ETV Bharat / state

ਮਾਨਸਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

author img

By

Published : Aug 24, 2020, 7:29 PM IST

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਮਾਨਸਾ ਜ਼ਿਲ੍ਹੇ 'ਚੋਂ ਵੱਡਾ ਝਟਕਾ ਲੱਗਿਆ ਹੈ। ਬੁਢਲਾਡਾ ਅਤੇ ਮਾਨਸਾ ਵਿੱਚੋਂ ਦਰਜਨਾਂ ਭਰ ਵਰਕਰਾਂ ਸਮੇਤ ਦੋ ਸਾਬਕਾ ਵਿਧਾਇਕ ਦੋ ਸਾਬਕਾ ਐਸਜੀਪੀਸੀ ਮੈਂਬਰ ਤੇ ਇੱਕ ਮੌਜੂਦਾ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਪਾਰਟੀ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਅਗਵਾਈ 'ਚ ਸ਼ਾਮਲ ਹੋਏ ਹਨ।

ਮਾਨਸਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ
ਮਾਨਸਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਮਾਨਸਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਮਾਨਸਾ ਜ਼ਿਲ੍ਹੇ 'ਚੋਂ ਵੱਡਾ ਝਟਕਾ ਲੱਗਿਆ ਹੈ। ਬੁਢਲਾਡਾ ਅਤੇ ਮਾਨਸਾ ਵਿੱਚੋਂ ਦਰਜਨਾਂ ਭਰ ਵਰਕਰਾਂ ਸਮੇਤ ਦੋ ਸਾਬਕਾ ਵਿਧਾਇਕ, ਦੋ ਸਾਬਕਾ ਐਸਜੀਪੀਸੀ ਮੈਂਬਰ ਤੇ ਇੱਕ ਮੌਜੂਦਾ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਪਾਰਟੀ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਅਗਵਾਈ 'ਚ ਸ਼ਾਮਲ ਹੋਏ ਹਨ।

ਮਾਨਸਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਕਿਸਾਨ ਅਤੇ ਆਮ ਲੋਕਾਂ ਦੀ ਪਾਰਟੀ ਨਹੀਂ ਰਹੀ, ਇਹ ਹੁਣ ਬਾਦਲ ਪਰਿਵਾਰ ਦੀ ਪਾਰਟੀ ਬਣ ਗਈ ਹੈ। ਇਸ ਦੇ ਚੱਲਦਿਆਂ ਵਰਕਰਾਂ ਅਤੇ ਮਿਹਨਤੀ ਆਗੂਆਂ ਦੀ ਇਸ ਪਾਰਟੀ ਵਿੱਚ ਕੋਈ ਪੁੱਛ-ਗਿੱਛ ਨਹੀਂ ਹੈ ਜਿਸ ਕਰਕੇ ਅੱਜ ਮਾਨਸਾ ਦੇ ਸੂਝਵਾਨ ਲੀਡਰ ਉਨ੍ਹਾਂ ਦੇ ਨਾਲ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਵੀ ਬਹੁਤ ਸਾਰੇ ਲੀਡਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਪਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਉਹ ਕੀਤੇ ਵੀ ਕੋਈ ਵੱਡਾ ਇਕੱਠ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਬਹੁਤ ਸਾਰੇ ਲੀਡਰ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ।

ਮਾਨਸਾ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਜੋ ਕਿ ਸਹੀ ਨਹੀਂ ਹੈ। ਜਦਕਿ ਧਾਰਮਿਕ ਸੰਸਥਾਵਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਹਰ ਸੂਝਵਾਨ ਅਤੇ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਸਾਥ ਦੇਣ ਤਾਂ ਜੋ ਬਾਦਲ ਪਰਿਵਾਰ ਤੋਂ ਕਬਜ਼ਾ ਛੁਡਵਾਇਆ ਜਾ ਸਕੇ।

ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਉੱਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹੀ ਚੱਲਦੀ ਹੈ ਅਤੇ ਉਹ ਕੋਈ ਵੀ ਆਪਣੀ ਮਰਜ਼ੀ ਅਨੁਸਾਰ ਫ਼ੈਸਲਾ ਨਹੀਂ ਲੈ ਸਕਦੇ ਅਤੇ ਲੋੜ ਹੈ ਕਿ ਬਾਦਲ ਪਰਿਵਾਰ ਤੋਂ ਇਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਆਜ਼ਾਦ ਕਰਵਾਉਣ। ਇਸ ਦੇ ਲਈ ਅੱਜ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਪੱਲਾ ਫੜਿਆ ਹੈ।

ਇਹ ਵੀ ਪੜ੍ਹੋ:ਸਲਮਾਨ ਖ਼ਾਨ ਨੇ ਆਰਤੀ ਕਰ ਬੱਪਾ ਦਾ ਕੀਤਾ ਸਵਾਗਤ

ETV Bharat Logo

Copyright © 2024 Ushodaya Enterprises Pvt. Ltd., All Rights Reserved.