ETV Bharat / state

ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤੀ ਮੀਟਿੰਗ

author img

By

Published : Sep 30, 2020, 3:35 PM IST

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ 1 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਦੇ ਲਈ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਣਾਂਵਾਲੀ ਵਿਖੇ ਲੱਗੇ ਥਰਮਲ ਪਲਾਂਟ ਦੇ ਬਾਹਰ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ।

Bhartiya Kisan Union Ugrahan held a meeting
ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤੀ ਮੀਟਿੰਗ

ਮਾਨਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 1 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਦੇ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਹਿੱਸਾ ਲਿਆ ਤੇ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬੁਢਲਾਡਾ ਵਿੱਚ ਰੇਲ ਰੋਕੀ ਜਾਵੇਗੀ ਤੇ ਬਣਾਂਵਾਲੀ ਵਿਖੇ ਲੱਗੇ ਥਰਮਲ ਪਲਾਂਟ ਦੇ ਬਾਹਰ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜ਼ਿਲ੍ਹੇ ਭਰ ਦੇ ਵਿੱਚ ਰਿਲਾਇੰਸ ਦੇ ਪੰਪਾਂ ਦਾ ਘਿਰਾਓ ਕਰਕੇ ਕਾਰੋਬਾਰ ਠੱਪ ਕੀਤਾ ਜਾਵੇਗਾ।

ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਦੇ ਵਿੱਚ ਉਗਰਾਹਾਂ ਯੂਨੀਅਨ ਵੱਲੋਂ 1 ਅਕਤੂਬਰ ਦੇ ਰੇਲ ਰੋਕੋ ਸਬੰਧੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੋ ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਪਾਸ ਕੀਤੇ ਹਨ ਅਤੇ ਇਨ੍ਹਾਂ ਕਾਨੂੰਨਾਂ ਦਾ ਕਿਸਾਨ ਵਿਰੋਧ ਕਰ ਰਹੇ ਹਨ ਤੇ ਪੰਜਾਬ ਵਿੱਚ 31 ਜਥੇਬੰਦੀਆਂ ਵੱਲੋਂ ਰੇਲ ਰੋਕੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਖਰੇ ਰੂਪ ਵਿੱਚ ਬੁਢਲਾਡਾ 'ਚ ਰੇਲ ਰੋਕੀ ਜਾਵੇਗੀ ਤੇ ਸਰਦੂਲਗੜ੍ਹ ਬਲਾਕ ਵੱਲੋਂ ਬਣਾਂਵਾਲੀ ਵਿਖੇ ਲੱਗੇ ਥਰਮਲ ਪਲਾਂਟ ਦੇ ਬਾਹਰ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਲੱਗੇ ਰਿਲਾਇੰਸ ਦੇ ਪੰਪਾਂ ਦਾ ਵੀ ਘਿਰਾਓ ਕੀਤਾ ਜਾਵੇਗਾ।

Bhartiya Kisan Union Ugrahan held a meeting
ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤੀ ਮੀਟਿੰਗ

ਉਨ੍ਹਾਂ ਦੱਸਿਆ ਕਿ ਉਹ ਕੇਂਦਰ ਸਰਕਾਰ ਨੂੰ ਦਿਖਾ ਦੇਵਾਂਗੇ ਕਿ ਜਿਹੜੇ ਵੀ ਕਾਰਪੋਰੇਟ ਘਰਾਣਿਆਂ ਨੂੰ ਕੇਂਦਰ ਸਰਕਾਰ ਫਾਇਦਾ ਪਹੁੰਚਾਉਣ ਦੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਤੇ ਕਿਸਾਨ ਇਨ੍ਹਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।

ਜੋਗਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਅੱਜ ਮੀਟਿੰਗ ਸਫ਼ਲ ਹੋਈ ਹੈ ਤੇ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਨੂੰ ਪੂਰਨ ਰੂਪ ਵਿੱਚ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੂੰ ਬੇਸ਼ੱਕ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕਿਹਾ ਕਿ ਰੇਲਾਂ ਦੇ ਨਾਲ-ਨਾਲ ਹੀ ਜਿੰਨੇ ਵੀ ਪੰਜਾਬ ਵਿੱਚ ਅੰਬਾਨੀ ਅਡਾਨੀ ਦੇ ਕਾਰਪੋਰੇਟ ਅਦਾਰੇ ਹਨ, ਉਨ੍ਹਾਂ ਦਾ ਵੀ ਘਿਰਾਓ ਕਰਕੇ ਠੱਪ ਕੀਤਾ ਜਾਵੇਗਾ ਤਾਂ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਪਤਾ ਲੱਗ ਸਕੇ ਕਿ ਪੰਜਾਬ ਦੇ ਕਿਸਾਨ ਜਾਗਦੇ ਹਨ ਅਤੇ ਕਿਸਾਨ ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.