ETV Bharat / state

Red Fort Violence: 26 ਜਨਵਰੀ ਨੂੰ ਲਾਪਤਾ ਨੌਜਵਾਨਾਂ ਦੀ ਭਾਲ ਲਈ ਅਕਾਲੀ ਤੇ ਕਾਂਗਰਸੀ ਹੋਏ ਇਕੱਠੇ

author img

By

Published : May 29, 2021, 3:35 PM IST

ਲੁਧਿਆਣਾ ’ਚ ਹੋਈ ਪ੍ਰੈਸ ਕਾਨਫ਼ਰੰਸ
ਲੁਧਿਆਣਾ ’ਚ ਹੋਈ ਪ੍ਰੈਸ ਕਾਨਫ਼ਰੰਸ

ਪਿਛਲੇ ਸਾਲ ਗਣਤੰਤਰ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ(Red Fort Violence) ਦੌਰਾਨ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਤੇ ਕਈ ਨੌਜਵਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲੋਂ ਸਾਂਝੇ ਤੌਰ ’ਤੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਲੁਧਿਆਣਾ: ਪਿਛਲੇ ਸਾਲ ਗਣਤੰਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਤੇ ਕਈ ਨੌਜਵਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲੋਂ ਸਾਂਝੇ ਤੌਰ ’ਤੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਲੁਧਿਆਣਾ ’ਚ ਹੋਈ ਪ੍ਰੈਸ ਕਾਨਫ਼ਰੰਸ

ਇਸ ਕਮੇਟੀ ਦੇ ਵਿੱਚ ਲੁਧਿਆਣਾ ਤੋਂ ਕਾਂਗਰਸ 9Congress)ਦੇ ਵਿਧਾਇਕ ਡਾ. ਕੁਲਦੀਪ ਵੈਦ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼ਾਮਲ ਹਨ। ਇਨ੍ਹਾਂ ਸਾਰੇ ਲੀਡਰਾਂ ਦੀ ਅੱਜ ਲੁਧਿਆਣਾ ਵਿੱਚ ਬੈਠਕ ਹੋਈ ਅਤੇ ਇਸ ਬੈਠਕ ’ਚ ਉਹ ਪੀੜਿਤ ਪਰਿਵਾਰ ਸ਼ਾਮਲ ਹੋਏ ਜਿਨ੍ਹਾਂ ਦੇ ਆਪਣੇ ਗਣਤੰਤਰ ਦਿਹਾੜੇ ਮੌਕੇ ਲਾਪਤਾ ਹੋ ਗਏ ਅਤੇ ਹਾਲੇ ਤਕ ਉਨ੍ਹਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕਮੇਟੀ ਨੂੰ ਆਪਣੀਆਂ ਤਕਲੀਫ਼ਾਂ ਦੱਸੀਆਂ ਗਈਆਂ ਅਤੇ ਕਮੇਟੀ ਵੱਲੋਂ ਵੀ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਮੈਂਬਰ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਉਨ੍ਹਾਂ ਦੀ ਪਹਿਲਾਂ ਬੈਠਕਾਂ ਚੰਡੀਗੜ੍ਹ ਵਿੱਚ ਹੋ ਚੁੱਕੀਆਂ ਹਨ ਕਿਸਾਨਾਂ ਦੇ ਹਿੱਤ ਵਿੱਚ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਮੈਂਬਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦਾ ਸਾਥ ਦੇਣਗੇ ਅਤੇ ਉਹ ਪੀੜ੍ਹਤ ਪਰਿਵਾਰਾਂ ਨੂੰ ਜਾ ਕੇ ਮਿਲਣਗੇ।

ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨਾਂ ਦੇ ਪਰਿਵਾਰਕ ਮੈਂਬਰ ਪੰਜਾਬ ਦੇ ਨੌਜਵਾਨਾਂ ’ਤੇ ਤਸ਼ੱਦਦ ਹੋਇਆ ਹੈ ਇਸ ਸਬੰਧੀ ਵੀ ਉਹ ਪੂਰੀ ਜਾਂਚ ਕਰਨਗੇ। ਉੱਧਰ ਦੂਜੇ ਪਾਸੇ ਕਮੇਟੀ ਨੂੰ ਲਾਏ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਮੈਂਬਰ ਜੋ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਉਹ ਵੀ ਗਣਤੰਤਰ ਦਿਹਾੜੇ ਮੌਕੇ ਜਦੋਂ ਦਿੱਲੀ ਦੇ ਵਿਚ ਪੂਰਾ ਹੰਗਾਮਾ ਹੋਇਆ ਤਾਂ ਉਹ ਉਥੋਂ ਹੀ ਲਾਪਤਾ ਹੋ ਗਿਆ।

ਇਸ ਮੌਕੇ ਕਮੇਟੀ ਨੇ ਵੀ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੇ ਹਰ ਪੀੜ੍ਹਤ ਪਰਿਵਾਰ ਨੂੰ ਮਿਲਣਗੇ ਅਤੇ ਜਿੰਨੀ ਵੀ ਮਦਦ ਹੋ ਸਕੇਗੀ ਜ਼ਰੂਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 'ਏਲੀਅਨ' LIVE: ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.