ETV Bharat / state

ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

author img

By

Published : Dec 20, 2021, 10:37 PM IST

ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ ਵਿਚ ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ (Para Taekwondo Championship) ਵਿੱਚ ਵਿਸ਼ਵ ਪੱਧਰੀ ਪ੍ਰਤੀਯੋਗਿਤਾ ਦੇ ਵਿਚ ਸਿਲਵਰ ਮੈਡਲ (Silver medal) ਹਾਸਿਲ ਕਰਨ ਵਾਲੇ ਗੁਰਸਿੱਖ ਨੌਜਵਾਨ ਚੰਨਦੀਪ ਸਿੰਘ ਦਾ ਬੈੱਲਫ੍ਰਾਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਲੁਧਿਆਣਾ: ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ (Para Taekwondo Championship) ਵਿੱਚ ਵਿਸ਼ਵ ਪੱਧਰੀ ਪ੍ਰਤੀਯੋਗਿਤਾ ਦੇ ਵਿਚ ਸਿਲਵਰ ਮੈਡਲ (Silver medal) ਹਾਸਿਲ ਕਰਨ ਵਾਲੇ ਗੁਰਸਿੱਖ ਨੌਜਵਾਨ ਚੰਨਦੀਪ ਸਿੰਘ ਦਾ ਲੁਧਿਆਣਾ ਵਿਚ ਬੈੱਲਫ੍ਰਾਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

ਉਨ੍ਹਾਂ ਦੇ ਸਨਮਾਨ ਲਈ ਇੱਕ ਵੱਡਾ ਕੇਕ ਤਿਆਰ ਕਰਵਾ ਕੇ ਉਨ੍ਹਾਂ ਤੋਂ ਕਟਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਚੰਨਦੀਪ ਸਿੰਘ ਨੇ ਆਪਣੀਆਂ ਉਪਲੱਬਧੀਆਂ ਦੱਸੀਆਂ ਅਤੇ ਕਿਹਾ ਕਿ ਹੁਣ ਉਹ ਦੋ ਸਾਲ ਬਾਅਦ ਹੋਣ ਜਾ ਰਹੇ ਪੈਰਾ ਓਲੰਪਿਕਸ (Paralympics) ਲਈ ਤਿਆਰੀਆਂ ਕਰ ਰਹੇ ਹਨ।

ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਚੰਨਦੀਪ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਤਾਇਕਵਾਂਡੋ ਖੇਡ ਰਹੇ ਹਨ। ਉਨ੍ਹਾਂ ਦੇ ਹਾਦਸੇ ਦੇ ਦੌਰਾਨ ਦੋਵੇਂ ਬਾਹਵਾਂ ਚਲੀਆਂ ਗਈਆਂ ਸਨ ਪਰ ਇਸਦੇ ਬਾਵਜੂਦ ਉਨ੍ਹਾਂ ਨੇ ਕਦੇ ਹੌਸਲਾ ਨਹੀਂ ਹਾਰਿਆ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਇਕਲੌਤੇ ਕੇਹੀ ਪੈਰਾ ਤਾਇਕਵਾਂਡੋ ਖਿਡਾਰੀਆਂ ਹਨ। ਜੋ ਕਈ ਵਿਸ਼ਵ ਪੱਧਰੀ ਮੈਡਲ ਆਪਣੇ ਨਾਂਅ ਕਰ ਚੁੱਕੇ ਹਨ। ਉਨ੍ਹਾਂ ਨੇ ਸਕੇਟਿੰਗ ਵਿਚ ਵੀ ਮੁਹਾਰਤ ਹਾਸਲ ਕੀਤੀ ਹੈ ਅਤੇ ਕਈ ਮੈਡਲ ਜਿੱਤ ਚੁੱਕੇ ਹਨ।
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

ਚੰਨਦੀਪ ਨੇ ਕਿਹਾ ਕਿ ਉਨ੍ਹਾਂ ਦੀ ਇਸ ਉਪਲੱਬਧੀ ਵਿਚ ਉਨ੍ਹਾਂ ਦੇ ਪਰਿਵਾਰ ਦਾ ਵੱਡਾ ਹਿੱਸਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਡਾ.ਹਰਜਿੰਦਰ ਸਿੰਘ ਕੁਕਰੇਜਾ ਦਾ ਉਨ੍ਹਾਂ ਦਾ ਸਨਮਾਨ ਕਰਨ ਤੇ ਵਿਸ਼ੇਸ਼ ਧੰਨਵਾਦ ਵੀ ਕੀਤਾ।

ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸਿਲਵਰ ਮੈਡਲਿਸਟ ਚੰਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

ਉਧਰ ਉਸਦੇ ਪਰਿਵਾਰ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ਤੇ ਮਾਣ ਹੈ। ਦੂਜੇ ਪਾਸੇ ਹਰਜਿੰਦਰ ਸਿੰਘ ਕੁਕਰੇਜਾ ਨੇ ਕਿਹਾ ਕਿ ਚੰਨਦੀਪ ਨੇ ਜੋ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ ਉਸ ਦੇ ਅੱਗੇ ਇਹ ਸਨਮਾਨ ਕੁਝ ਵੀ ਨਹੀਂ ਹੈ ਉਨ੍ਹਾਂ ਕਿਹਾ ਕਿ ਸਾਡੀਆਂ ਸਰਕਾਰਾਂ ਅਜਿਹੇ ਨੌਜਵਾਨਾਂ ਲਈ ਯਤਨ ਕਰਨੇ ਚਾਹੀਦੇ ਨੇ ਤਾਂ ਜੋ ਉਹ ਵੱਧ ਤੋਂ ਵੱਧ ਮਿਡਲ ਆਪਣੇ ਦੇਸ਼ ਲਈ ਲਿਆ ਸਕਣ।

ਇਹ ਵੀ ਪੜੋ:ਸੁਖਬੀਰ ਬਾਦਲ ਦੇ ਡਰੀਮ ਪ੍ਰਾਜੈਕਟ ਦੀਆਂ ਅੰਮ੍ਰਿਤਸਰ ਵਿੱਚ ਇੱਕ ਵਾਰ ਫੇਰ ਲੱਗੀਆਂ ਬਰੇਕਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.