ETV Bharat / state

Vigilance arrested the employee: ਤਹਿਸੀਲ ਦਫ਼ਤਰ ਦੇ ਮੁਲਾਜ਼ਮ ਨੂੰ ਵਿਜੀਲੈਂਸ ਨੇ ਰਿਸ਼ਵਤ ਸਮੇਤ ਕੀਤਾ ਗ੍ਰਿਫ਼ਤਾਰ, 40 ਹਜ਼ਾਰ ਰਿਸ਼ਵਤ ਦੀ ਕੀਤੀ ਸੀ ਮੰਗ

author img

By

Published : Feb 28, 2023, 8:05 PM IST

ਲੁਧਿਆਣਾ ਵਿੱਚ ਇੱਕ ਸ਼ਖ਼ਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਤਹਿਸੀਲ ਦਫ਼ਤਰ ਦੇ ਅਧਿਕਾਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਮੁਲਜ਼ਮ ਸ਼ਖ਼ਸ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।

Vigilance in Ludhiana arrested the employee with bribe
Vigilance arrested the employee: ਤਹਿਸੀਲ ਦਫ਼ਤਰ ਦੇ ਮੁਲਾਜ਼ਮ ਨੂੰ ਰਿਸ਼ਵਤ ਸਮੇਤ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 40 ਹਜ਼ਾਰ ਰਿਸ਼ਵਤ ਦੀ ਕੀਤੀ ਸੀ ਮੰਗ

Vigilance arrested the employee: ਤਹਿਸੀਲ ਦਫ਼ਤਰ ਦੇ ਮੁਲਾਜ਼ਮ ਨੂੰ ਰਿਸ਼ਵਤ ਸਮੇਤ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 40 ਹਜ਼ਾਰ ਰਿਸ਼ਵਤ ਦੀ ਕੀਤੀ ਸੀ ਮੰਗ

ਲੁਧਿਆਣਾ: ਵਿਜੀਲੈਂਸ ਵਿਭਾਗ ਵੱਲੋਂ ਅੱਜ ਦੱਖਣੀ ਤਹਿਸੀਲ ਵਿਚ ਛਾਪੇਮਾਰੀ ਕਰਕੇ ਬਿਨਾਂ ਐਨਓਸੀ ਰਜਿਸਟਰੀ ਕਰਵਾਉਣ ਦੀ ਗੱਲ ਕਹਿ ਕੇ 40 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ਡੀਡ ਰਾਇਟਰ ਨੂੰ ਵਿਜੀਲੈਂਸ ਨੇ ਅੱਜ ਰੰਗੇ ਹੱਥ 20 ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ ਕਰ ਲਿਆ ਹੈ, ਜਿਸ ਦੀ ਪੁਸ਼ਟੀ ਵਿਜੀਲੈਂਸ ਵਿਭਾਗ ਦੇ ਅਫਸਰਾਂ ਨੇ ਕੀਤੀ ਹੈ ਅਤੇ ਕਿਹਾ ਹੈ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਨ। ਵਿਜੀਲੈਂਸ ਵਿਭਾਗ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ 20 ਹਜ਼ਾਰ ਦੀ ਰਿਸ਼ਵਤ ਸਬੰਧੀ ਸ਼ਿਕਾਇਤ ਖੁੱਦ ਪੀੜਤ ਨੇ ਹੀ ਵਿਜੀਲੈਂਸ ਨੂੰ ਦਿੱਤੀ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਹੋ ਰਿਹਾ ਸੀ ਅਤੇ ਪਿਛਲੇ ਇੱਕ ਮਹੀਨੇ ਤੋਂ ਐੱਨਓਸੀ ਦੇ ਪ੍ਰਾਪਤੀ ਲਈ ਚੱਕਰ ਲਗਾ ਰਿਹਾ ਸੀ।

ਗਿਆਸਪੁਰਾ ਵਿੱਚ 50 ਗਜ਼ ਦਾ ਘਰ: ਪੀੜਤ ਨੇ ਦੱਸਿਆ ਕਿ ਉਸ ਦਾ ਗਿਆਸਪੁਰਾ ਵਿੱਚ 50 ਗਜ਼ ਦਾ ਘਰ ਹੈ ਅਤੇ ਉਸ ਮਕਾਨ ਦੀ ਹੀ ਉਨ੍ਹਾਂ ਵਲੋਂ ਰਜਿਸਟਰੀ ਕਰਵਾਉਣੀ ਸੀ, ਜਿਸ ਨੂੰ ਲੈਕੇ 40 ਹਜ਼ਾਰ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਤਹਿਸੀਲ ਦੱਖਣੀ ਵਿੱਚ ਉਸ ਦਾ ਘਰ ਪੈਂਦਾ ਹੈ ਅਤੇ ਤਹਿਸੀਲਦਾਰ ਮਲੂਕ ਸਿੰਘ ਹੈ ਅਤੇ ਉਸ ਦਾ ਰੀਡਰ ਵਿਨੀਤ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਕ ਮਹੀਨੇ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ 40 ਹਜ਼ਾਰ ਰੁਪਏ ਵਿੱਚ ਗੱਲ ਤੈਅ ਹੋਈ ਸੀ ਅਤੇ ਇਸ ਸਬੰਧੀ ਉਨ੍ਹਾਂ ਵਿਜੀਲੈਂਸ ਨੂੰ ਜਾਣਕਾਰੀ ਦਿੱਤੀ ਅਤੇ ਅਫ਼ਸਰਾਂ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ ਵਿਜੀਲੈਂਸ ਅਧਿਕਾਰੀ ਜੋਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਲੈਕੇ ਗਏ ਉਨ੍ਹਾਂ ਨੇ ਬਹੁਤਾ ਕੁੱਝ ਤਾਂ ਨਹੀਂ ਕਿਹਾ ਸਿਰਫ ਇਹੀ ਕਿਹਾ ਕਿ ਡੀਡ ਰਾਇਟਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ 20 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਨੇ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ, ਉਨ੍ਹਾ ਨੂੰ ਜਦੋਂ ਪੁੱਛਿਆ ਗਿਆ ਕਿ ਪਹਿਲਾਂ ਕਿੰਨੀਆਂ ਰਜਿਸਟਰੀਆਂ ਕਰਵਾਈਆਂ ਨੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਹਾਲੇ ਕੁਝ ਨਹੀਂ ਕਹਿ ਸਕਦਾ।

ਦੱਸ ਦਈਏ ਪੰਜਾਬ ਵਿੱਚ ਪਿਛਲੇ ਲਗਭਗ 6 ਮਹੀਨਿਆਂ ਤੋਂ ਵਿਜੀਲੈਂਸ ਬਿਓਰੋ ਲਗਾਤਾਰ ਐਕਸ਼ਨ ਵਿੱਚ ਹੈ, ਪੰਜਾਬ ਵਿਜੀਲੈਂਸ ਨੇ ਲਗਾਤਾਰ ਕਾਰਵਾਈ ਕਰਦਿਆਂ ਜਿੱਥੇ ਪੰਜਾਬ ਦੇ ਕਈ ਸਾਬਕਾ ਮੰਤਰੀਆਂ ਉੱਤੇ ਨਕੇਲ ਕੱਸੀ ਹੈ ਉੱਥੇ ਹੀ ਪੰਜਾਬ ਦੇ ਕਈ ਮੌਜੂਦਾ ਸਰਕਾਰ ਦੇ ਮੰਤਰੀਆਂ ਨੂੰ ਵੀ ਲਪੇਟ ਵਿੱਚ ਲਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਨੇ ਲਗਾਤਾਰ ਕਾਰਵਾਈ ਕਰਦਿਆਂ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਤਹਿਸੀਲਾਂ ਅਤੇ ਡੀਸੀ ਦਫ਼ਤਰਾਂ ਉੱਤੇ ਵੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: Punjab Budget 2023-24: 3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਬਜਟ ਇਜਲਾਸ, ਗਵਰਨਰ ਨੇ ਦਿੱਤੀ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.