ਬੰਦੀ ਸਿੰਘਾਂ ਦੀ ਰਿਹਾਈ ਲਈ ਸੂਰਤ ਸਿੰਘ ਖਾਲਸਾ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ, ਕਿਹਾ-ਹੁਣ ਲੜਾਈ ਆਰ-ਪਾਰ ਦੀ

author img

By

Published : Apr 19, 2023, 3:51 PM IST

Surat Singh Khalsa started a hunger strike for the release of captive Singhs in Ludhiana
ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ, ਕਿਹਾ-ਹੁਣ ਲੜਾਈ ਆਰ-ਪਾਰ ਦੀ ()

ਬੰਦੀ ਸਿੰਘ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੇ ਲੁਧਿਆਣਾ ਵਿੱਚ ਆਪਣੇ ਘਰ ਅੰਦਰ ਮੁੜ ਤੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਬਾਪੂ ਸੂਰਤ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਲਈ ਮਰਨ ਵਰਤ ਉੱਤੇ ਬੈਠ ਗਏ ਨੇ । ਇਸ ਦੌਰਾਨ ਉਨ੍ਹਾਂ ਸੀਐੱਮ ਮਾਨ ਖ਼ਿਲਾਫ਼ ਵੀ ਤਿੱਖੇ ਸ਼ਬਦ ਬੋਲੇ ਨੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ, ਕਿਹਾ-ਹੁਣ ਲੜਾਈ ਆਰ-ਪਾਰ ਦੀ

ਲੁਧਿਆਣਾ: ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ ਮੁੜ ਤੋਂ ਭੁੱਖ ਹੜਤਾਲ ਉੱਤੇ ਬੈਠ ਗਏ ਨੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉਨ੍ਹਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਬਾਪੂ ਸੂਰਤ ਸਿੰਘ ਖਾਲਸਾ ਨੇ ਅੰਨ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ, ਉਨ੍ਹਾ ਕਿਹਾ ਕਿ ਹੁਣ ਉਹ ਆਖਰੀ ਸਾਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਜਦੋਂ ਤੱਕ ਉਨ੍ਹਾ ਅੰਦਰ ਸਾਹ ਹੈ ਉਹ ਲੜਦੇ ਰਹਿਣਗੇ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਮੈਨੂੰ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕੇ ਉਹ ਬੰਦੀ ਸਿੰਘ ਦੀ ਰਿਹਾਈ ਦੇ ਲਈ ਯਤਨ ਕਰਨਗੇ ਪਰ ਉਨ੍ਹਾ ਨੇ ਵਾਅਦਾਖਿਲਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਹੈ ਕਿ ਮੇਰੇ ਮਰਨ ਉਪਰੰਤ ਮ੍ਰਿਤਕ ਦੇਹ ਕੌਂਮੀ ਇਨਸਾਫ ਮੋਰਚੇ ਨੂੰ ਦੇ ਦੇਣ ਅਤੇ ਉੱਥੇ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਹੋਣਗੀਆਂ।



ਕੌਣ ਹੈ ਬਾਪੂ ਸੂਰਤ ਸਿੰਘ?: ਬਾਪੂ ਸੂਰਤ ਸਿੰਘ ਖ਼ਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ, ਬਾਪੂ ਸੂਰਤ ਸਿੰਘ ਖਾਲਸਾ ਸਕੂਲ ਤੋਂ ਹੀ ਸਿੱਖ ਕੌਮ ਨੂੰ ਲੈ ਕੇ ਚੱਲ ਰਹੀਆਂ ਰਾਜਨੀਤਕ ਅਤੇ ਧਾਰਮਿਕ ਸਰਗਰਮੀਆਂ ਦੇ ਵਿੱਚ ਹਿੱਸਾ ਲੈਂਦੇ ਰਹੇ ਨੇ। ਬਾਪੂ ਸੂਰਤ ਸਿੰਘ ਖਾਲਸਾ ਮਨੁੱਖੀ ਅਧਿਕਾਰਾਂ ਦੇ ਵਕੀਲ ਵੀ ਰਹਿ ਚੁੱਕੇ ਨੇ, 1980 ਦੇ ਵਿੱਚ ਹੋਏ ਧਰਮ ਯੁੱਧ ਮੋਰਚੇ ਦੇ ਅੰਦਰ ਬਾਪੂ ਸੂਰਤ ਸਿੰਘ ਨੇ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਸਨ। 1984 ਵਿੱਚ ਹੋਏ ਆਪਰੇਸ਼ਨ ਬਲਿਊ ਸਟਾਰ ਦੇ ਦੌਰਾਨ ਵੀ ਉਹ ਮਨੁੱਖੀ ਅਧਿਕਾਰਾਂ ਦੇ ਵਕੀਲ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਅਤੇ ਸਿੱਖਾਂ ਦੇ ਹੱਕਾਂ ਪ੍ਰਤੀ ਲੜਦੇ ਰਹੇ। ਉਹ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਵਜੋਂ ਵੀ ਤਾਇਨਾਤ ਰਹੇ, 1986 ਦੇ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਹੋਏ ਪ੍ਰਦਰਸ਼ਨ ਦੌਰਾਨ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਪੈਰ ਵਿੱਚ ਗੋਲੀ ਲੱਗ ਗਈ ਸੀ, ਜਿਸ ਤੋਂ ਬਾਅਦ ਉਨਾਂ ਦਾ ਸਿਆਸੀ ਸਫਰ ਜਾਰੀ ਰਿਹਾ ਪਰ ਇਸ ਦੌਰਾਨ ਉਹ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਹੇ। ਬਾਪੂ ਸੂਰਤ ਸਿੰਘ ਖਾਲਸਾ ਜਿਹੜੀਆਂ ਜੇਲ੍ਹਾਂ ਵਿੱਚ ਦਾਖਿਲ ਰਹੇ ਉਸ ਵਿੱਚ ਪਟਿਆਲਾ ਦੀ ਜੇਲ੍ਹ, ਨਾਭਾ ਦੀ ਜੇਲ੍ਹ, ਚੰਡੀਗੜ੍ਹ ਦੀ ਜੇਲ੍ਹ ਅਤੇ ਅੰਮ੍ਰਿਤਸਰ ਦੀ ਜੇਲ੍ਹ ਸ਼ਾਮਲ ਹੈ। 1988 ਵਿੱਚ ਵੀ ਬਾਪੂ ਸੂਰਤ ਸਿੰਘ ਖਾਲਸਾ ਨੂੰ ਅਮਰੀਕਾ ਦੀ ਸਿਟੀਜ਼ਨਸ਼ਿਪ ਮਿਲ ਗਈ। ਉਹਨਾਂ ਦੇ 5 ਬੱਚੇ ਅਤੇ ਹੋਰ ਪਰਿਵਾਰਕ ਮੈਂਬਰ ਅਮਰੀਕਾ ਦੇ ਸਿਟੀਜ਼ਨ ਹਨ। 2013 ਨੂੰ ਜਦੋਂ ਅੰਬ ਸਾਹਿਬ ਦਾ ਮੋਰਚਾ ਲਗਾਇਆ ਗਿਆ ਤਾਂ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਿਹੜੇ ਰਾਜਨੀਤਕ ਤੌਰ ਉੱਤੇ ਸਿੱਖ ਆਗੂਆਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ ਉਹਨਾਂ ਦੀ ਰਿਹਾਈ ਲਈ ਸੰਘਰਸ਼ ਆਰੰਭਿਆ ਜਾਵੇ।



ਕੀ ਨੇ ਮੰਗਾਂ ?: ਬਾਪੂ ਸੂਰਤ ਸਿੰਘ ਖਾਲਸਾ ਦੀ ਮੁੱਖ ਮੰਗ ਬੰਦੀ ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣਾ ਹੈ ਜਿਸ ਲਈ ਉਹ ਸਰਕਾਰਾਂ ਦੇ ਖਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਨੇ । 16 ਜਨਵਰੀ 2015 ਦੇ ਵਿੱਚ ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸੀ ਉਸ ਵੇਲੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉੱਤੇ ਸੂਰਤ ਸਿੰਘ ਖ਼ਾਲਸਾ ਚਲੇ ਗਏ ਸਨ। ਬਾਪੂ ਸੂਰਤ ਸਿੰਘ ਖਾਲਸਾ ਦੀ ਮੰਗ ਸੀ ਕਿ ਜਿਹੜੇ ਸਿੱਖ ਕੈਦੀ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਨੇ ਉਨ੍ਹਾਂ ਨੂੰ ਸਰਕਾਰਾਂ ਦੇ ਦਬਾਅ ਦੇ ਚੱਲਦਿਆਂ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਹੈ । ਬਾਪੂ ਸੂਰਤ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਸੀਨੀਅਰ ਸਿਟੀਜਨ ਹੋਣ ਦੇ ਨਾਤੇ ਜੇਲ੍ਹ ਤੋਂ ਬਾਹਰ ਕੱਢਣਾ ਚਾਹੀਦਾ ਹੈ। ਬਾਪੂ ਸੂਰਤ ਸਿੰਘ ਦੇ ਮੁਤਾਬਕ ਘੱਟੋ-ਘੱਟ ਅੱਠ ਅਜਿਹੇ ਸਿੱਖ ਕੈਦੀ ਹਨ ਜਿਨ੍ਹਾਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ।



ਇਹ ਵੀ ਪੜ੍ਹੋ: ਪੁੱਤ ਤੋਂ ਬਾਅਦ ਹੁਣ ਪਿਤਾ ਨੇ ਅਕਾਲੀ ਦਲ ਨੂੰ ਕੀਤੀ ਆਖਰੀ ਸਲਾਮ- ਸਾਬਕਾ ਵਿਧਾਨ ਸਭਾ ਸਪੀਕਰ ਚਰਨਜੀਤ ਅਟਵਾਲ ਨੇ ਛੱਡਿਆ ਅਕਾਲੀ ਦਲ

ETV Bharat Logo

Copyright © 2024 Ushodaya Enterprises Pvt. Ltd., All Rights Reserved.