ETV Bharat / state

ਦਿੱਲੀ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਹਤ ਮੰਤਰੀ ਨੇ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

author img

By

Published : May 22, 2022, 1:34 PM IST

ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਜੋ ਅੰਦੋਲਨ ਚੱਲਿਆ, ਉਸ ਵਿੱਚ ਪੂਰੇ ਪੰਜਾਬ ਦੇ ਕਿਸਾਨ, ਮਜਦੂਰ ਅਤੇ ਵਪਾਰੀ ਵਰਗ ਨੇ ਸ਼ਮੂਲੀਅਤ ਕੀਤੀ ਅਤੇ ਇਸ ਦੌਰਾਨ ਪੂਰੇ ਪੰਜਾਬ ਦੇ ਕਰੀਬ 700 ਕਿਸਾਨਾਂ ਨੇ ਸ਼ਹੀਦੀ ਪਾਈ।

5 lakh rupees Checks given to families of the martyred farmers of delhi farmers protest by the Health Minister vijay singla
ਦਿੱਲੀ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਹਤ ਮੰਤਰੀ ਨੇ ਦਿੱਤੇ 5 ਲੱਖ ਸਹਾਇਤਾ ਰਾਸ਼ੀ ਦੇ ਚੈੱਕ

ਮਾਨਸਾ: ਬੱਚਤ ਭਵਨ ਵਿੱਚ ਹੋਏ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ 'ਚ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਦਿੱਲੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਹਨ। ਇਸ ਮੌਕੇ ਉਨ੍ਹਾਂ ਨਾਲ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਰਹੇ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਜੋ ਅੰਦੋਲਨ ਚੱਲਿਆ, ਉਸ ਵਿੱਚ ਪੂਰੇ ਪੰਜਾਬ ਦੇ ਕਿਸਾਨ, ਮਜਦੂਰ ਅਤੇ ਵਪਾਰੀ ਵਰਗ ਨੇ ਸ਼ਮੂਲੀਅਤ ਕੀਤੀ ਅਤੇ ਇਸ ਦੌਰਾਨ ਪੂਰੇ ਪੰਜਾਬ ਦੇ ਕਰੀਬ 700 ਕਿਸਾਨਾਂ ਨੇ ਸ਼ਹੀਦੀ ਪਾਈ।

ਦਿੱਲੀ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਹਤ ਮੰਤਰੀ ਨੇ ਦਿੱਤੇ 5 ਲੱਖ ਸਹਾਇਤਾ ਰਾਸ਼ੀ ਦੇ ਚੈੱਕ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨ ਕੀਤਾ ਗਿਆ ਕਿ ਦਿੱਲੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਉਸੇ ਤਹਿਤ ਅੱਜ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 24 ਹੋਰ ਪਰਿਵਾਰਾਂ ਦੇ ਕਾਗਜ ਵੈਰੀਫਾਈ ਹੋ ਗਏ ਹਨ, ਜਿਨ੍ਹਾਂ ਨੂੰ ਸਹਾਇਤਾ ਰਾਸ਼ੀ ਜਲਦ ਹੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਾਇਤਾ ਰਾਸ਼ੀ ਦੇਣ ਲਈ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ। ਆਸ ਕਰਦੇ ਹਾਂ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਸਰਕਾਰੀ ਨੌਕਰੀ ਵੀ ਜਦਲ ਦੇਵੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੋਂ ਐਮਐਸਪੀ ’ਤੇ ਮੂੰਗੀ ਖਰੀਦੇਗੀ ਕੇਂਦਰ ਸਰਕਾਰ, ਸੀਐੱਮ ਮਾਨ ਨੇ ਕੀਤਾ ਧੰਨਵਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.