ETV Bharat / state

ਸੜਕ ਹਾਦਸੇ ‘ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ

author img

By

Published : Feb 28, 2022, 1:26 PM IST

ਕਸਬਾ ਬਰੇਟਾ ਵਿੱਚ ਇੱਕ ਭਿਆਨਕ ਸੜਕ ਹਾਦਸੇ (Terrible road accident) ਹੋਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਕੁਚਲ ਦਿੱਤਾ ਹੈ, ਇਸ ਦੌਰਾਨ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।

ਸੜਕ ਹਾਦਸੇ ‘ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ
ਸੜਕ ਹਾਦਸੇ ‘ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ

ਮਾਨਸਾ: ਕਸਬਾ ਬਰੇਟਾ ਵਿੱਚ ਇੱਕ ਭਿਆਨਕ ਸੜਕ ਹਾਦਸੇ (Terrible road accident) ਹੋਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਕੁਚਲ ਦਿੱਤਾ ਹੈ, ਇਸ ਦੌਰਾਨ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।

ਜਾਣਾਕਾਰੀ ਮੁਤਾਬਕ ਇਹ ਸਾਰੇ ਨੌਜਵਾਨ ਗਰੀਬ ਘਰਾਂ ਦੇ ਸਨ ਅਤੇ ਪੇਸ਼ੇ ਵਜੋਂ ਮਜ਼ਦੂਰੀ ਕਰਦੇ ਸਨ, ਪਰ ਦੂਜੇ ਹਾਦਸੇ ਤੋਂ ਬਾਅਦ ਪੁਲਿਸ ਦੀ ਕਾਰ ਚਾਲਕ ਖ਼ਿਲਾਫ਼ ਕਾਰਵਾਈ ਢਿੱਲੀ ਨਜ਼ਰ ਆ ਰਹੀ ਹੈ। ਜਿਸੇ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਏਕਤਾਂ ਉਗਰਾਹਾ (Farmers Union Units Collected) ਹਰਿਆਣਾ ਤੇ ਪੰਜਾਬ ਵੱਲੋਂ ਬੁਢਲਾਡਾ-ਚੰਡੀਗੜ੍ਹ ਰੋਡ (Budhlada-Chandigarh Road) ਨੂੰ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ।

ਸੜਕ ਹਾਦਸੇ ‘ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕਾਰ ਚਾਲਕ ਪੰਜਾਬ ਪੁਲਿਸ ਦਾ ਮੁਲਾਜ਼ਮ (Employee of Punjab Police) ਹੈ, ਜਿਸ ਕਰਕੇ ਪੁਲਿਸ ਕਾਰ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹਾਦਸੇ ਵਾਲੀ ਥਾਂ ਤੋਂ ਸਾਰੇ ਸਬੂਤ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ ਹੈ, ਜਿਸ ਤੋਂ ਪੁਲਿਸ ਦਾ ਮੁਲਜ਼ਮ ਪ੍ਰਤੀ ਹਮਦਰਦੀ ਦਾ ਸਾਫ਼ ਪਤਾ ਚੱਲ ਰਿਹਾ ਹੈ।

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਪੁਲਿਸ ਮੁਲਜ਼ਮ ਖ਼ਿਲਾਫ਼ ਕਾਰਵਾਈ (Police take action against the accused) ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦੀ ਵੀ ਮੰਗ ਕੀਤੀ ਗਈ ਹੈ ਨਾਲ ਹੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਲਈ ਰੁਜ਼ਗਾਰ ਦੀ ਵੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ:ਪਰਗਟ ਸਿੰਘ

ETV Bharat Logo

Copyright © 2024 Ushodaya Enterprises Pvt. Ltd., All Rights Reserved.