ETV Bharat / state

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੋਂ ਸ਼ੁਰੂ, ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

author img

By

Published : Sep 24, 2020, 1:38 PM IST

ਫ਼ੋਟੋ
ਫ਼ੋਟੋ

ਪੰਜਾਬ ਵਿੱਚ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੇਲ ਰੋਕੋ ਅੰਦੋਲਨ ਦੀ ਅੱਜ ਤੋਂ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਥਾਂ-ਥਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।

ਲੁਧਿਆਣਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾਂ ਦੇ ਖਿਲਾਫ਼ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਥਾਂ-ਥਾਂ 'ਤੇ ਟ੍ਰੇਨਾਂ ਰੋਕੀਆਂ ਜਾ ਰਹੀਆਂ ਹਨ। ਉਧਰ ਦੂਜੇ ਪਾਸੇ ਫ਼ਿਰੋਜ਼ਪੁਰ ਮੰਡਲ ਵੱਲੋਂ ਪਹਿਲਾਂ ਹੀ ਅੰਬਾਲਾ ਲੁਧਿਆਣਾ ਲਾਈਨਾਂ 'ਤੇ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ।

ਵੀਡੀਓ

ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਨਾਲ ਜੀਆਰਪੀ, ਆਰਪੀਐੱਫ਼ ਦੀ ਤੈਨਾਤੀ ਕੀਤੀ ਗਈ ਹੈ। ਹਾਲਾਂਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਸਬੰਧੀ ਸੀਨੀਅਰ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ।

ਫ਼ੋਟੋ
ਫ਼ੋਟੋ

ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੀ ਇਸ ਦੌਰਾਨ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਜੀਆਰਪੀ, ਆਰਪੀਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਾਲਾਤਾਂ ਨਾਲ ਨਿਪਟਣ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਕਿਸੇ ਵੀ ਅਣਪਛਾਤੇ ਗੋਰ ਰੱਖੀ ਜਾਵੇ, ਬਿਨਾਂ ਇਜਾਜ਼ਤ ਕਿਸੇ ਨੂੰ ਸਟੇਸ਼ਨ ਅੰਦਰ ਨਾ ਆਉਣ ਦਿੱਤਾ ਜਾਵੇ, ਗਿੱਲੇ ਕੰਬਲ ਜ਼ਰੂਰ ਆਪਣੇ ਕੋਲ ਰੱਖਣ ਤਾਂ ਜੋ ਹਾਲਾਤਾਂ ਨਾਲ ਨਿਪਟਿਆ ਜਾ ਸਕੇ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸਖ਼ਤੀ ਕੀਤੀ ਗਈ ਹੈ ਤਾਂ ਜੋ ਸਰਕਾਰੀ ਜਾਇਦਾਦ ਦਾ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਉਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਹੀ ਹੁਣ ਪੁਲਿਸ ਅਧਿਕਾਰੀਆਂ ਨੂੰ ਉਹਦੇ ਹਲਾਤਾਂ ਨਾਲ ਨਿਪਟਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।


ETV Bharat Logo

Copyright © 2024 Ushodaya Enterprises Pvt. Ltd., All Rights Reserved.