ETV Bharat / state

Punjab Roadways Chakka jam: ਪੰਜਾਬ ਭਰ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਖੱਜਲ ਹੋ ਰਹੀਆਂ ਨੇ ਸਵਾਰੀਆਂ

author img

By

Published : Jun 27, 2023, 2:05 PM IST

Ludhiana Chakka Jaam: Chakka jam of government buses across Punjab, women and elderly are suffering.
Ludhiana Chakka Jam :ਪੰਜਾਬ ਭਰ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਖੱਜਲ ਹੋ ਰਹੀਆਂ ਮਹਿਲਾਵਾਂ ਤੇ ਬਜ਼ੁਰਗ

ਪੰਜਾਬ ਭਰ ਵਿੱਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ ਅਤੇ ਦੋ ਦਿਨ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਸਰਕਾਰੀ ਬੱਸਾਂ ਬੰਦ ਹੋਣ ਕਰਕੇ ਯਾਤਰੀਆਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਖਾਸ ਕਰਕੇ ਮਹਿਲਾਵਾਂ ਨੂੰ ਜਿਨ੍ਹਾਂ ਨੂੰ ਸਰਕਾਰੀ ਬੱਸ ਵਿੱਚ ਸਫ਼ਰ ਬਿਲਕੁਲ ਮੁਫਤ ਹੁੰਦਾ ਹੈ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਨੂੰ ਪੈਸੇ ਖਰਚ ਕੇ ਪ੍ਰਾਈਵੇਟ ਬੱਸਾਂ ਵਿੱਚ ਜਾਣਾ ਪੈ ਰਿਹਾ ਹੈ।

ਬੱਸਾਂ ਬੰਦ ਹੋਣ ਕਾਰਨ ਲੋਕ ਪਰੇਸ਼ਾਨ

ਲੁਧਿਆਣਾ : ਅੱਜ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਨਾਲ ਲੋਕਾਂ ਦਾ ਜਿਉਂਨਾ ਮੁਹਾਲ ਹੋਇਆ ਪਿਆ ਹੈ। ਸਵਾਰੀਆਂ ਨੂੰ ਘੰਟਿਆਂ ਭਰ ਇੰਤਜ਼ਾਰ ਕਰਨ ਪਿਆ ਅਤੇ ਮਹਿਲਾਵੈਨ ਵੀ ਖੱਜਲ ਖ਼ੁਆਰ ਹੁੰਦੀਆਂ ਨਜ਼ਰ ਆਈਆਂ। ਦਰਅਸਲ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰਕੇ ਬੱਸਾਂ ਬੰਦ ਕੀਤੀਆਂ ਗਈਆਂ ਹਨ। ਉਥੇ ਹੀ ਦੂਜੇ ਪਾਸੇ 28 ਜੂਨ ਨੂੰ ਸਾਰੇ ਹੀ ਪੰਜਾਬ ਭਰ ਦੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਰੇ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਰ ਉਹ ਪੂਰਾ ਨਹੀਂ ਕੀਤਾ, ਉਨ੍ਹਾਂ ਕਿਹਾ ਕਿ ਯਾਤਰੀ ਅੱਜ ਪਰੇਸ਼ਾਨ ਹੋ ਰਹੇ ਹਨ ਪਰ ਅਸੀਂ ਸਰਕਾਰ ਨੂੰ ਇਸ ਸਬੰਧੀ ਇਕ ਮਹੀਨਾ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਸੀ, ਪਰ ਸਾਡੇ ਨਾਲ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਨੇ ਗੱਲਬਾਤ ਨਹੀਂ ਕੀਤੀ।

ਆਊਟਸੋਰਸਿੰਗ ਬੰਦ ਕਰਨ ਦਾ ਦਾਅਵਾ : ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨਾਲ ਵੀ ਸਾਡੀ ਯੂਨੀਅਨ ਦੇ ਆਗੂਆਂ ਦੀ ਬੈਠਕ ਹੋਈ ਸੀ ਜਿਸ ਵਿੱਚ ਸਾਡੀਆਂ ਕੁਝ ਮੰਗਾਂ ਉਹਨਾਂ ਨੇ ਮੰਨ ਲਈਆਂ ਸਨ ਜਿਸ ਵਿੱਚ 5 ਫੀਸਦੀ ਹਰ ਸਾਲ ਤਨਖਾਹ ਵਿੱਚ ਵਾਧਾ,ਕਿਲੋਮੀਟਰ ਸਕੀਮ ਤਹਿਤ ਭਰਤੀਆਂ ਬੰਦ,ਆਊਟਸੋਰਸਿੰਗ ਬੰਦ ਕਰਨ ਦਾ ਦਾਅਵਾ ਕੀਤਾ ਸੀ। ਪਰ ਇਸ ਦੇ ਬਾਵਜੂਦ ਸਰਕਾਰ ਆਪਣੀ ਗੱਲਾਂ ਨੂੰ ਪੁਗਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅੱਜ ਸਾਡੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਆਉਣ ਵਾਲੇ ਦਿਨਾਂ ਵਿੱਚ ਜਾਮ : ਜ਼ਿਕਰਯੋਗ ਹੈ ਕਿ ਪਨਬੱਸ ਰੋਡਵੇਜ਼ ਦੀਆਂ ਬੱਸਾਂ ਬੰਦ ਹੋਣ ਕਰਕੇ ਆਮ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਖਾਸ ਕਰਕੇ ਲੁਧਿਆਣਾ ਬੱਸ ਸਟੈਂਡ ਤੇ ਬੱਸਾਂ ਦੀ ਉਡੀਕ ਕਰ ਰਹੀ ਮਹਿਲਾ ਸਵਾਰੀਆਂ ਨੇ ਕਿਹਾ ਕਿ ਉਨਾਂ ਨੇ ਸਫ਼ਰ ਕਰ ਕੇ ਜਾਣਾ ਸੀ ਪਰ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਹੈ, ਸਰਕਾਰੀ ਬੱਸਾਂ ਦੇ ਵਿੱਚ ਮਹਿਲਾਵਾਂ ਨੂੰ ਸਫ਼ਰ ਮੁਫ਼ਤ ਹੈ। ਜਿਸ ਕਰਕੇ ਜ਼ਿਆਦਤਰ ਮਹਿਲਾਵਾਂ ਸਰਕਾਰੀ ਬੱਸਾਂ ਵਿਚ ਸਫ਼ਰ ਕਰਦੀਆਂ ਹਨ। ਪਰ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਕਰਕੇ ਮਹਿਲਾ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇੰਝ ਹੀ ਚੱਕਾ ਜਾਮ ਕਰਨ ਦੀ ਗੱਲ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.