ETV Bharat / state

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

author img

By

Published : Aug 22, 2022, 9:01 PM IST

Updated : Aug 22, 2022, 10:33 PM IST

Former minister Bharat Bhushan Ashu arrested from Ludhiana
Former minister Bharat Bhushan Ashu arrested from Ludhiana

ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ।

ਲੁਧਿਆਣਾ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੋਮਵਾਰ ਸ਼ਾਮ ਨੂੰ ਲੁਧਿਆਣਾ ਦੇ ਇਕ ਸੈਲੂਨ ਤੋਂ ਗ੍ਰਿਫ਼ਤਾਰ Former minister Bharat Bhushan Ashu arrested from Ludhiana ਕਰ ਲਿਆ ਹੈ।

ਇਸ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸੀਆਂ ਨੇ ਹੰਗਾਮਾ ਕਰ ਦਿੱਤਾ ਅਤੇ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਾਂਗਰਸੀ ਵਰਕਰ ਆਸ਼ੂ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਇਸ ਮੌਕੇ 'ਤੇ ਪੁੱਜੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਕਾਨੂੰਨੀ ਲੜਾਈ ਲੜਾਂਗੇ, ਪਰ ਇਹ ਕੋਈ ਤਰੀਕਾ ਨਹੀ ਹੈ ਕਾਂਗਰਸ ਵੱਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਜੀਲੈਂਸ ਦਫਤਰ ਦਾ ਘਿਰਾਓ ਕੀਤਾ ਸੀ ਅਤੇ ਸ਼ਾਮ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਦੀ ਟੀਮ ਨੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਮੌਕੇ 'ਤੇ ਕਾਂਗਰਸੀ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰਸ਼ਿਪ ਵੀ ਪੁੱਜੀ, ਜਿੱਥੇ ਯੂਥ ਕਾਂਗਰਸ ਵਲੋਂ ਧਰਨਾ ਲਗਾਇਆ ਗਿਆ। ਸਾਬਕਾ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਸਾਡੇ ਪੰਜਾਬ ਪ੍ਰਧਾਨ ਵੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਾਜਨੈਤਿਕ ਬਦਲਾਖੋਰੀ ਦਾ ਨਤੀਜਾ ਹੈ।

ਇਹ ਵੀ ਪੜੋ:- ਸਿਮਰਨਜੀਤ ਸਿੰਘ ਬੈਂਸ ਦੀ ਪਟਿਆਲਾ ਕੋਰਟ ਦੇ ਵਿਚ ਹੋਈ ਪੇਸ਼ੀ, ਇਹ ਹੈ ਮਾਮਲਾ

Last Updated :Aug 22, 2022, 10:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.