ETV Bharat / state

ਮਾਨਸਾ ਦੌਰੇ ’ਤੇ CM ਮਾਨ, ਕਿਸਾਨਾਂ ਮਜ਼ਦੂਰਾਂ ਨੂੰ 58 ਕਰੋੜ ਤੋਂ ਵੱਧ ਮੁਆਵਜਾ ਰਾਸ਼ੀ ਕਰਨਗੇ ਜਾਰੀ

author img

By

Published : Mar 26, 2022, 9:24 AM IST

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਪਹੁੰਚੇ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨਾਂ ਮਜਦੂਰਾਂ ਨੂੰ 58 ਕਰੋੜ ਤੋਂ ਵੱਧ ਮੁਆਵਜਾ ਰਾਸ਼ੀ ਜਾਰੀ (CM Bhagwant Mann will release more than Rs 58 crore compensation) ਕਰਨਗੇ।

ਭਗਵੰਤ ਮਾਨ ਦਾ ਮਾਨਸਾ ਦੌਰਾ
ਭਗਵੰਤ ਮਾਨ ਦਾ ਮਾਨਸਾ ਦੌਰਾ

ਮਾਨਸਾ: ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੇ ਨਾਲ ਹੋਏ ਨੁਕਸਾਨ ਦੇ ਚੱਲਦਿਆਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਅੱਜ ਬੂਰ ਪੈ ਰਿਹਾ ਹੈ ਕਿਉਂਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਰਮੇ ਖਰਾਬੇ ਦੀ 58 ਕਰੋੜ ਤੋਂ ਵੱਧ ਮੁਆਵਜ਼ਾ ਰਾਸ਼ੀ ਦੇਣ (CM Bhagwant Mann will release more than Rs 58 crore compensation) ਦੇ ਲਈ ਮਾਨਸਾ ਦੀ ਨਵੀਂ ਅਨਾਜ ਮੰਡੀ ਦੇ ਵਿੱਚ ਦੁਪਹਿਰ ਇੱਕ ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ (Bhagwant Mann's visit to Mansa) ਰਹੇ ਹਨ।

ਇਹ ਵੀ ਪੜੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੁੜ ਵਾਧਾ, ਪੰਜ ਦਿਨਾਂ 'ਚ ਚੌਥੀ ਵਾਰ ਵਧਾਏ ਭਾਅ

ਨਰਮੇ ਦੀ ਫ਼ਸਲ ਦਾ ਮੁਆਵਜ਼ਾ: ਜ਼ਿਕਰਯੋਗ ਹੈ ਕਿ ਮਾਲਵਾ ਖੇਤਰ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮਾਨਸਾ ਅਤੇ ਬਠਿੰਡਾ ਵਿੱਚ ਕਾਂਗਰਸ ਸਰਕਾਰ ਵੱਲੋਂ ਸੌ ਫੀਸਦੀ ਨੁਕਸਾਨ ਦੇ ਲਈ 17 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਸੀ ਜਦੋਂਕਿ 10 ਫ਼ੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦਿੱਤਾ ਜਾਣਾ ਸੀ। ਬੇਸ਼ੱਕ ਕਾਂਗਰਸ ਦੀ ਚੰਨੀ ਸਰਕਾਰ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇ ਦਿੱਤੀ ਗਈ ਸੀ, ਪਰ ਇਨ੍ਹਾਂ ਕਿਸਾਨਾਂ ਵਿੱਚੋਂ ਅਜੇ ਵੀ ਬਹੁਤ ਸਾਰੇ ਪਿੰਡਾਂ ਦੇ ਕਿਸਾਨ ਮੁਆਵਜ਼ਾ ਰਾਸ਼ੀ ਤੋਂ ਵਾਂਝੇ ਸਨ।

ਮਜ਼ਦੂਰਾਂ ਨੂੰ ਇੱਕ ਰੁਪਇਆ ਤੱਕ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਸੀ ਜਿਸ ਦੇ ਚੱਲਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰ ਤੇ ਧਰਨੇ ਪ੍ਰਦਰਸ਼ਨ ਕੀਤੇ ਗਏ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ (Bhagwant Mann's visit to Mansa) ਦੇ ਵਿਚ ਇਨਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਰਾਸ਼ੀ (Compensation amount to farmers and laborers) ਦੇਣ ਦੇ ਲਈ ਪਹੁੰਚ ਰਹੇ ਹਨ।

ਕਿਸਾਨ ਆਗੂ ਨੇ ਚੁੱਕੇ ਸਵਾਲ: ਉਧਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਭਗਵੰਤ ਮਾਨ ਦੀ ਇਸ ਫੇਰੀ ’ਤੇ ਸਵਾਲ ਵੀ ਉਠਾਏ ਹਨ ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਾਦਲ ਅਤੇ ਕੈਪਟਨ ਦੇ ਰਾਹ ਤੇ ਹੀ ਚੱਲ ਰਿਹਾ ਹੈ ਜਦੋਂਕਿ ਇਹ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਸਿੱਧੀ ਖਾਤਿਆਂ ਦੇ ਵਿਚ ਵੀ ਪਾਈ ਜਾ ਸਕਦੀ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਵੱਡੇ ਸਮਾਗਮ ਕਰਕੇ ਵਾਧੂ ਸਰਕਾਰੀ ਖ਼ਜ਼ਾਨੇ ’ਤੇ ਬੋਝ ਪਾ ਰਹੇ ਹਨ।

ਇਹ ਵੀ ਪੜੋ: ਫਿਲਮ RRR ਦੇਖਦੇ ਹੋਏ ਨੌਜਵਾਨ ਦੀ ਹੋਈ ਮੌਤ, ਘਰ 'ਚ ਸੋਗ

ETV Bharat Logo

Copyright © 2024 Ushodaya Enterprises Pvt. Ltd., All Rights Reserved.