FIR registered against Kuldeep Vaid: ਸਾਬਕਾ ਵਿਧਾਇਕ ਕੁਲਦੀਪ ਵੈਦ ਉੱਤੇ ਮਾਮਲਾ ਦਰਜ
Published: Mar 14, 2023, 7:17 AM


FIR registered against Kuldeep Vaid: ਸਾਬਕਾ ਵਿਧਾਇਕ ਕੁਲਦੀਪ ਵੈਦ ਉੱਤੇ ਮਾਮਲਾ ਦਰਜ
Published: Mar 14, 2023, 7:17 AM
ਬੀਤੇ ਦਿਨ ਹੋਈ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵਿਭਾਗ ਅੱਜ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਸਕਦਾ ਹੈ। ਉਥੇ ਹੀ ਜਾਣਕਾਰੀ ਇਹ ਵੀ ਹੈ ਮਿਆਦ ਤੋਂ ਵੱਧ ਸ਼ਰਾਬ ਰੱਖਣ ਦੇ ਮਾਮਲੇ ਵਿੱਚ ਕੁਲਦੀਪ ਵੈਦ ਉੱਤੇ ਮਾਮਲਾ ਦਰਜ ਕਰ ਲਿਆ ਹੈ।
ਲੁਧਿਆਣਾ: ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਭਾਗ ਨੇ ਮਿਆਦ ਤੋਂ ਵੱਧ ਸ਼ਰਾਬ ਰੱਖਣ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਕੁਲਦੀਪ ਵੈਦ ਘਰ ਵਿਜੀਲੈਂਸ ਦੀ ਛਾਪੇਮਾਰੀ ਦੇਰ ਰਾਤ ਖ਼ਤਮ ਹੋਈ ਸੀ, ਪਰ ਸਾਬਕਾ ਵਿਧਾਇਕ ਕੁਲਦੀਪ ਵੈਦ ਦੇਰ ਰਾਤ ਤੱਕ ਵੀ ਆਪਣੇ ਘਰ ਨਹੀਂ ਪਹੁੰਚੇ। ਸੂਤਰਾਂ ਅਨੁਸਾਰ ਵਿਜੀਲੈਂਸ ਵਿਭਾਗ ਅੱਜ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕਰ ਸਕਦੀ ਹੈ।
ਇਹ ਵੀ ਪੜੋ: Daily Rashifal In Punjabi : ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ, ਕਿਵੇਂ ਰਹੇਗਾ ਅੱਜ ਦਾ ਦਿਨ
ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਛਾਪੇਮਾਰੀ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਲਾਇਸੈਂਸੀ ਰਿਵਾਲਵਰ, ਨਕਦੀ ਤੇ ਵਿਦੇਸ਼ੀ ਸ਼ਰਾਬ ਤੋਂ ਇਲਾਵਾ ਚੰਡੀਗੜ੍ਹ ਦੀ ਸ਼ਰਾਬ ਵੀ ਬਰਾਮਦ ਹੋਈ ਹੈ। ਉਹਨਾਂ ਨੇ ਕਿਹਾ ਕਿ ਜਾਇਦਾਦ ਦੇ ਦਸਤਾਵੇਜ਼ ਤੇ ਨਕਦੀ ਤੋਂ ਇਲਾਵਾ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ ਜਿਸ ਸਬੰਧੀ ਅਜੇ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ।
ਜਾਇਦਾਦ ਤੋਂ ਵੱਧ ਆਮਦਨ ਕਾਰਨ ਪਿਆ ਛਾਪਾ: ਦੱਸ ਦਈਏ ਕਿ ਬੀਤੇ ਦਿਨ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਗਿਣਤੀ ਵਿੱਚ ਵਿਦੇਸ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਸ਼ਰਾਬ ਤੋਂ ਇਲਾਵਾ ਲਾਇਸੈਂਸੀ ਰਿਵਾਲਵਰ ਬਰਾਮਦ ਹੋਏ ਹਨ। ਬਰਾਮਦ ਹੋਏ ਸਮਾਨ ਨੂੰ ਵਿਜੀਲੈਂਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।
ਇਸ ਦੌਰਾਨ ਗੱਲਬਾਤ ਕਰਦਿਆਂ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਘਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਗਈ ਸੀ, ਜਿਸ 'ਚ ਕਈ ਦਸਤਾਵੇਜ਼ ਹੱਥ ਲੱਗੇ ਸਨ। ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ 'ਚ ਸ਼ਰਾਬ ਅਤੇ ਲਾਇਸੈਂਸੀ ਰਿਵਾਲਵਰ ਤੋਂ ਇਲਾਵਾ ਹੋਰ ਦਸਤਾਵੇਜ਼ ਵੀ ਮਿਲੇ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਨੇ ਜਾਇਦਾਦ ਦੇ ਕਾਗਜ਼ ਅਤੇ ਨਕਦੀ ਬਰਾਮਦ ਕਰ ਲਈ ਹੈ, ਜਿਸ ਦਾ ਫਿਲਹਾਲ ਜ਼ਿਕਰ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਕਿਹਾ ਕਿ ਅਸੀਂ ਮਾਮਲਾ ਦਰਜ ਕਰ ਲਿਆ ਹੈ ਤੇ ਇਸ ਸਬੰਧੀ ਆਬਕਾਰੀ ਟੀਮ ਨੂੰ ਵੀ ਮੌਕੇ ਉੱਤੇ ਬੁਲ੍ਹਾ ਜਾਣਕਾਰੀ ਦੇ ਦਿੱਤੀ ਗਈ ਹੈ, ਜੇ ਹੁਣ ਮਾਮਲੇ ਦੀ ਜਾਂਚ ਕਰੇਗੀ।
ਇਹ ਵੀ ਪੜੋ: Hukamnama (14-03-2023): ਪੜ੍ਹੋ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਹਨ ਕੁਲਦੀਪ ਵੈਦ: ਸਾਬਕਾ ਵਿਧਾਇਕ ਕੁਲਦੀਪ ਵੈਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਹਨ। ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੁਲਦੀਪ ਵੈਦ ਨੂੰ ਵੀ ਕੈਬਨਿਟ ਰੈਂਕ ਦਾ ਅਹੁਦਾ ਦਿੱਤਾ ਸੀ।
