ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

author img

By

Published : Oct 20, 2021, 2:44 PM IST

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਮਾਨਸਾ ਦੇ ਪਿੰਡ ਮੰਡੇਰਨਾ ‘ਚ ਜਗਦੀਸ ਸਿੰਘ ਨਾਮ ਦੇ ਕਿਸਾਨ ਵੱਲੋਂ ਕਰਜ਼ ਤੋਂ ਪ੍ਰੇਸਾਨ ਹੋ ਖੁਦਕੁਸ਼ੀ (Farmer suicides) ਕੀਤੀ ਗਈ ਹੈ। ਮ੍ਰਿਤਕ ਕਿਸਾਨ ਦੇ ਸਿਰ 5 ਲੱਖ ਦਾ ਕਰਜ਼ ਸੀ।

ਮਾਨਸਾ: ਕਰਜ਼ੇ ਪ੍ਰੇਸ਼ਾਨ ਕਿਸਾਨਾਂ ਦੀਆਂ ਖੁਦਕੁਸ਼ੀਆਂ (Farmer suicides) ਲਗਾਤਾਰ ਜਾਰੀ ਹਨ। ਹਾਲਾਂਕਿ ਕਿ 2017 ਦੀਆਂ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵੱਲੋਂ ਪੰਜਾਬ ਦੇ ਸਾਰੇ ਕਿਸਾਨਾਂ ਦਾ ਪੂਰਨ ਕਰਜ਼ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਰਕੇ ਅੱਜ ਵੀ ਕਿਸਾਨਾਂ ਦੀਆਂ ਮੌਤਾਂ ਜਾਰੀ ਹਨ, ਤਾਜ਼ਾ ਮਾਮਲਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਇੱਕ ਕਿਸਾਨ ਵੱਲੋਂ ਖੁਦਕੁਸ਼ੀ (suicides) ਕੀਤੀ ਗਈ ਹੈ।

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

35 ਸਾਲਾਂ ਜਗਦੀਸ ਸਿੰਘ ਜ਼ਹਿਰਲੀ ਦਵਾਈ ਪੀ ਕੇ ਆਪਣੀ ਜੀਵਨਲੀਲਾ ਨੂੰ ਸਮਾਪਿਤ ਕੀਤਾ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਲੜਕੀਆ, ਇੱਕ ਲੜਕਾ ਅਤੇ ਪਰਿਵਾਰ ਨੂੰ ਕਰਜ਼ੇ ਦੀ ਪੰਡ ਛੱਡ ਗਿਆ ਹੈ।

ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਉਸ ਦਾ ਪੋਸਟਮਾਰਟਮ (Postmortem) ਕਰਵਾਕੇ ਲਾਸ਼ ਨੂੰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ (Police) ਨੇ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਾਉਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀ (Farmer suicides) ਦੇ ਰਾਹ ‘ਤੇ ਪਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਸਿਰਫ਼ ਆਪਣੇ ਹੀ ਘਰ ਭਰੇ ਹਨ, ਪਰ ਕਦੇ ਵੀ ਕਿਸੇ ਕਿਸਾਨ ਦੇ ਦੁੱਖ-ਤਕਲੀਫਾਂ ਬਾਰੇ ਜਾਣਨ ਦੀ ਕਦੇ ਕੋਈ ਕੋਸ਼ਿਸ਼ ਨਹੀਂ ਕੀਤੀ।

ਕਿਸਾਨਾਂ ਆਗੂਆਂ ਨੇ ਪੰਜਾਬ ਸਰਕਾਰ (Government of Punjab) ਤੋਂ ਮ੍ਰਿਤਕ ਕਿਸਾਨ (Farmer) ਦਾ ਸਾਰਾ ਕਰਜ਼ ਮੁਆਫ਼ ਕਰਨ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਗਦੀਸ ਸਿੰਘ ਇਕਲੌਤਾਂ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸੀ, ਪਰ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਕਮਾਈ ਦਾ ਸਾਧਨ ਬੰਦ ਹੋ ਗਿਆ ਹੈ।

ਇਹ ਵੀ ਪੜ੍ਹੋ:ਹੈਲੀਕਾਪਟਰ ਕ੍ਰੈਸ਼ ਮਾਮਲਾ: ਰਣਜੀਤ ਸਾਗਰ ਡੈਮ ‘ਚੋਂ ਦੂਜੇ ਪਾਇਲਟ ਦੀ ਵੀ ਮਿਲੀ ਮ੍ਰਿਤਕ ਦੇਹ

ETV Bharat Logo

Copyright © 2024 Ushodaya Enterprises Pvt. Ltd., All Rights Reserved.