ETV Bharat / state

Retired Dsp Balwinder Sekhon: ਸੇਵਾ ਮੁਕਤ ਡੀਐੱਸਪੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, ਸੇਖੋਂ ਨੇ ਦਿੱਤਾ ਵੱਡਾ ਬਿਆਨ

author img

By

Published : Feb 20, 2023, 7:11 PM IST

Updated : Feb 21, 2023, 8:09 AM IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਖਿਲਾਫ਼ ਹਾਈਕੋਰਟ ਦੇ ਫੈਸਲੇ ਅਤੇ ਜੱਜਾਂ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਅਤੇ ਟਿੱਪਣੀ ਕਰਨ ਦੇ ਇਲਜ਼ਾਮ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਹਾਈ ਕੋਰਟ ਨੇ ਸੋਮਵਾਰ ਨੂੰ ਜਾਰੀ ਕੀਤੇ ਹਨ। ਜਿਸ ਵਿੱਚ ਅਦਾਲਤ ਨੇ ਜ਼ਿਲ੍ਹਾ ਪੁਲਿਸ ਨੂੰ ਸੇਖੋਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਪੁਲਿਸ ਨੇ ਸੇਖੋਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Raid for the arrest of retired DSP Balwinder Sekhon in Ludhiana
retired Dsp Balwinder Sekhon: ਸੇਵਾ ਮੁਕਤ ਡੀਐੱਸਪੀ ਬਲਵਿੰਦਰ ਸੇਖੋਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼, ਹਾਈਕੋਰਟ ਨੇ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਲੁਧਿਆਣਾ: ਪਿਛਲੇ ਸਮੇਂ ਦੌਰਾਨ ਕਈ ਸਿਆਸੀ ਆਗੂਆਂ ਨਾਲ ਤਕਰਾਰ ਅਤੇ ਬੇਬਾਕ ਬਿਆਨਾਂ ਤੋਂ ਬਾਅਦ ਸੁਰਖੀਆਂ ਵਿੱਚ ਰਹੇ ਸੇਵਾ ਮੁਕਤ ਡੀਐੱਸਪੀ ਬਲਵਿੰਦਰ ਸੇਖੋਂ ਦੀਆਂ ਮੁਸ਼ਕਿਲਾਂ ਹੁਣ ਵਧਣ ਜਾ ਰਹੀਆਂ ਨੇ। ਦੱਸ ਦਈਏ ਕੁਝ ਦਿਨ ਪਹਿਲਾਂ ਸੇਖੋਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ, ਜਿਸ ਵਿੱਚ ਹਾਈਕੋਰਟ ਦੇ ਜੱਜਾਂ ਖਿਲਾਫ ਗਲਤ ਸ਼ਬਦ ਬੋਲੇ ​​ਗਏ ਸਨ, ਇਥੋਂ ਤੱਕ ਕੇ ਹਾਈਕੋਰਟ ਦੇ ਖਿਲਾਫ਼ ਸੇਖੋਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਗਲਤ ਤਸਵੀਰਾਂ ਵੀ ਪਾਈਆਂ ਸਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਸੇਵਾ ਮੁਕਤ ਡੀਐੱਸਪੀ ਦੀ ਗ੍ਰਿਫ਼ਤਾਰੀ ਲਈ ਹੁਕਮ ਜਾਰੀ ਕੀਤੇ ਹਨ। ਦੂਜੇ ਪਾਸੇ ਸੇਖੋਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲੜ ਰਹੇ ਹਨ ਅਤੇ ਉਹ ਕਿਸੇ ਤੋਂ ਡਰਦੇ ਨਹੀਂ।


ਖੜ੍ਹੇ ਕੀਤੇ ਕਈ ਸਵਾਲ: ਸੇਖੋਂ ਨੇ ਦੋ ਸਾਬਕਾ ਡੀਜੀਪੀਜ਼ ਅਤੇ ਕਈ ਲੀਡਰਾਂ ਖ਼ਿਲਾਫ਼ ਨਸ਼ੇ ਦੀ ਮਾਮਲੇ ਨੂੰ ਲੈਕੇ ਪਟੀਸ਼ਨ ਦਾਖਲ ਕੀਤੀ ਸੀ ਅਤੇ ਨਸ਼ੇ ਨੂੰ ਲੈਕੇ ਸਵਾਲ ਖੜੇ ਕੀਤੇ ਸਨ, ਜਾਣਕਾਰੀ ਮੁਤਾਬਕ ਬਲਵਿੰਦਰ ਸੇਖੋਂ ਵੱਲੋਂ ਪੰਜਾਬ 'ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਸ ਨੇ ਪੰਜਾਬ ਦੇ ਦੋ ਸਾਬਕਾ ਡੀਜੀਪੀ ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ 'ਤੇ ਨਸ਼ਾ ਵੇਚਣ ਦੇ ਇਲਜ਼ਾਮ ਲਾਏ ਹਨ। ਸੇਖੋਂ ਨੇ ਕਿਹਾ ਕਿ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਮਾਮਲੇ ਦੀ ਸੁਣਵਾਈ ਦੋ ਦਿਨ ਪਹਿਲਾਂ ਵੀ ਤੈਅ ਕੀਤੀ ਗਈ ਸੀ, ਜਿਸ ਵਿੱਚ ਅਦਾਲਤ ਨੇ ਡੇਢ ਮਹੀਨੇ ਬਾਅਦ 28 ਮਾਰਚ ਦੀ ਤਰੀਕ ਪਾ ਦਿੱਤੀ ਹੈ।

ਇਹ ਵੀ ਪੜ੍ਹੋ: Police and BSF recovered drone: ਭਾਰਤ ਪਾਕਿਸਤਾਨ ਸਰਹੱਦ ਨੇੜਿਓ ਮੁੜ ਮਿਲਿਆ ਨਾਪਾਕ ਡਰੋਨ, ਪੁਲਿਸ ਨੇ ਕਬਜ਼ੇ 'ਚ ਲਿਆ ਡਰੋਨ


ਭ੍ਰਿਸ਼ਟਾਚਾਰ ਵਿੱਚ ਸ਼ਾਮਲ: ਦੱਸ ਦੇਈਏ ਕਿ ਬਲਵਿੰਦਰ ਸੇਖੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਉਦੋਂ ਤੋਂ ਸੇਖੋਂ ਲਗਾਤਾਰ ਹਾਈ ਕੋਰਟ ਦੇ ਜੱਜਾਂ ਨੂੰ ਕਈ ਗਲਤ ਸ਼ਬਦ ਕਹਿ ਕੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੀ ਗੱਲ ਕਹਿ ਰਹੇ ਹਨ। ਇਸ ਸਬੰਧੀ ਉਨ੍ਹਾਂ 12 ਫਰਵਰੀ ਨੂੰ ਪ੍ਰੈਸ ਕਾਨਫਰੰਸ ਵੀ ਕੀਤੀ ਸੀ। ਜਿਸ ਵਿੱਚ ਜੱਜਾਂ ਨੂੰ ਵੀ ਡੁੱਬ ਕੇ ਮਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਸੇਖੋਂ ਦੋ ਦਿਨ ਪਹਿਲਾਂ ਅਦਾਲਤ ਵਿੱਚ ਪੇਸ਼ੀ ਦੌਰਾਨ ਅਦਾਲਤ ਵਿੱਚ ਪਹੁੰਚ ਗਿਆ ਸੀ। ਸੇਖੋਂ ਨੇ ਇੱਕ ਵੀਡੀਓ ਜਾਰੀ ਕੀਤੀ ਕਿ ਜੱਜ ਨੇ ਉਸ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ, ਜਿਸ 'ਤੇ ਉਸ ਨੇ ਜੱਜ ਨੂੰ ਕਿਹਾ ਕਿ ਹੁਣ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।

ਸੇਵਾ ਮੁਕਤ ਡੀਐਸਪੀ ਦਾ ਬਿਆਨ: ਸੇਵਾਮੁਕਤ ਡੀ ਐੱਸ ਪੀ ਬਲਵਿੰਦਰ ਸੇਖੋਂ ਨੇ ਕਿਹਾ ਕਿ ਜੇਕਰ ਮੈਨੂੰ ਕੁਝ ਵੀ ਹੁੰਦਾ ਹੈ ਤਾਂ ਸਾਬਕਾ ਡੀਜੀਪੀ ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਹਾਈ ਕੋਰਟ ਦੇ ਜੱਜ ਇਸ ਦੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਗ੍ਰਿਫਤਾਰ ਕਰਨ ਲਈ ਆਈ ਹੈ, ਹਾਈਕੋਰਟ ਵਲੋਂ ਮੇਰੇ ਖ਼ਿਲਾਫ਼ ਵਰੰਟ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿਉਂਕਿ ਮੈਂ ਨਸ਼ੇ ਦੇ ਖਿਲਾਫ਼ ਲੜਾਈ ਲੜ ਰਿਹਾ ਸੀ ਅਤੇ ਵੱਡੇ ਅਫਸਰਾਂ ਦਾ ਨਾਂ ਲੈ ਲੈ ਕੇ ਉਹਨਾਂ ਦੀ ਜ਼ਿੰਮੇਵਾਰੀ ਦੱਸੀ ਸੀ ਇਸ ਕਰਕੇ ਮੈਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Last Updated : Feb 21, 2023, 8:09 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.