Assembly Elections 2022: ਪੰਜਾਬ ਦੇ CM ਚਿਹਰੇ ‘ਤੇ ‘ਆਪ’ ਆਗੂ ਦਾ ਵੱਡਾ ਬਿਆਨ

author img

By

Published : Sep 18, 2021, 8:49 AM IST

Updated : Sep 18, 2021, 10:47 AM IST

Assembly Elections 2022

‘ਆਪ’ ਆਗੂ ਡਾ. ਵਿਜੇ ਸਿੰਗਲਾ ਨੇ ਕਿਹਾ, ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਹਿੱਤਾਂ ਦੀ ਗੱਲ ਕਰ ਰਹੀ ਹੈ, ਤਾਂ ਕਿ ਪੰਜਾਬ ਨੂੰ ਇੱਕ ਵਿਕਾਸ (Development) ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਜਲਦ ਹੀ ਸੀ.ਐੱਮ. ਚਿਹਰੇ (CM Faces) ਦਾ ਐਲਾਨ ਕਰੇਗੀ।

ਮਾਨਸਾ: ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਈ.ਟੀ.ਵੀ. ਭਾਰਤ ਵੱਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਾਨਸਾ ਦੇ ਇੰਚਾਰਜ ਡਾ. ਵਿਜੈ ਸਿੰਗਲਾ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਇਸ ਮੌਕੇ ਡਾ. ਵਿਜੇ ਸਿੰਗਲਾ ਨੇ ਕਿਹਾ, ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਹਿੱਤਾਂ ਦੀ ਗੱਲ ਕਰ ਰਹੀ ਹੈ, ਤਾਂ ਕਿ ਪੰਜਾਬ ਨੂੰ ਇੱਕ ਵਿਕਾਸ (Development) ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਹਲਕਾ ਇੰਚਾਰਜਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਅਤੇ ਡੋਰ ਟੂ ਡੋਰ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ।
ਸਿੰਗਲਾ ਨੇ ਕਿਹਾ ਕਿ 2017 ਦੇ ਵਿੱਚ ਪਾਰਟੀ ਨਵੀਂ ਸੀ ਅਤੇ ਇਸ ਦੌਰਾਨ ਕਈ ਉਮੀਦਵਾਰ (Candidate) ਜਿੱਤਣ ਤੋਂ ਬਾਅਦ ਦੂਸਰੀਆਂ ਪਾਰਟੀਆਂ ਵਿੱਚ ਚਲੇ ਗਏ ਸਨ, ਪਰ ਇਸ ਵਾਰ ਪਾਰਟੀ ਅਜਿਹੇ ਕਿਸੇ ਵੀ ਉਮੀਦਵਾਰ (Candidate) ਨੂੰ ਚੋਣ ਨਹੀਂ ਲੜਾ ਰਹੀ।

ਆਗੂ ਦਾ ਵੱਡਾ ਬਿਆਨ

ਉਨ੍ਹਾਂ ਨੇ ਕਿਹਾ, ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਹੀ ਚੋਣ ਮੈਦਾਨ ਦੇ ਵਿੱਚ ਉਤਾਰੇਗੀ, ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੇ ਹਨ। ਭਗਵੰਤ ਮਾਨ ਨੂੰ ਸੀ.ਐੱਮ. ਚਿਹਰੇ (CM Faces) ਨਾਂ ਐਲਾਨ (Announcement) ਕੀਤੇ ਜਾਣ ‘ਤੇ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਰੂਸ ਦੀ ਗੱਲ ‘ਤੇ ਡਾ. ਸਿੰਗਲਾ ਨੇ ਕਿਹਾ ਕਿ ਨਾ ਕਾਂਗਰਸ ਅਤੇ ਨਾ ਹੀ ਅਕਾਲੀ ਦਲ ਵੱਲੋਂ ਅਜੇ ਤੱਕ ਸੀ.ਐੱਮ. ਚਿਹਰਾ ਅਨਾਊਂਸ ਕੀਤਾ ਗਿਆ ਹੈ, ਪਰ ਸੋਸ਼ਲ ਮੀਡੀਆ (Social media) ‘ਤੇ ਭਗਵੰਤ ਮਾਨ (Bhagwant Mann) ਨੂੰ ਲੈ ਕੇ ਜੋ ਪੋਸਟਾ ਸਾਂਝੀਆ ਕੀਤੀਆ ਜਾ ਰਹੀਆ ਹਨ। ਉਹ ਸਭ ਅਫਵਾਹਾਂ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ (Bhagwant Mann) ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਨਾਲ ਹਨ ਅਤੇ ਜਿਵੇਂ ਵੀ ਪਾਰਟੀ ਦਾ ਹੁਕਮ ਹੋਵੇਗਾ ਜਲਦ ਹੀ ਸੀ.ਐੱਮ ਦੇ ਚਿਹਰੇ ਦਾ ਆਮ ਆਦਮੀ ਪਾਰਟੀ ਵੱਲੋਂ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਲੋਕਾਂ ਦੇ ਰੂਬਰੂ ਹੋ ਕਰਨਗੇ ਸੰਵਾਦ

Last Updated :Sep 18, 2021, 10:47 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.