ETV Bharat / state

ਧਾਗਾ ਫੈਕਟਰੀ ’ਚੋਂ ਨਿੱਕਲੇ ਅੱਗ ਦੇ ਭਾਂਬੜ

author img

By

Published : Apr 21, 2022, 4:09 PM IST

ਦੋਰਾਹਾ ਵਿਖੇ ਧਾਗਾ ਫੈਕਟਰੀ ਵਿੱਚ ਭਿਆਨਕ ਅੱਗ ਲੱਗੀ (Terrible fire at yarn factory in Doraha) ਹੈ। ਅੱਗ ਬੁਝਾਉਣ ਲਈ ਸੱਤ ਫਾਇਰ ਸਟੇਸ਼ਨਾਂ ਤੋਂ ਗੱਡੀਆਂ ਮੰਗਵਾਉਣੀਆਂ ਪਈਆਂ ਹਨ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਫੈਕਟਰੀ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਦੋਰਾਹਾ ਵਿਖੇ ਧਾਗਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ। ਅੱਗ ਇੰਨੀ ਭਿਆਨਕ ਸੀ ਕਿ ਉਸ ਉਪਰ ਕਾਬੂ ਪਾਉਣ ਲਈ ਲੁਧਿਆਣਾ ਜ਼ਿਲ੍ਹੇ ਦੇ ਸੱਤ ਫਾਇਰ ਬ੍ਰਿਗੇਡ ਸਟੇਸ਼ਨਾਂ ਤੋਂ ਗੱਡੀਆਂ ਮੰਗਵਾਉਣੀਆਂ ਪਈਆਂ। ਅੱਗ ਜ਼ਿਆਦਾ ਹੋਣ ਕਰਕੇ ਕਾਫੀ ਘੰਟਿਆਂ ਤੱਕ ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ’ਤੇ ਕਾਬੂ ਪਾਉਣ ਲਈ ਮੁਸ਼ੱਕਤ ਕਰਨੀ ਪਈ।

ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਮੌਕੇ ’ਤੇ ਐੱਸਡੀਐੱਮ ਸਣੇ ਹੋਰ ਵੀ ਸੀਨੀਅਰ ਅਧਿਕਾਰੀ ਪਹੁੰਚੇ। ਸੁੱਖ ਦੀ ਗੱਲ ਇਹ ਰਹੀ ਕਿ ਜਿਸ ਵਕਤ ਅੱਗ ਲੱਗੀ ਉਸ ਵੇਲੇ ਸਾਰੇ ਹੀ ਵਰਕਰ ਬਾਹਰ ਆ ਚੁੱਕੇ ਸਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਘਟਨਾ ਵਿੱਚ ਫੈਕਟਰੀ ਦੇ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹਾਲਾਂਕਿ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਜਾਰੀ ਹੈ।

ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਪਾਇਲ ਦੇ ਐਸ ਡੀ ਐਮ ਦੀਪ ਜੋਤ ਕੌਰ ਨੇ ਦੱਸਿਆ ਕਿ ਅੱਗ ਕਾਫੀ ਭਿਆਨਕ ਹੈ। ਇਸ ਉਪਰ ਕੰਟਰੋਲ ਕੀਤਾ ਜਾ ਰਿਹਾ ਹੈ। ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਕਿਹਾ ਕਿ ਫੈਕਟਰੀ ਪ੍ਰਬੰਧਕਾਂ ਵੱਲੋਂ ਅੱਗ ਬੁਝਾਉਣ ਲਈ ਪੂਰੇ ਯੰਤਰ ਨਾ ਰੱਖਣ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਐਸ ਡੀ ਐਮ ਨੇ ਕਿਹਾ ਕਿ ਇਸਦੀ ਜਾਂਚ ਕੀਤੀ ਜਾਵੇਗੀ।

ਦੋਰਾਹਾ ਵਿਖੇ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਉਨ੍ਹਾਂ ਕਿਹਾ ਫੈਕਟਰੀ ਦੇ ਵਿੱਚ ਹਾਈਡ੍ਰੌਲਿਕ ਯੰਤਰ ਲੱਗੇ ਸਨ ਉਸ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ ਪਰ ਅੱਗ ਜ਼ਿਆਦਾ ਹੋਣ ਕਰਕੇ ਅੱਗ ’ਤੇ ਕਾਬੂ ਪਾਉਣ ’ਚ ਖਾਸੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਇਸ ਪੂਰੇ ਮਾਮਲੇ ਦੀ ਜਾਂਚ ਵੀ ਕਰਵਾਈ ਜਾਵੇਗੀ ਜੇਕਰ ਫੈਕਟਰੀ ਵਿਚ ਅੱਗ ਬੁਝਾਉਣ ਵਾਲੇ ਯੰਤਰ ਪੁਰਾਣੇ ਹੋਏ ਜਾਂ ਕੰਮ ਨਾ ਕਰਦੇ ਹੋਏ ਤਾਂ ਉਸ ਮੁਤਾਬਕ ਕਾਰਵਾਈ ਵੀ ਹੋਵੇਗੀ। :

ਇਹ ਵੀ ਪੜ੍ਹੋ: HIV ਪਾਜ਼ੀਟਿਵ ਖੂਨ ਚੜ੍ਹਾਉਣ ਦੇ ਮਾਮਲੇ ’ਚ ਵੱਡਾ ਐਕਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.