ETV Bharat / state

ਲੁਧਿਆਣਾ ਦੇ ਨਿੱਜੀ ਹੋਟਲ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਨਸ਼ੇ ਨਾਲ ਮੌਤ ਦਾ ਖ਼ਦਸ਼ਾ

author img

By

Published : Jul 8, 2023, 6:50 AM IST

ਲੁਧਿਆਣਾ ਵਿੱਚ ਬੀਤੇ ਦਿਨ ਹੋਏ ਤੀਹਰੇ ਕਤਲ ਕਾਂਡ ਤੋਂ ਬਾਅਦ ਅੱਜ ਇੱਕ ਹੋਰ ਨੌਜਵਾਨ ਦੀ ਲਾਸ਼ ਹੋਟਲ ਦੇ ਕਮਰੇ ਵਿੱਚੋਂ ਬਰਾਮਦ ਹੋਈ ਹੈ। ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਮੌਤ ਦਾ ਕਾਰਣ ਨਸ਼ੇ ਦੀ ਓਵਰਡੋਜ਼ ਲੱਗਦਾ ਹੈ। ਪੁਲਿਸ ਵੱਲੋਂ ਮੌਤ ਦੇ ਅਸਲ ਕਾਰਣਾਂ ਦੇ ਜਾਂਚ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।

The body of a 22 year old youth was recovered from a private hotel in Ludhiana
ਲੁਧਿਆਣਾ ਦੇ ਨਿੱਜੀ ਹੋਟਲ ਵਿੱਚੋਂ 22 ਸਾਲ ਦੇ ਨੌਜਵਾਨ ਦੀ ਲਾਸ਼ ਬਰਾਮਦ, ਨਸ਼ੇ ਨਾਲ ਮੌਤ ਦਾ ਖ਼ਦਸ਼ਾ

ਭੇਤਭਰੇ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਰੇਲਵੇ ਸਟੇਸ਼ਨ ਗੇਟ ਨੰਬਰ ਇੱਕ ਕੋਲ ਬਣੇ ਨਿੱਜੀ ਹੋਟਲ ਦੇ ਕਮਰੇ ਵਿੱਚੋਂ ਇੱਕ 22 ਸਾਲ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਅਰਸ਼ਦੀਪ ਸਿੰਘ ਵਾਸੀ ਕੂੰਮਕਲਾਂ ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਇੱਕ ਹੋਰ ਸਾਥੀ ਦੇ ਨਾਲ 6 ਜੁਲਾਈ ਨੂੰ ਹੋਟਲ ਵਿੱਚ ਆਇਆ ਸੀ ਅਤੇ ਸਵੇਰੇ ਟ੍ਰੇਨ ਹੋਣ ਦਾ ਹਵਾਲਾ ਦੇਕੇ ਕਮਰਾ ਲਿਆ ਸੀ, ਪਰ ਅਗਲੇ ਦਿਨ ਜਦੋਂ ਹੋਟਲ ਸਟਾਫ ਨੇ ਚੈੱਕ ਆਊਟ ਲਈ ਫੋਨ ਕੀਤਾ ਤਾਂ ਮ੍ਰਿਤਕ ਨੇ ਨਹੀਂ ਚੁੱਕਿਆ। ਸਟਾਫ ਨੇ ਜਦੋਂ ਕਮਰਾ ਖੋਲ੍ਹਿਆ ਤਾਂ ਉਸ ਦੀ ਲਾਸ਼ ਅੰਦਰ ਪਈ ਸੀ ਅਤੇ ਮੂੰਹ ਤੋਂ ਖੂਨ ਨਿਕਲਿਆ ਸੀ। ਵੇਖਣ ਨੂੰ ਨਸ਼ੇ ਦੀ ਓਵਰਡੋਜ਼ ਦਾ ਮਾਮਲਾ ਲੱਗ ਰਿਹਾ ਸੀ, ਪਰ ਫਿਲਹਾਲ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਨੌਜਵਾਨ ਦੀ ਮੌਤ ਤੋਂ ਬਾਅਦ ਦੋਸਤ ਫਰਾਰ: ਮ੍ਰਿਤਕ ਦੇ ਨਾਲ ਉਸ ਦਾ ਇਕ ਹੋਰ ਸਾਥੀ ਆਇਆ ਸੀ ਅਤੇ ਉਹ ਵੀ ਕੂਮਕਲਾਂ ਦਾ ਰਹਿਣ ਵਾਲਾ ਹੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਉਹ ਫਰਾਰ ਹੈ। ਉਸ ਦੀ ਪੁਲਿਸ ਭਾਲ ਕਰ ਰਹੀ ਹੈ। ਹੋਟਲ ਸਟਾਫ ਨੇ ਕਿਹਾ ਕਿ ਉਨ੍ਹਾ ਵੱਲੋਂ ਦੋਵਾਂ ਦੇ ਸ਼ਨਾਖ਼ਤੀ ਕਾਰਡ ਲਾਏ ਗਏ ਸਨ। ਜਿਨ੍ਹਾ ਤੋਂ ਉਨ੍ਹਾਂ ਦੀ ਸ਼ਨਾਖਤ ਪੁਲਿਸ ਕਰ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਲਾਸ਼ ਮਿਲਣ ਤੋਂ ਬਾਅਦ ਤੁਰੰਤ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਲਾਸ਼ ਨੂੰ ਆਕੇ ਕਬਜ਼ੇ ਵਿੱਚ ਲਿਆ।

ਫੋਰੇਂਸਿਕ ਟੀਮਾਂ ਮੌਕੇ ਉੱਤੇ: ਮਾਮਲੇ ਵਿੱਚ ਐੱਸਐੱਚਓ ਕੋਤਵਾਲੀ ਨੇ ਕਿਹਾ ਕਿ ਉਨ੍ਹਾ ਨੂੰ ਹੋਟਲ ਸਟਾਫ ਨੇ ਹੀ ਫੋਨ ਕਰਕੇ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਮੌਕੇ ਉੱਤੇ ਆ ਕੇ ਜਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੌਜਵਾਨਾਂ ਦੀ ਸ਼ਨਾਖਤ ਹੋ ਗਈ ਹੈ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਪਰ ਨਸ਼ੇ ਨਾਲ ਮੌਤ ਦੀ ਉਨ੍ਹਾਂ ਕੋਈ ਪੁਸ਼ਟੀ ਨਹੀਂ ਕੀਤੀ ਹੈ। ਮ੍ਰਿਤਕ ਦੇ ਮੂੰਹ ਵਿੱਚੋਂ ਲਹੂ ਨਿਕਲਣ ਦੀ ਗੱਲ ਪੁਲਿਸ ਨੇ ਕਬੂਲੀ ਹੈ। ਫੋਰੇਂਸਿਕ ਟੀਮਾਂ ਨੂੰ ਮੌਕੇ ਉੱਤੇ ਸੱਦ ਕੇ ਪੁਲਿਸ ਨੇ ਸਬੂਤ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪੁਲਿਸ ਪਾਰਟੀਆਂ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਵੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.