ETV Bharat / state

Beating former MLA: ਕਾਂਗਰਸ ਦੇ ਸਾਬਕਾ ਵਿਧਾਇਕ 'ਤੇ ਜਾਨਲੇਵਾ ਹਮਲਾ, ਮੰਗੀ ਫਿਰੌਤੀ, ਘਟਨਾ ਸੀਸੀਟੀਵੀ ਵਿਚ ਕੈਦ

author img

By

Published : Feb 25, 2023, 9:00 AM IST

Updated : Feb 25, 2023, 10:05 AM IST

ਬੁਢਲਾਡਾ ਵਿਖੇ ਕੁਝ ਹਮਲਾਵਰਾਂ ਵੱਲੋਂ ਸਾਬਕਾ ਵਿਧਾਇਕ ਨੂੰ ਬੰਧਕ ਬਣਾ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਹੈ। ਹਮਲਾਵਰਾਂ ਵੱਲੋਂ ਸਾਬਕਾ ਵਿਧਾਇਕ ਪਾਸੋਂ ਫਿਰੌਤੀ ਦੀ ਵੀ ਮੰਗ ਕੀਤੀ ਗਈ ਹੈ।

Deadly attack on former Congress MLA, ransom demanded in Mansa
ਕਾਂਗਰਸ ਦੇ ਸਾਬਕਾ ਵਿਧਾਇਕ 'ਤੇ ਜਾਨਲੇਵਾ ਹਮਲਾ

ਕਾਂਗਰਸ ਦੇ ਸਾਬਕਾ ਵਿਧਾਇਕ 'ਤੇ ਜਾਨਲੇਵਾ ਹਮਲਾ

ਮਾਨਸਾ: ਪੰਜਾਬ ਦੇ ਵਿੱਚ ਨਿੱਤ ਦਿਨ ਫਿਰੌਤੀ, ਕਤਲ ਤੇ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਸਖਤ ਕਦਮ ਨਹੀਂ ਚੁੱਕੇ ਜੇ ਰਹੇ। ਪੰਜਾਬ ਵਿਚ ਅਮਨ ਸ਼ਾਂਤੀ ਨਾਮ ਦੀ ਚੀਜ਼ ਸਿਰਫ ਸਿਆਸੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਵਿਚ ਹੀ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਅਜਨਾਲਾ ਥਾਣੇ ਬਾਹਰ ਪੁਲਿਸ ਤੇ ਨੌਜਵਾਨਾਂ ਵਿਚਕਾਰ ਹੋਈ ਝੜਪ ਤੇ ਉਸ ਤੋਂ ਬਾਅਦ ਮੋਹਾਲੀ ਵਿਖੇ ਨੌਜਵਾਨ ਦੇ ਹੱਥ ਵੱਢਣ ਦੀ ਵੀਡੀਓ ਦੇਖਣ ਤੋਂ ਬਾਅਦ ਇੰਝ ਜਾਪਦਾ ਹੈ ਕਿ ਜਿਵੇਂ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੈ।

ਆਏ ਦਿਨ ਬੇਖੌਫ ਗੈਂਗਸਟਰ ਕਿਸੇ ਨੂੰ ਵੀ ਫੋਨ ਲਾ ਕੇ ਫਿਰੌਤੀਆਂ ਮੰਗਦੇ ਹਨ। ਜਦੋਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਤਾਂ ਉਸ ਵਿਅਕਤੀ ਨੂੰ ਜਾਨ ਤੋਂ ਗੁਆਉਣਾ ਪੈਂਦਾ ਹੈ। ਕਪੂਰਥਲਾ ਵਿਖੇ ਵੀ ਇਸੇ ਤਰ੍ਹਾਂ ਦੀ ਹੀ ਇਕ ਘਟਨਾ ਵਾਪਰੀ ਸੀ ਜਿਸ ਵਿਚ ਗੈਂਗਸਟਰਾਂ ਵੱਲੋਂ ਕੱਪੜਾ ਵਪਾਰੀ ਕੋਲੋਂ ਫਿਰੌਤੀ ਮੰਗੀ ਗਈ ਸੀ, ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਤਾਂ ਉਕਤ ਵਪਾਰੀ ਦਾ ਗੈਂਗਸਟਰਾਂ ਨੇ ਕਤਲ ਕਰ ਦਿੱਤਾ। ਗੈਂਗਸਟਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਵਪਾਰੀ ਹੀ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਇਹ ਆਪਣਾ ਨਿਸ਼ਾਨਾ ਬਣਾ ਰਹੇ ਹਨ। ਫਿਰ ਚਾਹੇ ਉਹ ਮੌਜੂਦਾ ਸਰਕਾਰ ਦਾ ਨੁਮਾਇੰਦਾ ਹੋਵੇ ਜਾਂ ਫਿਰ ਸਾਬਕਾ ਸਰਕਾਰ ਦਾ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ।

ਸਾਬਕਾ ਵਿਧਾਇਕ ਨੂੰ ਬੰਧਕ ਬਣਾ ਕੇ ਕੀਤੀ ਕੁੱਟਮਾਰ : ਜ਼ਿਲ੍ਹੇ ਦੇ ਬਰੇਟਾ ਵਿਚ ਬੇਖੌਫ ਲੁਟੇਰਿਆਂ ਨੇ ਮਾਨਸਾ ਦੇ ਬੁਢਲਾਡਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕਾਂਗਰਸੀ ਜ਼ਿਲ੍ਹਾ ਪ੍ਰਧਾਨ ਮੰਗਤ ਰਾਏ ਬਾਂਸਲ ਨੂੰ ਬੰਧਕ ਬਣਾ ਕੇ ਕੁੱਟ ਮਾਰ ਕੀਤੀ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਉਨ੍ਹਾਂ ਨੇ ਵਿਧਾਇਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੋਬਾਈਲ ਫੋਨ ਤੋੜ ਦਿੱਤਾ ਅਤੇ ਜਾਂਦੇ ਸਮੇਂ ਜਾਨੋਂ ਮਾਰਨ ਦੀ ਧਮਕੀ ਦੇ ਕੇ ਛੱਡ ਗਏ। ਉਕਤ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।

ਵਿਧਾਇਕ ਦਾ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਨਾਲ ਕੁਝ ਲੋਕਾਂ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ, ਜਿਸ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ। ਸਾਬਕਾ ਵਿਧਾਇਕ 'ਤੇ ਹਮਲਾ ਕੀਤੇ ਜਾਣ ਦੀ ਗੱਲ ਪਤਾ ਲੱਗਦਿਆ ਹੀ ਬਾਲ ਕ੍ਰਿਸ਼ਨ ਸਿੰਗਲਾ ਐਸਪੀਡੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਦੇ ਬਿਆਨ ਦਰਜ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜੋ: Coronavirus Update: 24 ਘੰਟਿਆਂ ਅੰਦਰ ਭਾਰਤ ਵਿੱਚ ਕੋਰੋਨਾ ਦੇ 169 ਨਵੇਂ ਮਾਮਲੇ ਆਏ ਸਾਹਮਣੇ, ਪੰਜਾਬ ਵਿੱਚ 4

Last Updated : Feb 25, 2023, 10:05 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.