ETV Bharat / state

ਕਾਰਜਕਾਰੀ ਪ੍ਰਧਾਨ ਬਣਨ 'ਤੇ ਵਿਧਾਇਕ ਬੁੱਧਰਾਮ ਨੇ ਕੀਤਾ ਹਈਕਮਾਂਡ ਦਾ ਧੰਨਵਾਦ, ਕਿਹਾ-ਤਨਦੇਹੀ ਨਾਲ ਨਿਭਾਵਾਂਗੇ ਜ਼ਿੰਮੇਵਾਰੀ

author img

By

Published : Jun 12, 2023, 3:25 PM IST

Updated : Jun 13, 2023, 9:49 PM IST

Buddram MLA from Mansa appointed working president of Aam Aadmi Party
ਕਾਰਕਾਰੀ ਪ੍ਰਧਾਨ ਬਣਨ 'ਤੇ ਵਿਧਾਇਕ ਬੁੱਧਰਾਮ ਨੇ ਕੀਤਾ ਹਈਕਮਾਂਡ ਦਾ ਧੰਨਵਾਦ, ਕਿਹਾ-ਤਨਦੇਹੀ ਨਾਲ ਨਿਭਾਵਾਂਗੇ ਜ਼ਿੰਮੇਵਾਰੀ

ਮਾਨਸਾ ਦੇ ਵਿਧਾਨ ਸਭਾ ਹਲਕੇ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਪੰਜਾਬ ਸਰਕਾਰ ਨੇ ਸੂਬੇ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਗੱਲ ਆਖੀ।

ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਨਿਯੁਕਤ

ਮਾਨਸਾ: ਆਮ ਆਦਮੀ ਪਾਰਟੀ ਵੱਲੋਂ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੀ ਜ਼ਿੰਮਮੇਵਾਰੀ ਲਾਈ ਹੈ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕਾਰਕਾਰੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ।


ਹਾਈਕਮਾਂਡ ਦਾ ਕੀਤਾ ਧੰਨਵਾਦ: ਪ੍ਰਿੰਸੀਪਲ ਬੁੱਧ ਰਾਮ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਉੱਤੇ ਪ੍ਰਿੰਸੀਪਲ ਬੁੱਧ ਰਾਮ ਨੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਹਿਲਾਂ ਹੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਮੇਰਾ ਮਾਣ ਵਧਾਇਆ ਹੈ।

ਪਾਰਟੀ ਨੂੰ ਜੇਤੂ ਬਣਾਉਣ ਲਈ ਮਿਹਨਤ: ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪਾਰਟੀ ਵੱਲੋਂ ਮਿਹਨਤ ਕੀਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਹੇਠਲੇ ਵਰਕਰਾਂ ਨੂੰ ਵੀ ਮਾਣ ਸਨਮਾਨ ਦੇ ਰਹੀ ਹੈ। ਜਿਸ ਤਹਿਤ 2024 ਦੀਆਂ ਇਲੈਕਸ਼ਨਾਂ ਵਿੱਚ ਵੀ ਆਮ ਆਦਮੀ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਇਸ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਤਨਦੇਹੀ ਦੇ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਅਤੇ ਉਹ ਪੰਜਾਬ ਦੇ ਨਾਲ-ਨਾਲ ਆਪਣੇ ਮਾਨਸਾ ਜ਼ਿਲ੍ਹੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਵਾਂਗੇ।

ਰੰਗਲਾ ਪੰਜਾਬ ਬਣਾਉਣ ਲਈ ਮਿਹਨਤ: ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ 92 ਐਮ ਐਲ ਏ ਦਿੱਤੇ ਹਨ। ਉਨ੍ਹਾਂ ਕਿਹਾ ਜੋ ਪਹਿਲਾਂ ਸਰਕਾਰਾਂ ਸਨ ਉਨ੍ਹਾਂ ਦੇ ਮੁੱਖ ਮੰਤਰੀ ਅਤੇ ਮੰਤਰੀ ਲੋਕਾਂ ਦੇ ਨਾਲ ਧੱਕਾ ਕਰਦੇ ਸਨ। ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਨੂੰ ਸਭ ਪਤਾ ਹੈ ਅਤੇ ਅੱਜ ਪੰਜਾਬ ਨੂੰ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ ਜੋ ਅੱਕਦਾ ਨਹੀਂ ਅਤੇ ਨਾ ਹੀ ਥੱਕਦਾ ਹੈ। ਅੱਜ ਪੰਜਾਬ ਦੀ ਸਮੁੱਚੀ ਲੀਡਰਸ਼ਿਪ, ਚੇਅਰਮੈਨ, ਮੰਤਰੀ ਅਤੇ ਹੋਰ ਲੀਡਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਾਂਗੇ ਅਤੇ ਪੰਜਾਬ ਨੂੰ ਇੱਕ ਵਧੀਆ ਸੂਬੇ ਦਾ ਦਰਜਾ ਦਵਾ ਕੇ ਰਹਾਂਗੇ।

Last Updated :Jun 13, 2023, 9:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.