ETV Bharat / state

ਲਾਡੋਵਾਲ ਨੇੜੇ ਭਿਆਨਕ ਹਾਦਸੇ 'ਚ ਤਿੰਨ ਦੋਸਤਾਂ ਦੀ ਮੌਤ

author img

By

Published : Mar 13, 2021, 4:53 PM IST

ਲੁਧਿਆਣਾ ਦੇ ਹਾਰਡੀਜ਼ ਵਰਲਡ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਹੋਇਆ। ਇਸ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਹੈਬੋਵਾਲ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਖਤਰਨਾਕ ਸੀ ਕਿ ਕਿਹਾ ਜਾ ਰਿਹੈ ਕਿ ਕਾਰ ਦੇ ਪਰਖੱਚੇ ਉੱਡ ਗਏ ਹਨ।

ਫ਼ੋਟੋ
ਫ਼ੋਟੋ

ਲੁਧਿਆਣਾ: ਇੱਥੋ ਦੇ ਹਾਰਡੀਜ਼ ਵਰਲਡ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਹੋਇਆ। ਇਸ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਹੈਬੋਵਾਲ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਖਤਰਨਾਕ ਸੀ ਕਿ ਕਿਹਾ ਜਾ ਰਿਹੈ ਕਿ ਕਾਰ ਦੇ ਪਰਖੱਚੇ ਉੱਡ ਗਏ ਹਨ। ਹਾਦਸਾ ਬੀਤੀ ਰਾਤ ਹੋਇਆ ਦੱਸਿਆ ਜਾ ਰਿਹਾ ਹੈ। ਜਦੋਂ ਕਿ ਪੁਲਿਸ ਨੂੰ ਜਦੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਹ ਟਾਲ-ਮਟੋਲ ਕਰਦੀ ਨਜ਼ਰ ਆਈ। ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਬੋਲਣ ਲਈ ਮਨ੍ਹਾ ਕੀਤਾ ਗਿਆ, ਜਦੋਂ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਟਰੱਕ ਚਲਾਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਲਾਡੋਵਾਲ ਨੇੜੇ ਭਿਆਨਕ ਹਾਦਸੇ 'ਚ ਤਿੰਨ ਦੋਸਤਾਂ ਦੀ ਮੌਤ

ਥਾਣਾ ਸਲੇਮ ਟਾਬਰੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਪੁਲਿਸ ਨੇ ਮ੍ਰਿਤਕ ਦੇਹਾਂ ਕਬਜ਼ੇ ਹੇਠਾਂ ਲੈ ਲਈਆਂ ਹਨ। ਪੁਲਿਸ ਮਾਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਜਿਸ ਮ੍ਰਿਤਕ ਦੀ ਸ਼ਨਾਖ਼ਤ ਹੋਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਕੇ ਹਾਦਸੇ ਸਬੰਧੀ ਪੁਲਿਸ ਨੂੰ ਰਾਹਗੀਰਾਂ ਨੇ ਹੀ ਜਾਣਕਾਰੀ ਦਿੱਤੀ ਹੈ। ਮ੍ਰਿਤਕਾਂ ਚੋ ਇਕ ਗੋਬਿੰਦ ਕੁਮਾਰ 25 ਸਾਲ ਵਾਸੀ ਰਿਸ਼ੀ ਨਗਰ, ਅਰੁਣ ਕੁਮਾਰ 22 ਸਾਲ ਰਿਸ਼ੀ ਨਗਰ ਅਤੇ ਸੰਜੀਵ ਕੁਮਾਰ 35 ਸਾਲ ਦਸੇ ਜਾ ਰਹੇ ਨੇ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬੀਤੀ ਰਾਤ ਆਪਣੇ ਕਿਸੇ ਦੀ ਖ਼ਬਰ ਲੈਣ ਲਈ ਰਿਸ਼ਤੇਦਾਰੀ ਵਿੱਚ ਜਾ ਰਹੇ ਸਨ ਤਾਂ ਅਚਾਨਕ ਇੱਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 3 ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਟਰੱਕ ਚਾਲਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ ਦੂਜੇ ਪਾਸੇ ਜਦੋਂ ਥਾਣਾ ਸਲੇਮ ਟਾਬਰੀ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਨਾਕਾਨੀ ਕਰਦੇ ਵਿਖਾਈ ਦਿੱਤੇ, ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਬੋਲਣ ਤੋਂ ਮਨ੍ਹਾਂ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.