ETV Bharat / state

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਭਗਵੰਤ ਮਾਨ ਨੇ ਕਿਹਾ - ਖੇਤ ਮਜ਼ਦੂਰਾਂ ਨੂੰ ਮਿਲੇਗਾ 10 ਫ਼ੀਸਦੀ ਮੁਆਵਜ਼ਾ

author img

By

Published : Apr 28, 2023, 9:16 AM IST

Updated : Apr 28, 2023, 2:31 PM IST

Punjab Cabinet Meetin Punjab Cabinet Meetingg
Punjab Cabinet Meeting

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸ਼ੁਕਰਵਾਰ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਹੋਈ ਅਤੇ ਕਈ ਫੈਸਲਿਆਂ ਉੱਤੇ ਮੋਹਰ ਲੱਗੀ ਹੈ। ਮੀਟਿੰਗ ਤੋਂ ਬਾਅਦ ਖੁਦ ਮੁੱਖ ਮੰਤਰੀ ਭਗਵੰਤ ਮਾਨ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸਰਕਾਰ ਦੇ ਐਲਾਨ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੁਧਿਆਣਾ ਵਿੱਚ ਇਹ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਤੇ ਚਰਚਾ ਕੀਤੀ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੀ ਹੋਣੀ ਸੀ, ਪਰ ਫਿਰ ਇਸ ਦੀ ਥਾਂ ਬਦਲ ਦਿੱਤੀ ਗਈ।


ਭਗਵੰਤ ਮਾਨ ਨੇ ਮੀਡੀਆ ਦੇ ਮੁਖਾਤਿਬ ਹੁੰਦਿਆ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਅੱਜ ਜਿਹੜੇ ਏਜੰਡੇ ਪਾਸ ਹੋਏ ਉਨ੍ਹਾ ਵਿੱਚ ਕੁਝ ਸਥਾਨਕ ਸਰਕਾਰਾਂ ਦੇ ਲੋਕਲ ਆਡਿਟ ਵਿੱਚ 87 ਪੋਸਟਾਂ ਰਾਖਵੀਆਂ ਕੀਤੀਆਂ ਜਾ ਰਹੀਆਂ ਹਨ। ਸਪੋਰਟ ਸਬੰਧੀ ਅਤੇ ਪੀਏਯੂ ਦੇ ਮੁਲਾਜ਼ਮਾਂ ਲਈ ਸੋਧੀ ਤਨਖਾਹਾਂ ਯਾਨੀ 7ਵਾਂ ਪੇ ਕਮਿਸ਼ਨ 1 ਜਨਵਰੀ ਤੋਂ ਕੀਤਾ ਗਿਆ ਲਾਗੂ ਅਤੇ ਗੜਵਾਸੂ ਦੇ ਵੀ ਪ੍ਰੋਫੈਸਰ ਲਈ ਵੀ ਐਲਾਨ ਕੀਤਾ ਹੈ। ਡਰੱਗ ਲੈਬ ਲਈ ਪੱਕੇ ਮੁਲਾਜ਼ਮਾਂ ਲਈ ਅੱਜ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਰਾਣਾ ਗੁਰਜੀਤ ਦੀ ਪੈਸੇ ਵੰਡਣ ਦੀ ਵਾਇਰਲ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਰਾਣਾ ਗੁਰਜੀਤ ਦੀ ਸ਼ਿਕਾਇਤ ਕਰਾਂਗੇ।



ਮਜ਼ਦੂਰਾਂ ਲਈ ਐਲਾਨ: ਉਨ੍ਹਾਂ ਕਿਹਾ ਕਿ 1 ਮਈ ਨੂੰ ਮਜ਼ਦੂਰਾਂ ਦੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਬੇਮੌਸਮੀ ਬਰਸਾਤ ਨਾਲ ਜਿੰਨੀਆਂ ਵੀ ਫਸਲਾਂ ਖਰਾਬ ਹੁੰਦੀਆਂ ਹਨ, ਉਸ ਲਈ ਖੇਤ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੱਖਰਾ ਰੱਖਿਆ ਜਾਵੇਗਾ। ਅਸੀਂ ਆਉਂਦੇ ਦਿਨਾਂ ਵਿੱਚ ਸੂਬਾ ਪੱਖੀ ਹੋਰ ਨੀਤੀਆਂ ਲੈਕੇ ਆਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਤੋਂ ਪਹਿਲਾਂ ਵਾਲਿਆਂ ਨੇ ਜਿਵੇਂ ਸਰਕਾਰ ਚਲਾਈ ਹੈ, ਉਨ੍ਹਾਂ ਕਰਕੇ ਹੀ ਲੋਕ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।

ਟੋਲ ਪਲਾਜ਼ਿਆਂ ਨੂੰ ਹਟਾ ਕੇ ਵਧੀਆ ਸੜਕਾਂ ਬਣਾਈਆਂ ਜਾਣਗੀਆਂ: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਹਰ ਸੜਕ ’ਤੇ ਟੋਲ ਪਲਾਜ਼ਾ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। 'ਆਪ' ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਆਗੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਾਨੂੰਨ ਮੁਤਾਬਕ ਜਾਇਦਾਦਾਂ ਨੂੰ ਸੀਲ ਕਰਨ ਤੋਂ ਬਾਅਦ ਇਸ ਪੈਸੇ ਦੀ ਵਰਤੋਂ ਲੋਕ ਹਿੱਤ ਵਿੱਚ ਕੀਤੀ ਜਾਵੇਗੀ।

ਮੀਟਿੰਗ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ: ਲੁਧਿਆਣਾ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਜਵਾਨ ਅਤੇ ਹੋਰ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ। ਸਰਕਟ ਹਾਊਸ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੇ ਹਰ ਪਹਿਲੂ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸੀ, ਜੋ ਦੇਰ ਰਾਤ ਤੱਕ ਜਾਰੀ ਰਿਹਾ।



ਕੱਲ੍ਹ ਹੋਣੀ ਸੀ ਇਹ ਮੀਟਿੰਗ: ਰਾਤ ਤੱਕ ਸਰਕਟ ਹਾਊਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰਨ ਦਾ ਸਿਲਸਿਲਾ ਜਾਰੀ ਰਿਹਾ ਅਤੇ ਮੌਕੇ 'ਤੇ ਅਧਿਕਾਰੀ ਮੌਜੂਦ ਰਹੇ। ਪਹਿਲਾਂ ਇਹ ਮੀਟਿੰਗ 27 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਹੋਣੀ ਸੀ, ਪਰ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਣ ਕਾਰਨ ਇਹ ਮੀਟਿੰਗ ਸ਼ੁੱਕਰਵਾਰ ਸਵੇਰੇ 10.30 ਵਜੇ ਚੰਡੀਗੜ੍ਹ ਵਿੱਚ ਮੁਕੱਰਰ ਕੀਤੀ ਗਈ, ਪਰ ਪ੍ਰਸ਼ਾਸਨ ਨੂੰ ਮੀਟਿੰਗ ਕਰਨ ਦੇ ਹੁਕਮ ਮਿਲ ਗਏ।

ਇਹ ਵੀ ਪੜ੍ਹੋ: CSK VS RR IPL 2023: ਨੰਬਰ ਇੱਕ 'ਤੇ ਚੱਲ ਰਹੀ CSK ਨੂੰ RR ਨੇ ਦਿੱਤੀ ਮਾਤ, ਚੇਨਈ ਨੂੰ ਰਾਜਸਥਾਨ ਨੇ 32 ਦੌੜਾਂ ਨਾਲ ਹਰਾਇਆ

Last Updated :Apr 28, 2023, 2:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.