ETV Bharat / state

ਜੰਗਲ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ

author img

By

Published : Mar 29, 2022, 1:42 PM IST

ਜੰਗਲ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ
ਜੰਗਲ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ

ਜੰਗਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ (The body of the young man was recovered) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਪਿਛਲੇ 4 ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਸਮਰਾਲਾ ਦੇ ਪਿੰਡ ਕੋਟਾਲਾ (Kotala village of Samrala) ਦਾ ਰਹਿਣ ਵਾਲਾ ਸੀ।

ਸਮਰਾਲਾ: ਸ੍ਰੀ ਚਮਕੌਰ ਸਾਹਿਬ (Sri Chamkaur Sahib) ਨੂੰ ਜਾਂਦੇ ਸਮੇਂ ਜੰਗਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ (The body of the young man was recovered) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਪਿਛਲੇ 4 ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਸਮਰਾਲਾ ਦੇ ਪਿੰਡ ਕੋਟਾਲਾ (Kotala village of Samrala) ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਲਾਪਤਾ ਹੋਣ ਦੀ ਪਰਿਵਾਰ ਨੇ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਸੀ।

ਜੰਗਲ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ

ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਇੱਕ ਵਰਕਸ਼ਾਪ ‘ਚ ਕੰਮ ਕਰਦਾ ਸੀ, ਪਰ ਉਹ ਪਿਛਲੇ 4 ਦਿਨਾਂ ਤੋਂ ਘਰ ਨਹੀਂ ਸੀ ਆ ਰਿਹਾ, ਹਾਲਾਂਕਿ ਉਨ੍ਹਾਂ ਵੱਲੋਂ ਉਸ ਦੀ ਭਾਲ ਵੀ ਕੀਤੀ ਗਈ, ਪਰ ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਫਿਰ ਇੱਕ ਦਿਨ ਵੱਟਸ ਐਪ ਜ਼ਰੀਏ ਉਨ੍ਹਾਂ ਨੂੰ ਉਸ ਦੇ ਮੋਟਰਸਾਈਕਲ ਦੀ ਫੋਟੋ ਕਿਸੇ ਵੱਲੋਂ ਗਰੁੱਪ ਵਿੱਚ ਭੇਜੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ (Police) ਦੀ ਮਦਦ ਨਾਲ ਜਦੋਂ ਮੌਕੇ ‘ਤੇ ਪਹੁੰਚੇ ਕੇ ਵੇਖਿਆ ਤਾਂ ਸੁਰਿੰਦਰ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਜੰਗਲ ਵਿੱਚ ਦੱਬਿਆ ਹੋਇਆ ਸੀ।

ਇਹ ਵੀ ਪੜ੍ਹੋ:ਆਂਧਰਾ ਪ੍ਰਦੇਸ਼ ਦੇ ਕਾਰੀਗਰ ਨੇ ਬਣਾਈ ਲਕੜੀ ਦੀ ਟ੍ਰੈਡਮਿਲ, ਆਨੰਦ ਮਹਿੰਦਰਾ ਨੇ ਕੀਤਾ ਟਵੀਟ

ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ (DSP Harwinder Singh Khaira) ਨੇ ਦੱਸਿਆ ਕਿ ਮ੍ਰਿਤਕ 27 ਮਾਰਚ ਨੂੰ ਲਾਪਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਇੱਕ-ਦੋ ਵਿਅਕਤੀਆਂ ਉਪਰ ਸ਼ੱਕ ਜ਼ਾਹਰ ਕਰ ਰਿਹਾ ਹੈ। ਜਿਨ੍ਹਾਂ ‘ਤੇ ਪੁਲਿਸ (Police) ਵੱਲੋਂ ਗੁਪਤ ਕਾਰਵਾਈ ਵੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:310 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਕੀਤਾ 2 ਮਹਿਲਾਵਾਂ ਨੂੰ ਕਾਬੂ, ਮੁੱਖ ਦੋਸ਼ੀ ਫਰਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.