ETV Bharat / state

ਕਿਸਾਨਾਂ ਦਾ ਦੂਸਰੇ ਦਿਨ ਵੀ ਸਰਕਾਰ ਦੇ ਖਿਲਾਫ਼ ਧਰਨਾ ਜਾਰੀ, ਸਰਕਾਰ ਨੂੰ ਦਿੱਤੀ ਚਿਤਾਵਨੀ

author img

By

Published : Nov 17, 2022, 5:50 PM IST

ਮਾਨਸਾ ਵਿਖੇ ਗੈਰ ਸਿਆਸੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਚੱਲ ਰਿਹਾ ਧਰਨਾ ਮਾਨਸਾ ਵਿਖੇ ਦੂਸਰੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋ ਬਰਨਾਲਾ ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ, ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਹੀ ਕਰਦੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।Mansa latest news in Punjabi.

At Mansa farmers continued their protest against the government for the second day
At Mansa farmers continued their protest against the government for the second day

ਮਾਨਸਾ: ਮਾਨਸਾ ਵਿਖੇ ਗੈਰ ਸਿਆਸੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਚੱਲ ਰਿਹਾ ਧਰਨਾ ਮਾਨਸਾ ਵਿਖੇ ਦੂਸਰੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋ ਬਰਨਾਲਾ ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ, ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਹੀ ਕਰਦੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਗੈਰ ਸਿਆਸੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਮਾਨਸਾ ਦੇ ਡੀਸੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਦੂਸਰੇ ਦਿਨ ਧਰਨਾ ਜਾਰੀ ਹੈ, ਕਿਸਾਨਾਂ ਵੱਲੋਂ ਸਿਰਸਾ ਬਰਨਾਲਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। Mansa latest news in Punjabi.

At Mansa farmers continued their protest against the government for the second day

'ਸਰਕਾਰ ਨੇ ਮੰਗਾਂ ਤੇ ਧਿਆਨ ਨਾ ਦਿੱਤਾ ਤਾ ਹੋਰ ਤੇਜ਼ ਕੀਤਾ ਜਾਵੇਗਾ ਪ੍ਰਦਰਸ਼ਨ': ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਗੁਲਾਬੀ ਸੁੰਡੀ ਤੇ ਸਫੇਦ ਤੇਲੇ ਨਾਲ ਖਰਾਬ ਹੋਈਆ ਫ਼ਸਲਾਂ ਦਾ ਮੁਆਵਜਾ ਜਾਰੀ ਕਰਨਾ, ਬੇਮੌਸਮੀ ਬਾਰਿਸ਼ ਨਾਲ ਫ਼ਸਲਾਂ ਤੇ ਗਰੀਬ ਲੋਕਾਂ ਦੇ ਘਰਾਂ ਦੇ ਨੁਕਸਾਨ ਦਾ ਮੁਆਵਜਾ ਦੇਣਾ, ਪਰਾਲੀ ਸਾੜਨ ਦੇ ਮਾਮਲੇ ਵਿੱਚ ਜਮੀਨਾਂ ਤੋ ਲਾਲ ਲਕੀਰ ਹਟਾਉਣੀ ਤੇ ਲੰਪੀ ਸਕਿਨ ਨਾਲ ਮਰੇ ਪਸ਼ੂਆ ਦਾ ਮੁਆਵਜਾ ਦੇਣਾ ਤੇ ਸਰਕਾਰ ਵੱਲੋ ਮੰਨੀਆਂ ਗਈਆ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਅੱਜ ਜਾਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਤੇ ਸਰਕਾਰ ਨੇ ਧਿਆਨ ਨਾ ਦਿੱਤਾ ਤਾ ਪ੍ਰਦਰਸ਼ਨ ਹੋਰ ਤੇਜ ਕੀਤਾ ਜਾਵੇਗਾ।

6 ਥਾਵਾਂ ਉਤੇ ਕੀਤਾ ਗਿਆ ਸੀ ਚੱਕਾ ਜਾਮ: ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਗੈਸ ਸਿਆਸੀ ਵੱਲੋਂ 16 ਨਵੰਬਰ ਨੂੰ ਪੰਜਾਬ ਵਿਚ 6 ਥਾਵਾਂ ਉਤੇ ਚੱਕਾ ਜਾਮ ਕੀਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਸਲ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਰੀਦਕੋਟ ਟਹਿਣਾ ਟੀ-ਪੁਆਇੰਟ ’ਤੇ ਪ੍ਰਦਰਸ਼ਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ। ਸਰਕਾਰ ਨੇ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਮੰਗ ਨੂੰ ਪੂਰਾ ਕੀਤਾ ਹੈ ਜਦਕਿ ਬਾਕੀ ਮੰਗਾਂ ਲਟਕ ਰਹੀਆਂ ਹਨ। ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹਨਾਂ ਵਿਚ ਫਸਲਾਂ ਦਾ ਮੁਆਵਜ਼ਾ, ਪਰਾਲੀ ਦਾ ਮੁੱਦਾ, ਭਾਰਤ ਮਾਲਾ ਪ੍ਰਾਜੈਕਟ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਆਦਿ ਮੰਗਾਂ ਸ਼ਾਮਲ ਹਨ।

ਇਹ ਵੀ ਪੜ੍ਹੋ: ਸਾਬਕਾ ਫੌਜੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੱਢੀ ਮੋਟਰਸਾਈਕਲ ਰੈਲੀ, ਕਿਹਾ ਸਰਕਾਰ ਨੇ ਫੌਜੀਆਂ ਦੇ ਸਨਾਮਨ ਨੂੰ ਪਹੁੰਚਾਈ ਠੇਸ

etv play button
ETV Bharat Logo

Copyright © 2024 Ushodaya Enterprises Pvt. Ltd., All Rights Reserved.