ETV Bharat / state

Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ

author img

By ETV Bharat Punjabi Team

Published : Nov 16, 2023, 7:24 AM IST

The country's biggest bicycle rally against drugs in Ludhiana
Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ

ਨਸ਼ਿਆਂ ਵਿਰੁੱਧ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਉੱਤੇ ਅੱਜ ਲੁਧਿਆਣਾ ਤੋਂ ਇੱਕ (BIG bicycle rally) ਵਿਸ਼ਾਲ ਸਾਈਕਲ ਰੈਲੀ ਕੱਢੀ ਜਾਵੇਗੀ। ਇਸ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁੱਦ ਹਰੀ ਝੰਡੀ ਦੇਕੇ ਰਵਾਨਾ ਕਰਨਗੇ।

ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਦੇ ਸ਼ਹੀਦੀ ਦਿਹਾੜੇ ਮੌਕੇ ਪੀਏਯੂ ਕੈਂਪਸ ਵਿਖੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੈਗਾ ਈਵੈਂਟ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh MAAN) ਹਰੀ ਝੰਡੀ ਦੇ ਕੇ ਰਵਾਨਾ ਕਰਨਗੇ ਜਦਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਇਸ ਮੈਗਾ ਈਵੈਂਟ ਲਈ 20,000 ਤੋਂ ਵੱਧ ਭਾਗੀਦਾਰ ਪਹਿਲਾਂ ਹੀ ਆਪਣੇ ਨਾਮ ਦਰਜ ਕਰਵਾ ਚੁੱਕੇ ਹਨ। ਇਸ ਰੈਲੀ ਵਿੱਚ 25 ਹਜ਼ਾਰ ਤੋਂ ਵੱਧ ਸਾਈਕਲਿਸਟ ਹਿੱਸਾ ਲੈ ਸਕਦੇ ਨੇ।

13 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਰੈਲੀ: ਸੀਪੀ ਨੇ ਕਿਹਾ ਕਿ ਇਹ ਸਮਾਗਮ ਦੇਸ਼ ਵਿੱਚ ਨਸ਼ਿਆਂ ਦੀ ਅਲਾਮਤ ਵਿਰੁੱਧ ਇੱਕ ਨਵੀਂ ਸਫਲਤਾ ਦੀ ਕਹਾਣੀ ਲਿਖੇਗਾ, ਜਿਸ ਵਿੱਚ ਇੰਨੀ ਵੱਡੀ ਆਬਾਦੀ ਸ਼ਾਮਲ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ (Mega cycle rally against drugs) ਮੈਗਾ ਸਾਈਕਲ ਰੈਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਹੋਵੇਗੀ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਕੋਈ ਵੀ ਹਿੱਸਾ ਲੈ ਸਕਦਾ ਹੈ ਜੋ ਪੀਏਯੂ ਕੈਂਪਸ ਤੋਂ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਲਗਭਗ 13 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਉਸੇ ਸਥਾਨ 'ਤੇ ਸਮਾਪਤ ਹੋਵੇਗੀ।

ਸਾਈਕਲਿਸਟ ਨੂੰ ਮਿਲਣਗੇ ਨਵੇਂ ਸਾਈਕਲ: ਪੁਲਿਸ ਕਮਿਸ਼ਨਰ ਮੁਤਾਬਿਕ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ, ਸ਼ਹੀਦ ਭਗਤ ਸਿੰਘ ਦੇ ਜੱਦੀ ਸਥਾਨ ਖਟਕੜ ਕਲਾਂ, ਹੁਸੈਨੀਵਾਲਾ ਕੌਮੀ ਸ਼ਹੀਦੀ ਸਮਾਰਕ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਜੱਦੀ ਸਥਾਨਾਂ ਦੀ ਮਿੱਟੀ ਪੀਏਯੂ ਕੈਂਪਸ ਵਿੱਚ ਲਿਆਂਦੀ ਜਾਵੇਗੀ। ਇਸ ਮਿੱਟੀ ਵਿੱਚ ਵੱਖ-ਵੱਖ ਪੌਦੇ ਜਿਵੇਂ ਕਿ ‘ਟ੍ਰੀ ਆਫ਼ ਹਾਰਮੋਨੀ’, ‘ਟਰੀ ਆਫ਼ ਪ੍ਰੌਮਿਸ’, ‘ਟਰੀ ਆਫ਼ ਵਿਜ਼ਡਮ’, ‘ਟਰੀ ਆਫ਼ ਯੂਨਿਟੀ’ ਅਤੇ ‘ਟਰੀ ਆਫ਼ ਹੋਪ’ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਾਗਮ ਵਿੱਚ ਡਾਕਟਰ, ਉਦਯੋਗਪਤੀ, ਵਿਦਿਆਰਥੀ, ਯੂਥ ਕਲੱਬ, ਪਿੰਡਾਂ ਦੇ ਸਰਪੰਚ ਸਮੇਤ ਹਰ ਵਰਗ ਦੇ ਲੋਕ ਸ਼ਮੂਲੀਅਤ ਕਰਨਗੇ, ਜਿਸ ਨਾਲ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਈਵੈਂਟ ਤੋਂ ਬਾਅਦ ਲੱਕੀ ਡਰਾਅ ਕੱਢਿਆ ਜਾਵੇਗਾ ਅਤੇ 151 ਚੁਣੇ ਹੋਏ ਸਾਈਕਲਿਸਟ (151 selected cyclists) ਨੂੰ ਈਵੈਂਟ ਤੋਂ ਬਾਅਦ ਨਵੇਂ ਸਾਈਕਲ ਦਿੱਤੇ ਜਾਣਗੇ।



ਨਸ਼ੇ ਦੇ ਖਾਤਮੇ ਲਈ ਇੱਕਜੁੱਟ ਹੋਣ ਦੀ ਲੋੜ: ਇਸੇ ਤਰ੍ਹਾਂ ਸਾਰੇ ਪ੍ਰਤੀਯੋਗੀਆਂ ਨੂੰ ਈਵੈਂਟ ਤੋਂ ਬਾਅਦ ਭਾਗੀਦਾਰੀ ਦਾ ਪ੍ਰਮਾਣ ਪੱਤਰ ਅਤੇ ਮੈਡਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਥਾਵਾਂ 'ਤੇ ਡਾਕਟਰਾਂ ਦੀਆਂ ਟੀਮਾਂ, ਐਂਬੂਲੈਂਸਾਂ ਆਦਿ ਤਾਇਨਾਤ ਕੀਤੀਆਂ ਗਈਆਂ ਹਨ। ਪ੍ਤੀਭਾਗਿਆਂ ਨੂੰ ਰੂਟ 'ਤੇ ਜੂਸ ਪੈਕ ਵੀ ਮਿਲਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ। ਇਸ ਲਈ ਇਹ ਰੈਲੀ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਰੈਲੀ ਨੂੰ ਸੂਬੇ ਭਰ ਵਿੱਚ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਕਿਉਂਕਿ ਕੋਈ ਵੀ ਵਿਅਕਤੀ ਬਿਨਾਂ ਰਜਿਸਟ੍ਰੇਸ਼ਨ ਤੋਂ ਵੀ ਇਸ ਵਿੱਚ ਭਾਗ ਲੈ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.