ETV Bharat / state

ਲੁਧਿਆਣਾ 'ਚ ਨਾਮਧਾਰੀ ਪੰਥ ਦੇ ਮੌਜੂਦਾ ਮੁਖੀ ਦਲੀਪ ਸਿੰਘ ਦਾ 70ਵਾਂ ਪ੍ਰਕਾਸ਼ ਪੁਰਬ ਮਨਾਇਆ

author img

By

Published : Aug 6, 2023, 9:00 PM IST

The 70th birth anniversary of Satguru Dalip Singh, the head of the Namdhari Panth, was celebrated in Ludhiana
ਲੁਧਿਆਣਾ 'ਚ ਨਾਮਧਾਰੀ ਪੰਥ ਦੇ ਮੌਜੂਦਾ ਮੁਖੀ ਦਲੀਪ ਸਿੰਘ ਦਾ 70ਵਾਂ ਪ੍ਰਕਾਸ਼ ਪੁਰਬ ਮਨਾਇਆ

ਮਹਿਲਾਵਾਂ ਨੂੰ ਅੰਮ੍ਰਿਤ ਸੰਚਾਰ ਦੀ ਸੇਵਾ ਦੇਣ ਵਾਲੇ ਸਤਿਗੁਰੂ ਦਲੀਪ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਇਸ ਮੌਕੇ ਸਿੱਖ ਆਗੂਆਂ ਨੇ ਧਰਮ ਪਰਿਵਰਤਨ ਨੂੰ ਲੈਕੇ ਡੂੰਘੀ ਚਿੰਤਾ ਜਾਹਿਰ ਕੀਤੀ ਹੈ।

ਪ੍ਰਕਾਸ਼ ਦਿਹਾੜੇ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਨਾਮਧਾਰੀ ਅਮਰੀਕ ਸਿੰਘ।

ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਪੈਲੇਸ ਵਿੱਚ ਅੱਜ ਨਾਮਧਾਰੀ ਸਮਾਜ ਵੱਲੋਂ ਪੰਥ ਦੇ ਵਰਤਮਾਨ ਮੁੱਖੀ ਸਤਿਗੁਰੂ ਦਲੀਪ ਸਿੰਘ ਜੀ ਦੇ 70ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਹਿੱਸਾ ਲਿਆ। ਇਸ ਦੌਰਾਨ ਜਿਥੇ ਰਾਗੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ ਤਾਂ ਉੱਥੇ ਹੀ ਆਪਸੀ ਭਾਈਚਾਰੇ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਕਈ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲੈਂਦਿਆਂ ਇਸ ਸਮਾਗਮ ਦੀ ਸ਼ਲਾਘਾ ਕੀਤੀ। ਇੱਥੇ ਇਹ ਵੀ ਦੱਸ ਦਈਏ ਕਿ ਇਸ ਸਮਾਗਮ ਵਿੱਚ ਮਹਿਲਾਵਾਂ ਵੱਲੋਂ ਵੱਧ ਚੜ੍ਹ ਕੇ ਸਮਾਗਮ ਵਿੱਚ ਹਿੱਸਾ ਲੈ ਸੇਵਾ ਨਿਭਾਈ ਗਈ।

ਸਤਿਗੁਰੂ ਦੇ ਦਿੱਤੇ ਪੂਰਨਿਆਂ ਉੱਤੇ ਚੱਲ ਰਹੇ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਮਧਾਰੀ ਰਾਜਪਾਲ ਕੌਰ ਅਤੇ ਹਰਪ੍ਰੀਤ ਕੌਰ ਨਾਮਧਾਰੀ ਤੋਂ ਇਲਾਵਾ ਸੂਬਾ ਅਮਰੀਕ ਸਿੰਘ ਨਾਮਧਾਰੀ ਨੇ ਕਿਹਾ ਕਿ ਨਾਮਧਾਰੀ ਪੰਥ ਦੇ ਵਰਤਮਾਨ ਮੁੱਖੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਿਦਿਆ ਦਾ ਦਾਨ ਦੇਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਸਤਿਗੁਰੂ ਦਲੀਪ ਸਿੰਘ ਜੀ ਦਾ ਪ੍ਰਕਾਸ਼ ਉਤਸਵ ਹੈ, ਜਿਸਦੇ ਚਲਦਿਆਂ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਸ ਸਮਾਗਮ ਵਿਚ ਹਿੱਸਾ ਲਿਆ ਹੈ। ਇਹੀ ਨਹੀਂ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣਾ ਅਤੇ ਕਈ ਅਨੇਕਾਂ ਮੁੱਦਿਆਂ ਤੇ ਸਤਿਗੁਰੂ ਦੇ ਦਿੱਤੇ ਪੂਰਨਿਆਂ ਉੱਤੇ ਚੱਲ ਰਹੇ ਨੇ।


ਉਨ੍ਹਾਂ ਧਰਮ ਪਰਿਵਰਤਨ ਨੂੰ ਲੈ ਕੇ ਵੀ ਕਿਹਾ ਕਿ ਲਗਾਤਾਰ ਲੋਕ ਆਪਣੇ ਧਰਮ ਨੂੰ ਛੱਡ ਕੇ ਈਸਾਈ ਧਰਮ ਵਿੱਚ ਜਾ ਰਹੇ ਹਨ। ਜਿਸਨੂੰ ਲੈ ਕੇ ਉਹਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੋ ਮਣੀਪੁਰ ਵਿਚ ਘਟਨਾ ਹੋਈ ਹੈ, ਉਹ ਵੀ ਅਤਿ ਨਿੰਦਨ ਯੋਗ ਹੈ। ਧਾਰਮਿਕ ਆਗੂਆਂ ਨੇ ਕਿਹਾ ਕਿ ਸਤਿਗੁਰੂ ਦਲੀਪ ਸਿੰਘ ਜੀ ਨੇ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਦੇਣ ਲਈ ਨਾ ਸਿਰਫ ਉਨ੍ਹਾ ਨੂੰ ਸਿੱਖਿਆ ਦਿੱਤੀ ਸਗੋਂ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ਣ ਦੀ ਵੀ ਤਾਕਤ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਕ ਮਹਿਲਾ ਬੱਚੇ ਨੂੰ ਜਨਮ ਦੇ ਸਕਦੀ ਹੈ ਤਾਂ ਉਹ ਅੰਮ੍ਰਿਤ ਸੰਚਾਰ ਕਿਉਂ ਨਹੀਂ ਕਰ ਸਕਦੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.