ETV Bharat / state

ਹੜ੍ਹ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਬਾਰਡਰ ਪਹੁੰਚੇ ਲੁਧਿਆਣਾ ਦੇ ਦੋ ਨੌਜਵਾਨ, ਪਾਕਿਸਤਾਨੀ ਰੇਂਜਰਾਂ ਨੇ ਸ਼ੱਕ ਦੇ ਅਧਾਰ 'ਤੇ ਕੀਤੇ ਕਾਬੂ

author img

By

Published : Jul 30, 2023, 10:44 PM IST

ਲੁਧਿਆਣਾ ਦੇ ਦੋ ਨੌਜਵਾਨ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਕੇ ਪਾਕਿਸਤਾਨ ਦੀ ਸਰਹੱਦ 'ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਿਕ ਪਾਕਿਸਤਾਨੀ ਰੇਂਜਰਾਂ ਨੇ ਸ਼ੱਕ ਦੇ ਅਧਾਰ ਉੱਤੇ ਹਿਰਾਸਤ ਵਿੱਚ ਲੈ ਲਿਆ ਹੈ। ਇਸਦੀ ਪੁਸ਼ਟੀ ਭਰਤੀ ਫੌਜ ਨੂੰ ਕੀਤੀ ਗਈ ਹੈ।

Two youths from Ludhiana got stuck in the flood and reached the border of Pakistan
ਹੜ੍ਹ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਬਾਰਡਰ ਪਹੁੰਚੇ ਲੁਧਿਆਣਾ ਦੇ ਦੋ ਨੌਜਵਾਨ, ਪਾਕਿਸਤਾਨੀ ਰੇਂਜਰਾਂ ਨੇ ਸ਼ੱਕ ਦੇ ਅਧਾਰ 'ਤੇ ਕੀਤੇ ਕਾਬੂ

ਪਾਕਿਸਤਾਨ ਰੇਂਜਰਾਂ ਵੱਲੋਂ ਫੜੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਜਾਣਕਾਰੀ ਦਿੰਦੇ ਹੋਏ।

ਲੁਧਿਆਣਾ : ਪਾਕਿਸਤਾਨੀ ਰੇਂਜਰਾਂ ਨੇ ਗਜ਼ਨੀਵਾਲਾ ਚੈੱਕ ਪੋਸਟ 'ਤੇ ਹੋਈ ਫਲੈਗ ਮੀਟਿੰਗ ਦੌਰਾਨ ਭਾਰਤੀ ਰੇਂਜਰਾਂ ਨੂੰ ਲੁਧਿਆਣਾ ਦੇ 2 ਨੌਜਵਾਨਾਂ ਦੇ ਉਨ੍ਹਾਂ ਦੀ ਗ੍ਰਿਫ਼ਤ ਵਿੱਚ ਹੋਣ ਦੀ ਇਤਲਾਹ ਦਿੱਤੀ ਹੈ। ਪਰਿਵਾਰ ਮੁਤਾਬਿਕ ਦੋਵੇਂ ਹੀ ਹੜ੍ਹ ਵਿੱਚ ਰੁੜ੍ਹ ਕੇ ਪਕਿਸਤਾਨ ਪੁੱਜ ਗਏ ਹਨ। ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਵਸਨੀਕ ਹਨ। ਇਨ੍ਹਾਂ ਨੌਜਵਾਨਾਂ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਰਤਨਪਾਲ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਪਰੀਜਨ ਬਿਹਾਰੀਪੁਰ, ਸਿੱਧਵਾ ਬੇਟ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਦੋਸਤਾ ਨਾਲ ਗਿਆ ਸੀ ਸ੍ਰੀ ਦਰਬਾਰ ਸਾਹਿਬ : ਇਸ ਬਾਰੇ ਹਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 27 ਜੁਲਾਈ ਨੂੰ ਆਪਣੇ ਦੋਸਤਾਂ ਨਾਲ ਅੰਮ੍ਰਿਤਸਰ ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਸੀ, ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਘਰੋਂ ਚਲਾ ਗਿਆ ਸੀ ਅਤੇ ਆਪਣੇ ਸਹੁਰੇ ਪਰਿਵਾਰ ਕੋਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਕੱਲ੍ਹ ਘਰ ਆਈ ਸੀ ਅਤੇ ਇਸ ਬਾਰੇ ਪੁੱਛਗਿੱਛ ਕੀਤੀ ਗਈ ਹੈ।

ਹਰਵਿੰਦਰ ਦੀ ਮਾਂ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਪਾਕਿਸਤਾਨ ਵਿੱਚ ਹੈ। ਉਸ ਨੇ ਕਿਹਾ ਕਿ ਪੁਲਿਸ ਨੇ ਉਸਨੂੰ ਪਿੰਡ ਦੇ ਸਰਪੰਚ, ਨਗਰ ਪੰਚਾਇਤ ਜਾਂ ਸਾਬਕਾ ਸਰਪੰਚ ਨਾਲ ਸਰਹੱਦ ’ਤੇ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਕਿਹਾ ਕਿ ਹਰਵਿੰਦਰ ਸਿੰਘ ਦੀ ਉਮਰ ਕਰੀਬ 27 ਸਾਲ ਹੈ ਅਤੇ ਉਸ ਦੇ ਦੋ ਬੱਚੇ ਹਨ ਅਤੇ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਖਿਲਾਫ ਪਹਿਲਾਂ ਕੋਈ ਕੇਸ ਦਰਜ ਨਹੀਂ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਨੂੰ ਵਾਪਸ ਲਿਆਂਦਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.