੇ ਘੇਰੀ ਕਾਂਗਰਸ ਹਾਈਕਮਾਂਡ, ਕਿਹਾ ਹਾਈਕਮਾਂਡ ਹੈ ਕਿਹੜੀ ?

author img

By

Published : May 27, 2022, 3:28 PM IST

ਰਾਜਕੁਮਾਰ ਵੇਰਕਾ ਨੇ ਬਿਆਨ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕਾਂਗਰਸ
ਰਾਜਕੁਮਾਰ ਵੇਰਕਾ ਨੇ ਬਿਆਨ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕਾਂਗਰਸ

ਰਾਜਕੁਮਾਰ ਵੇਰਕਾ ਵੱਲੋਂ ਕਾਂਗਰਸ ਹਾਈਕਮਾਂਡ ’ਤੇ ਚੁੱਕੇ ਸਵਾਲਾਂ ਤੋਂ ਬਾਅਦ ਕਾਂਗਰਸ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਜੰਮਕੇ ਕਾਂਗਰਸ ਹਾਈਕਮਾਂਡ ਖ਼ਿਲਾਫ਼ ਭੜਾਸ ਕੱਢੀ ਗਈ ਹੈ। ਓਧਰ ਇਸ ਮਸਲੇ ’ਤੇ ਕਾਂਗਰਸ ਆਗੂ ਕੁਲਦੀਪ ਵੈਦ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਲੁਧਿਆਣਾ: ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਹਾਈਕਮਾਂਡ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਵੇਰਕਾ ਨੇ ਕਿਹਾ ਕਿ ਕਾਂਗਰਸ ਦੇ ਕੁਝ ਲੀਡਰਾਂ ਦੀਆਂ ਹਰਕਤਾਂ ਕਾਰਨ ਕਾਂਗਰਸੀ ਵਰਕਰ ਨਾਰਾਜ਼ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਭਖਦੀ ਨਜ਼ਰ ਆ ਰਹੀ ਹੈ।

ਵੇਰਕਾ ਵੱਲੋਂ ਹਾਈਕਮਾਂਡ ’ਤੇ ਚੁੱਕੇ ਸਵਾਲਾਂ ਨੂੰ ਲੈਕੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਦਾ ਬਿਆਨ ਵੀ ਸਾਹਮਣੇ ਆਇਆ। ਉਨ੍ਹਾਂ ਕਿਹਾ ਕੇ ਮੈਨੂੰ ਮੀਡੀਆ ਰਾਹੀਂ ਹੀ ਵੇਰਕਾ ਦੇ ਬਿਆਨ ਬਾਰੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਇਸ ਗੱਲ ਵਿਚ ਕੋਈ ਦੋ ਰਾਇ ਨਹੀਂ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਬੀਤੇ ਕੁਝ ਮਹੀਨਿਆਂ ਅੰਦਰ ਕੁਝ ਫੈਸਲਿਆਂ ’ਤੇ ਦੇਰੀ ਜ਼ਰੂਰ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਹਾਈਕਮਾਂਡ ਦੇ ਪੱਖ ਵਿੱਚ ਬੋਲਦਿਆਂ ਕਿਹਾ ਕਿ ਉਹ ਇਹ ਨਹੀਂ ਕਹਿੰਦੇ ਕਿ ਉਸ ਵੱਲੋਂ ਬਿਲਕੁਲ ਹੀ ਫੈਸਲੇ ਨਹੀਂ ਲਏ ਗਏ ਪਰ ਪਿਛਲੇ ਸਮਿਆਂ ਵਿੱਚ ਕੁਝ ਫੈਸਲੇ ਲੈਣ ਵਿੱਚ ਦੇਰੀ ਜ਼ਰੂਰ ਹੋਈ ਹੈ।

ਰਾਜਕੁਮਾਰ ਵੇਰਕਾ ਨੇ ਬਿਆਨ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕਾਂਗਰਸ

ਰਾਜ ਕੁਮਾਰ ਵੇਰਕਾ ਦੇ ਬਿਆਨ ਨੂੰ ਲੈਕੇ ਇੱਕ ਫੇਰ ਕਾਂਗਰਸ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਲੁਧਿਆਣਾ ਤੋਂ ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਖ਼ਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਗੋਗੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ 5-4 ਬੰਦੇ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਬੰਦੇ ਹਨ ਉਹ ਹੀ ਪਾਰਟੀ ਨੂੰ ਚਲਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਜਿਹੜਾ ਉਨ੍ਹਾਂ ਨੂੰ ਥੈਲਾ ਦੇ ਆਉਂਦਾ ਹੈ ਉਸਨੂੰ ਉਹ ਅੱਗੇ ਕਰ ਦਿੰਦੇ ਹਨ ਇਸ ਲਈ ਹੁਣ ਕਾਂਗਰਸ ਹਾਈਕਮਾਂਡ ਨਹੀਂ ਰਹੀ ਹੈ।

ਰਾਜਕੁਮਾਰ ਵੇਰਕਾ ਨੇ ਬਿਆਨ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕਾਂਗਰਸ

ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਕਾਂਗਰਸ ਆਗੂ ਕੁਲਦੀਪ ਵੈਦ ਨੇ ਕਿਹਾ ਕਿ ਕਾਂਗਰਸ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਚੰਗਾ ਕੰਮ ਕਰ ਰਹੇ ਹਨ। ਇਸ ਸਬੰਧੀ ਜਲਦ ਨਤੀਜੇ ਵਿਖਾਈ ਦੇਣਗੇ।

ਓਧਰ ਸੰਗਰੂਰ ’ਚ ਭਗਵੰਤ ਮਾਨ ਦੀ ਭੈਣ ਦੇ ਪੋਸਟਰਾਂ ਤੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੁਲਦੀਪ ਵੈਦ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਾਂਗਰਸ ਤੇ ਅਕਾਲੀ ਦਲ ’ਚ ਪਰਿਵਾਰਵਾਦ ਨੂੰ ਲੈਕੇ ਜ਼ਰੂਰ ਬੋਲਦੀ ਸੀ ਪਰ ਹੁਣ ਉਨ੍ਹਾਂ ਕਿਹਾ ਕੇ ਹਾਲੇ ਰਸਮੀ ਤੌਰ ’ਤੇ ਉਨ੍ਹਾਂ ਦੀ ਟਿਕਟ ਦਾ ਐਲਾਨ ਨਹੀਂ ਹੋਇਆ ਪਰ ਉਹ ਐਲਾਨ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਜ਼ਰੂਰ ਕਰਨਗੇ।

ਇਹ ਵੀ ਪੜ੍ਹੋ: ਰਾਜ ਕੁਮਾਰ ਵੇਰਕਾ ਨੇ ਹਾਈਕਮਾਨ ਨੂੰ ਸੁਣਾਈਆਂ ਖਰੀਆਂ-ਖਰੀਆਂ, ਜਾਣੋ ਕਿਉਂ

ETV Bharat Logo

Copyright © 2024 Ushodaya Enterprises Pvt. Ltd., All Rights Reserved.