Vigilance summons Former MLA Kuldeep Vaid : ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜੇ ਸੰਮਨ, 20 ਮਾਰਚ ਨੂੰ ਕੀਤਾ ਤਲਬ

author img

By

Published : Mar 15, 2023, 2:18 PM IST

Vigilance summons former MLA Kuldeep Vaid to appear on 20th

ਆਮਦਨ ਤੋਂ ਵੱਧ ਪ੍ਰਾਪਟੀ ਹੋਣ ਦੇ ਮਾਮਲੇ ਹੇਠ ਛਾਪਾਮਾਰੀ ਤੋਂ ਬਾਅਦ ਹੁਣ ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਸੰਮਨ ਭੇਜੇ ਹਨ। ਉਨ੍ਹਾਂ ਨੂੰ 20 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

Vigilance summons Former MLA Kuldeep Vaid : ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਭੇਜੇ ਸੰਮਨ, 20 ਮਾਰਚ ਨੂੰ ਕੀਤਾ ਤਲਬ





ਲੁਧਿਆਣਾ : ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਤੋਂ ਬਾਅਦ ਜਿਥੇ ਆਮਦਨ ਤੋਂ ਵੱਧ ਪ੍ਰਾਪਟੀ ਹੋਣ ਅਤੇ ਹੋਏ ਮਾਮਲੇ ਦਰਜ ਨੂੰ ਲੈ ਕੇ ਹਾਲੇ ਵੀ ਜਾਂਚ ਜਾਰੀ ਹੈ। ਇਸਨੂੰ ਲੈ ਕੇ ਵਿਜੀਲੈਂਸ ਦੇ ਐਸਐਸ ਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਕਿ ਹਾਲੇ ਵੀ ਇਸ ਮਾਮਲੇ ਦੀ ਜਾਂਚ ਜਾਰੀ ਹੈ ਜਿਸ ਸਬੰਧੀ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ ਪੁੱਛ ਗਿੱਛ ਲਈ ਤਲਬ ਵੀ ਕੀਤਾ ਗਿਆ ਹੈ।



20 ਮਾਰਚ ਨੂੰ ਸਾਬਕਾ ਐਮ ਐਲ ਏ ਤਲਬ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ ਐਸ ਪੀ ਵਿਜੀਲੈਂਸ ਰਵਿੰਦਰ ਪਾਲ ਸਿੰਘ ਸੰਧੂ ਨੇ ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਵੈਦ ਮਾਮਲੇ ਵਿੱਚ ਹਾਲੇ ਵੀ ਜਾਂਚ ਜਾਰੀ ਹੈ ਕਿਹਾ ਕਿ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪਰ 20 ਤਰੀਕ ਨੂੰ ਪੁੱਛਗਿੱਛ ਦੇ ਲਈ ਤਲਬ ਕੀਤਾ ਗਿਆ ਹੈ । ਤਾਂਕਿ ਜਾਂਚ ਦੇ ਵਿਚ ਸ਼ਾਮਿਲ ਹੋਣ ਅਤੇ ਇਸ ਸਬੰਧੀ ਉਨ੍ਹਾਂ ਕੋਲੋਂ ਰਿਕਾਰਡ ਵੀ ਮੰਗਿਆ ਗਿਆ ਹੈ।

ਇਹੀ ਵੀ ਪੜ੍ਹੋ : Power Employees Protest: ਲਾਈਨਮੈਨਾਂ ਦੇ ਤਬਾਦਲੇ ਦੇ ਵਿਰੋਧ 'ਚ ਮੁਲਾਜ਼ਮਾਂ ਨੇ ਦਿੱਤਾ ਧਰਨਾ, ਕੀਤੀ ਨਾਅਰੇਬਾਜ਼ੀ

ਬੀਤੇ ਦਿਨ ਹੋਈ ਸੀ ਛਾਪੇਮਾਰੀ: ਦਰਅਸਲ ਸਾਬਕਾ ਐਮ ਐਲ ਏ ਅਤੇ ਵੇਅਰ ਹਾਊਸ ਦੇ ਚੇਅਰਮੈੱਨ ਰਹਿ ਚੁੱਕੇ ਕੁਲਦੀਪ ਵੈਦ ਦੇ ਘਰ ਬੀਤੇ ਦਿਨ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਅਤੇ ਇਹ ਲਗਭਗ 9 ਘੰਟੇ ਦੇ ਕਰੀਬ ਚੱਲੀ ਸੀ, ਜਿਸ ਤੋਂ ਬਾਅਦ ਕੁਲਦੀਪ ਵੈਦ ਦੇ ਘਰ ਚੋਂ ਕੁਝ ਇਤਰਾਜ਼ਯੋਗ ਸਮਾਨ ਵੀ ਬਰਾਮਦ ਹੋਇਆ ਸੀ ਜਿਸ ਦੇ ਅਧਾਰ ਉੱਤੇ ਵਿਜੀਲੈਂਸ ਵੱਲੋਂ ਇਹ ਸਮਾਨ ਆਪਣੇ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕੁਲਦੀਪ ਵੈਦ ਨੂੰ ਹੁਣ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਛਾਪੇਮਾਰੀ ਦੇ ਦੌਰਾਨ ਵਿਜੀਲੈਂਸ ਨੂੰ ਕੁਲਦੀਪ ਵੈਦ ਸਾਬਕਾ ਐਮ ਐਲ ਏ ਦੇ ਘਰ ਤੋਂ ਕਈ ਬੋਤਲਾਂ ਵਿਦੇਸ਼ੀ ਸ਼ਰਾਬ ਦੀਆਂ ਬਰਾਮਦ ਹੋਈਆਂ ਸਨ ਇਸ ਤੋਂ ਇਲਾਵਾ ਚੰਡੀਗੜ੍ਹ ਮਾਰਕਾ ਸ਼ਰਾਬ ਵੀ ਬਰਾਮਦ ਕੀਤੀ ਗਈ ਸੀ।

ਦਰਅਸਲ ਵਿਜੀਲੈਂਸ ਦੇ ਐਸਐਸਪੀ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਛਾਪੇਮਾਰੀ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਲਾਇਸੈਂਸੀ ਰਿਵਾਲਵਰ, ਨਕਦੀ ਤੇ ਵਿਦੇਸ਼ੀ ਸ਼ਰਾਬ ਤੋਂ ਇਲਾਵਾ ਚੰਡੀਗੜ੍ਹ ਦੀ ਸ਼ਰਾਬ ਵੀ ਬਰਾਮਦ ਹੋਈ ਹੈ। ਉਹਨਾਂ ਨੇ ਕਿਹਾ ਕਿ ਜਾਇਦਾਦ ਦੇ ਦਸਤਾਵੇਜ਼ ਤੇ ਨਕਦੀ ਤੋਂ ਇਲਾਵਾ ਹੋਰ ਸਾਮਾਨ ਵੀ ਬਰਾਮਦ ਹੋਇਆ ਹੈ ਜਿਸ ਸਬੰਧੀ ਅਜੇ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ।ਜਾਇਦਾਦ ਤੋਂ ਵੱਧ ਆਮਦਨ ਕਾਰਨ ਪਿਆ ਛਾਪਾ: ਦੱਸ ਦਈਏ ਕਿ ਬੀਤੇ ਦਿਨ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਗਿਣਤੀ ਵਿੱਚ ਵਿਦੇਸ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਸ਼ਰਾਬ ਤੋਂ ਇਲਾਵਾ ਲਾਇਸੈਂਸੀ ਰਿਵਾਲਵਰ ਬਰਾਮਦ ਹੋਏ ਹਨ। ਬਰਾਮਦ ਹੋਏ ਸਮਾਨ ਨੂੰ ਵਿਜੀਲੈਂਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.