ETV Bharat / state

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਕੋਰਟ 'ਚ ਹੋਈ ਪੇਸ਼ੀ

author img

By ETV Bharat Punjabi Team

Published : Aug 23, 2023, 9:13 PM IST

Appearance of nominated persons in Sidhu Moosewala murder case
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਕੋਰਟ 'ਚ ਹੋਈ ਪੇਸ਼ੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਕਤਲ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਦੀ ਪੇਸ਼ੀ ਹੋਈ ਹੈ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪਹੁੰਚੇ ਹਨ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਅਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜਾਣਕਾਰੀ ਦਿੰਦੇ ਹੋਏ।

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ 25 ਵਿਅਕਤੀਆਂ ਵਿਚੋਂ 23 ਦੀ ਪੇਸ਼ੀ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਹੋਈ ਹੈ। ਜਦੋਂਕਿ ਦੋ ਨੂੰ ਫਿਜੀਕਲ ਤੌਰ ਉੱਤੇ ਪੇਸ਼ ਕੀਤਾ ਗਿਆ ਅਤੇ 21 ਨੂੰ ਵੀਡੀਓ ਕਾਨਫਰੰਸ ਜਰੀਏ ਪੇਸ਼ ਕੀਤਾ ਗਿਆ ਹੈ। ਲਾਰੈਂਸ ਬਿਸ਼ਨੋਈ ਤੇ ਮਨਦੀਪ ਮੰਨੇ ਨੂੰ ਕਿਸੇ ਹੋਰ ਕੇਸ ਵਿੱਚ ਰਿਮਾਂਡ ਉੱਤੇ ਹੋਣ ਕਾਰਨ ਪੇਸ਼ ਨਹੀਂ ਕੀਤਾ ਗਿਆ ਹੈ।


6 ਸਤੰਬਰ ਨੂੰ ਹੋਵੇਗੀ ਅਗਲੀ ਪੇਸ਼ੀ : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪਵਨ ਬਿਸ਼ਨੋਈ ਤੇ ਨਸੀਬਦੀਨ ਨੂੰ ਫਿਜੀਕਲ ਤੌਰ ਉੱਤੇ ਪੇਸ਼ ਕੀਤਾ ਗਿਆ ਹੈ ਜਦੋਂਕਿ ਬਾਕੀ 21 ਦੀ ਪੇਸ਼ੀ ਵੀਡੀਓ ਕਾਨਫਰੰਸ ਜਰੀਏ ਕੀਤੀ ਗਈ ਹੈ। ਇਸਦੇ ਨਾਲ ਹੀ ਲਾਰੈਂਸ ਬਿਸ਼ਨੋਈ ਅਤੇ ਮਨਦੀਪ ਮੰਨੇ ਨੂੰ ਕਿਸੇ ਮਾਮਲੇ ਵਿੱਚ ਰਿਮਾਂਡ ਉੱਤੇ ਹੋਣ ਕਾਰਨ ਪੇਸ਼ ਨਹੀਂ ਕੀਤਾ ਜਾ ਸਕਿਆ ਹੈ। ਉਨਾਂ ਦੱਸਿਆ ਕਿ ਜਦੋਂ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਚਾਰਜ ਫਰੇਮ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਪੇਸ਼ੀ 6 ਸਤੰਬਰ 2023 ਨੂੰ ਹੋਵੇਗੀ।

ਮੂਸੇਵਾਲਾ ਦੇ ਪਿਤਾ ਇਨਸਾਫ ਲਈ ਆਸਵੰਦ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਪੇਸ਼ੀ ਸੀ ਅਤੇ ਅੱਜ ਚਾਰਜ਼ ਫਰੇਮ ਕੀਤਾ ਜਾਣਾ ਸੀ ਪਰ ਇਹ ਪੇਸ਼ੀ ਵੀਡੀਓ ਕਾਨਫਰੰਸ ਜਰੀਏ ਹੋਈ ਹੈ। ਉਹਨਾਂ ਦੱਸਿਆ ਕਿ ਕੋਰਟ ਦੇ ਵਿੱਚ ਸਾਰੀ ਪ੍ਰਕਿਰਿਆ ਜਾਰੀ ਹੈ ਅਤੇ ਅੱਜ ਐੱਸਐੱਸਪੀ ਨੂੰ ਵੀ ਮਿਲ ਕੇ ਆਏ ਹਾਂ ਅਤੇ ਉਹਨਾਂ ਨਾਲ ਵੀ ਕਈ ਗੱਲਾਂ ਸ਼ੇਅਰ ਕੀਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅਗਲੀ ਪੇਸ਼ੀ ਜਲਦੀ ਹੋਵੇ ਅਤੇ ਚਾਰਜ ਵੀ ਫ੍ਰੇਮ ਹੋਵੇ, ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਕਈ ਮਜਬੂਰੀਆਂ ਹੁੰਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਫਿਜ਼ੀਕਲ ਤੌਰ ਉੱਤੇ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਉੱਤੇ ਪੂਰਾ ਵਿਸ਼ਵਾਸ਼ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.