ETV Bharat / state

ਆਪ ਨਰਮੇ ਦਾ 20 ਹਜਾਰ ਰੁਪਏ ਮੁਆਵਜ਼ਾ ਦਿੰਦੀ ਤਾਂ ਚੰਗਾ ਹੁੰਦਾ:ਰੁਲਦੂ ਸਿੰਘ ਮਾਨਸਾ

author img

By

Published : Mar 19, 2022, 1:36 PM IST

ਪੰਜਾਬ ਕਿਸਾਨ ਯੂਨੀਅਨ ਦੇ ਮੁਖੀ ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਨਰਮੇ ਦਾ ਮੁਆਵਜਾ ਦੇਣਾ ਚੰਗੀ ਗੱਲ ਹੈ ਪਰ ਆਮ ਆਦਮੀ ਪਾਰਟੀ 20 ਹਜ਼ਾਰ ਰੁਪਏ ਮੁਆਜ਼ਾ ਦਿੰਦੀ ਤਾਂ ਵਧੀਆ ਗੱਲ ਹੁੰਦੀ।

20 ਹਜਾਰ ਰੁਪਏ ਮੁਆਵਜ਼ਾ ਦਿੰਦੀ ਤਾਂ ਚੰਗਾ ਹੁੰਦਾ
20 ਹਜਾਰ ਰੁਪਏ ਮੁਆਵਜ਼ਾ ਦਿੰਦੀ ਤਾਂ ਚੰਗਾ ਹੁੰਦਾ

ਮਾਨਸਾ: ਮਾਲਵਾ ਖੇਤਰ ਦੇ ਵਿੱਚ ਗੁਲਾਬੀ ਸੁੰਡੀ (pink locsut in malwa)ਦੇ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ (compensation for cotton crop) ਲਈ ਕਿਸਾਨ ਅੱਜ ਵੀ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਕਿਉਂਕਿ ਬੇਸ਼ੱਕ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ 17 ਹਜਾਰ ਰੁਪਏ ਮੁਆਵਜ਼ਾ ਕਿਸਾਨਾਂ ਨੂੰ ਪ੍ਰਤੀ ਏਕੜ ਅਤੇ 10 ਫ਼ੀਸਦੀ ਨਰਮੇ ਦੀ ਚੁਗਾਈ ਮਜ਼ਦੂਰਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ ਤੇ ਕਿਸਾਨਾਂ ਨੂੰ ਇਹ ਮੁਆਵਜ਼ਾ ਦੇ ਦਿੱਤਾ ਗਿਆ ਸੀ, ਪਰ ਮਾਨਸਾ ਜ਼ਿਲ੍ਹੇ ਦੇ ਬਹੁਤ ਸਾਰੇ ਪਿੰਡਾਂ ਵਿੱਚ ਅਜੇ ਵੀ ਕਿਸਾਨ ਨਰਮੇ ਦੇ ਮੁਆਵਜ਼ੇ ਤੋਂ ਵਾਂਝੇ ਹਨ।

ਉੱਥੇ ਹੀ ਮਜ਼ਦੂਰਾਂ ਨੂੰ ਅਜੇ ਤੱਕ ਕੋਈ ਪੈਸਾ ਨਹੀਂ ਦਿੱਤਾ (farm labor did not receive single penny)ਗਿਆ ਸੀ ਜਿਸ ਕਾਰਨ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ। ਹੁਣ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮੇ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਇੱਕ ਅਰਬ, ਇੱਕ ਕਰੋੜ, 39 ਲੱਖ, 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕਰਨ ਦੀ ਗੱਲ ਕਹੀ ਹੈ ਜਿਸ ’ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।

ਰੁਲਦੂ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੁਆਵਜ਼ਾ ਦਿੱਤਾ ਜਾਣਾ ਚੰਗੀ ਗੱਲ ਹੈ ਪਰ ਕਿਸਾਨਾਂ ਨੂੰ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਆਮ ਆਦਮੀ ਪਾਰਟੀ ਵੱਲੋਂ ਦਿੱਤਾ ਜਾਂਦਾ ਤਾਂ ਹੋਰ ਵੀ ਚੰਗੀ ਗੱਲ ਹੁੰਦੀ। ਉੱਥੇ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵਿਚ ਹੋਈ ਦੁਫਾੜ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

20 ਹਜਾਰ ਰੁਪਏ ਮੁਆਵਜ਼ਾ ਦਿੰਦੀ ਤਾਂ ਚੰਗਾ ਹੁੰਦਾ

ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਏਜੰਸੀਆਂ ਦਾ ਵੱਡਾ ਹੱਥ ਹੈ ਜੋ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਦੋਫਾੜ ਕਰਨਾ (friction in skm)ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਚੰਗੀ ਗੱਲ ਕਰੇਗਾ, ਉਸ ਦੀ ਸਲਾਘਾ ਕੀਤੀ ਜਾਵੇਗੀ ਤੇ ਜੇਕਰ ਕੋਈ ਗਲਤ ਕੰਮ ਕਰੇਗਾ ਤਾਂ ਉਸ ਦੀ ਨੁਕਤਾਚੀਨੀ ਕੀਤੀ ਜਾਵੇਗੀ ਤੇ ਨਾਲ ਹੀ ਵਿਰੋਧ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਛੇ ਮਹੀਨੇ ਤੱਕ ਪਤਾ ਚੱਲੇਗਾ ਕਿ ਕਿਵੇਂ ਕੰਮ ਕਰ ਰਹੀ ਹੈ।

ਪੀਐਮ ਮੋਦੀ ਬਾਰੇ ਵੀ ਉਨ੍ਹਾਂ ਨੇ ਕਿਹਾ ਕਿ ਭਾਵੇਂ ਸੰਯੁਕਤ ਕਿਸਾਨ ਮੋਰਚਾ ਪੀਐਮ ਮੋਦੀ ਦਾ ਹਮੇਸਾ ਵਿਰੋਧੀ ਰਿਹਾ ਹੈ ਪਰ ਜਿਥੇ ਉਹ ਚੰਗਾ ਕੰਮ ਕਰਨਗੇ, ਉਥੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਯੁਕਰੇਨ ’ਤੇ ਰੂਸੀ ਹਮਲੇ (russia attack ukraine) ਦੌਰਾਨ ਪੀਐਮ ਮੋਦੀ ਦੀ ਭੂਮਿਕਾ ਚੰਗੀ ਰਹੀ ਹੈ (ruldu singh mansa priases for modi)। ਉਨ੍ਹਾਂ ਨਾ ਕਿਸੇ ਦੇ ਪੱਖ ਦੀ ਗੱਲ ਕੀਤੀ ਤੇ ਨਾ ਹੀ ਕਿਸੇ ਦੇ ਵਿਰੋਧ ਵਿੱਚ ਖੜ੍ਹੇ।

ਇਹ ਵੀ ਪੜ੍ਹੋ:ਦੁਪਹਿਰ 2 ਵਜੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.