ETV Bharat / state

Dhanansu Ludhiana Rally: ਅੱਜ ਸੀਐਮ ਮਾਨ ਤੇ ਕੇਜਰੀਵਾਲ ਦੀ ਲੁਧਿਆਣਾ 'ਚ ਰੈਲੀ, ਚਾਰ ਮਾਰਗ ਹੋਣਗੇ ਪ੍ਰਭਾਵਿਤ, ਜਾਣ ਲਓ ਟ੍ਰੈਫਿਕ ਰੂਟ ਪਲਾਨ

author img

By ETV Bharat Punjabi Team

Published : Dec 10, 2023, 7:43 AM IST

Updated : Dec 10, 2023, 10:19 AM IST

Mann And Kejriwal In Ludhiana: ਅੱਜ ਲੁਧਿਆਣਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਰੈਲੀ ਕਰਨਗੇ। ਕਾਫੀ ਨਵੇਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ, 'ਸਰਕਾਰ ਤੁਹਾਡੇ ਦੁਆਰ' ਸਕੀਮ ਦੀ ਹੋਵੇਗੀ ਸ਼ੁਰੂਆਤ ਹੋਵੇਗੀ।

Dhanansu Ludhiana Rally
Dhanansu Ludhiana Rally

ਲੁਧਿਆਣਾ: ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਧਨਾਂਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (AAP Rally) ਵੱਲੋਂ ਅੱਜ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਸੀਐਮ ਮਾਨ ਨੇ ਇਸ ਨੂੰ ਲੈ ਕੇ ਐਕਸ ਉੱਤੇ ਟਵੀਟ ਵੀ ਸਾਂਝਾ ਕੀਤਾ ਹੈ।

  • ਅੱਜ ਤੋਂ ਪੰਜਾਬ 'ਚ ਇੱਕ ਨਵੀਂ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ..
    ਸਾਡੀ ਕੋਸ਼ਿਸ਼ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਦੀ ਹੈ ਜਿਸ ਲਈ ਅੱਜ ਤੋਂ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal
    ਜੀ ਇੱਕ ਸਕੀਮ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਤਹਿਤ ਹੁਣ ਅਫ਼ਸਰ ਤੁਹਾਡੇ ਘਰ ਆਕੇ ਕੰਮ ਕਰਨਗੇ...43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੁਹਾਨੂੰ ਘਰ… pic.twitter.com/lDJ5ObEVHc

    — Bhagwant Mann (@BhagwantMann) December 10, 2023 " class="align-text-top noRightClick twitterSection" data=" ">

ਅੱਜ ਤੋਂ ਪੰਜਾਬ 'ਚ ਇੱਕ ਨਵੀਂ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ.. ਸਾਡੀ ਕੋਸ਼ਿਸ਼ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਦੀ ਹੈ ਜਿਸ ਲਈ ਅੱਜ ਤੋਂ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਇੱਕ ਸਕੀਮ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਤਹਿਤ ਹੁਣ ਅਫ਼ਸਰ ਤੁਹਾਡੇ ਘਰ ਆਕੇ ਕੰਮ ਕਰਨਗੇ। 43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੁਹਾਨੂੰ ਘਰ ਬੈਠੇ ਮਿਲਣਗੀਆਂ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ

'ਸਰਕਾਰ ਤੁਹਾਡੇ ਦੁਆਰ' ਦਾ ਆਗਾਜ਼ : ਇਸ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਸੀ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ।

ਟ੍ਰੈਫਿਕ ਰੂਟ ਪਲਾਨ ਕੀਤਾ ਗਿਆ: ਰੈਲੀ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਪੁਲਿਸ ਪ੍ਰਸ਼ਾਸਨ ਵਲੋਂ ਟ੍ਰੈਫਿਕ ਰੂਟ ਪਲਾਨ ਕੀਤਾ ਗਿਆ ਹੈ। ਰੈਲੀ ਕਾਰਨ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ ਰੋਡ/ ਧਨਾਂਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਵੇਗਾ।

ਪੋਸਟ ਰਾਹੀਂ ਸੁਣੋ ਰੂ਼ਟ ਡਾਇਵਰਟ ਦੀ ਪੂਰੀ ਜਾਣਕਾਰੀ : ਇਸ ਰੂਟ ਡਾਇਵਰਟ ਕੀਤੇ ਗਏ ਪਲਾਨ ਨੂੰ ਲੁਧਿਆਣਾ ਕਮਿਸ਼ਨਰ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਕੀਤਾ ਗਿਆ ਹੈ। ਇਹ ਸੂਚਨਾ ਦਿੱਤੀ ਗਈ ਹੈ ਕਿ ਪ੍ਰਭਾਵਿਤ ਮਾਰਗਾਂ ਦੀ ਵਰਤੋਂ ਨਾ ਕਰਦੇ ਹੋਏ ਕਿਹੜੇ ਹੋਰ ਮਾਰਗਾਂ ਦੀ ਚੋਣ ਕੀਤੀ ਜਾ ਸਕਦੀ ਹੈ।

ਕਰੀਬ 300 ਪੁਲਿਸ ਮੁਲਾਜ਼ਮ ਤੈਨਾਤ: ਨਗਰ ਨਿਗਮ ਅਤੇ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਸੀਐਮ ਮਾਨ ਸ਼ਹਿਰ ਦੇ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ। ਸੀਐਮ ਮਾਨ ਦੇ ਆਗਮਨ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਰੈਲੀ ਵਾਲੀ ਥਾਂ ਦਾ ਜਾਇਜ਼ਾ ਲੈ ਚੁੱਕੇ ਹਨ। 300 ਦੇ ਕਰੀਬ ਪੁਲਿਸ ਮੁਲਾਜ਼ਮ ਰੈਲੀ ਕੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਬਣਾਏ ਰੱਖਣ ਲਈ ਤੈਨਾਤ ਕੀਤੇ ਗਏ ਹਨ।

Last Updated : Dec 10, 2023, 10:19 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.