ਕੋਰੋਨਾ ਤੋਂ ਬਾਅਦ ਡੇਂਗੂ ਦਾ ਕਹਿਰ

author img

By

Published : Sep 25, 2021, 4:01 PM IST

ਡੇਂਗੂ ਦੀ ਚਪੇਟ ’ਚ ਮਾਨਸਾ

ਮਿਲੀ ਜਾਣਕਾਰੀ ਮੁਤਾਬਿਕ ਮਾਨਸਾ (Mansa) ਸਿਵਲ ਹਸਪਤਾਲ ਚ 127 ਡੇਂਗੂ ਦੇ ਸੈਂਪਲ ਗਏ ਸੀ ਜਿਨ੍ਹਾਂ ਚੋਂ 9 ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਡੇਂਗੂ ਪੀੜਤ ਮਰੀਜ਼ ਆਪਣੇ ਘਰ ਚ ਇਲਾਜ ਕਰਵਾ ਰਹੇ ਹਨ

ਮਾਨਸਾ: ਪੰਜਾਬ ਚ ਕੋਰੋਨਾ ਵਾਇਰਸ (Corona Virus) ਤੋਂ ਬਾਅਦ ਡੇਂਗੂ (dengue ) ਆਪਣੇ ਪੈਰ ਪਸਾਰ ਰਿਹਾ ਹੈ। ਦੱਸ ਦਈਏ ਕਿ ਮਾਨਸਾ ਜਿਲ੍ਹੇ ਚ ਡੇਂਗੂ ਦੇ 9 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦਾ ਇਲਾਜ ਉਨ੍ਹਾਂ ਦੇ ਘਰ ਚ ਹੀ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਾਨਸਾ (Mansa) ਸਿਵਲ ਹਸਪਤਾਲ ਚ 127 ਡੇਂਗੂ ਦੇ ਸੈਂਪਲ ਗਏ ਸੀ ਜਿਨ੍ਹਾਂ ਚੋਂ 9 ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਡੇਂਗੂ ਪੀੜਤ ਮਰੀਜ਼ ਆਪਣੇ ਘਰ ਚ ਇਲਾਜ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲ ਦੀ ਟੀਮ ਵੱਲੋਂ ਸਮੇਂ-ਸਮੇਂ ਤੋਂ ਚੈੱਕਅਪ ਕਰਕੇ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦੇ ਕਹਿਰ ਤੋਂ ਬਚਾਉਣ ਲਈ ਸ਼ਹਿਰ ਦੇ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਘਰਾਂ ਦੇ ਵਿੱਚ ਪਏ ਕੂਲਰ,ਟਾਇਰ, ਗਮਲਿਆਂ ਨੂੰ ਸਾਫ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋਂ ਮੱਛਰ ਪੈਦਾ ਨਾ ਹੋ ਸਕਣ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।

ਬਚਾਅ ਲਈ ਕੀ ਕੀਤਾ ਜਾਵੇ ?

ਮਾਹਰਾਂ ਦਾ ਕਹਿਣਾ ਹੈ ਕਿ ਡੇਂਗੂ (dengue ) ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।

ਇਹ ਵੀ ਪੜੋ: ਚੰਨੀ ਸੱਤ ਸੂਬਿਆਂ ‘ਚੋਂ ਸਭ ਨਾਲੋਂ ਵੱਧ ਪੜ੍ਹਾਕੂ ਸੀਐਮ

ETV Bharat Logo

Copyright © 2024 Ushodaya Enterprises Pvt. Ltd., All Rights Reserved.