ETV Bharat / state

ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੈਂਸ ਨੇ ਚੁੱਕੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ

author img

By

Published : Apr 15, 2020, 3:28 PM IST

Simarjit Bains On Government
ਫੋਟੋ

ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਨਾਲ ਘੇਰ ਲਿਆ ਹੈ।

ਲੁਧਿਆਣਾ: ਅੱਜ ਤੋਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹੋਣੀ ਸੀ ਪਰ ਕਿਸਾਨਾਂ ਤੇ ਆੜ੍ਹਤੀਆਂ ਦੇ ਪਾਸ ਨਾ ਬਣਨ ਕਰਕੇ ਅੱਜ ਤੋਂ ਇਸ ਦੀ ਸ਼ੁਰੂਆਤ ਨਹੀਂ ਹੋ ਸਕੀ ਹੈ। ਇਸ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਮੁੜ ਤੋਂ ਸਰਕਾਰ ਦੇ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ।

ਸਿਮਰਜੀਤ ਬੈਂਸ ਨੇ ਕਿਹਾ ਕਿ ਨਾ ਤਾਂ ਪੰਜਾਬ ਸਰਕਾਰ ਕੁਝ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਮੰਤਰੀ ਮੰਡਲ ਕੁੱਝ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪੰਜ ਗੁਣਾਂ ਮਜ਼ਦੂਰੀ ਦੇਣ ਦੀ ਗੱਲ ਕਹੀ ਜਾ ਰਹੀ ਹੈ। ਜੇਕਰ ਕਿਸਾਨ ਅਤੇ ਆੜ੍ਹਤੀ ਮਜ਼ਦੂਰਾਂ ਨੂੰ ਪੰਜ ਗੁਣਾਂ ਪਹਿਲਾਂ ਦੇਣਗੇ ਤਾਂ ਉਹ ਆਪਣਾ ਗੁਜ਼ਾਰਾ ਕਿਵੇਂ ਕਰਨਗੇ।

ਵੇਖੋ ਵੀਡੀਓ

ਬੈਂਸ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਡੁੱਬਿਆ ਹੋਇਆ ਹੈ ਅਤੇ ਖੁਦਕੁਸ਼ੀਆਂ ਦੇ ਰਾਹ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਨਾਲ ਪੰਜਾਬ ਵਿੱਚ ਕਿਸਾਨ ਹੋਰ ਨਿਰਾਸ਼ ਹੋ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਵੀ ਜਾਰੀ ਨਾ ਕਰਨ 'ਤੇ ਸਰਕਾਰ ਨੂੰ ਸਵਾਲਾਂ ਨਾਲ ਘੇਰਿਆ। ਬੈਂਸ ਨੇ ਕਿਹਾ ਕਿ ਸਰਕਾਰ ਹਰ ਪੱਖ 'ਤੇ ਫੇਲ੍ਹ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ: ਕੋਵਿਡ-19: ਦੇਸ਼ 'ਚ 3 ਮਈ ਤੱਕ ਵਧਿਆ 'ਲੌਕਡਾਊਨ', ਮੋਦੀ ਨੇ ਕੀਤਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.