ETV Bharat / state

Protest In Mansa: ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਦੀ ਰਿਹਾਈ ਦੀ ਮੰਗ

author img

By

Published : Mar 23, 2023, 7:53 PM IST

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ।

Protest In Mansa
Etv Bharat

Protest In Mansa : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਦੀ ਰਿਹਾਈ ਦੀ ਮੰਗ



ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ 34 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਣ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਰਨ ਦੇ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿਚ ਮਾਨਸਾ ਜਿਲੇ ਦੇ ਪਿੰਡ ਆਕਲੀਆਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਵਿਦਿਆਰਥੀ ਵੀ ਕੀਤੇ ਗਏ ਗ੍ਰਿਫਤਾਰ : ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਕੁੱਝ ਵਿਦਿਆਰਥੀ ਵੀ ਗ੍ਰਿਫਤਾਰ ਕੀਤੇ ਗਏ ਹਨ। ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਵੱਲੋਂ 34 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 4 ਵਿਦਿਆਰਥੀ ਵੀ ਸ਼ਾਮਲ ਹਨ। ਪੁਲਿਸ ਵੱਲੋ 7/51 ਦਾ ਕੇਸ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦੋਂ ਕਿ ਇਨ੍ਹਾਂ ਨੌਜਵਾਨਾਂ ਦੀ ਸੱਤ ਕਵੰਜਾ ਤੋਂ ਬਾਅਦ ਮਾਨਸਾ ਦੀ ਮੈਜਿਸਟ੍ਰੇਟ ਕੋਰਟ ਵਿੱਚ ਹੀ ਖਤਮ ਹੋ ਜਾਣੀ ਸੀ ਪਰ ਹੁਣ ਤੱਕ ਟਾਲ ਮਟੋਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Halwara Airport: ਹਲਵਾਰਾ ਏਅਰਪੋਰਟ ਦਾ ਨਾਂਅ ਬਦਲਣ ਦੇ ਐਲਾਨ ਤੋਂ ਬਾਅਦ ਹਲਵਾਰਾ ਵਾਸੀਆਂ 'ਚ ਖੁਸ਼ੀ, ਸੁਣੋ ਕੀ ਰੱਖੀ ਹੋਰ ਮੰਗ

ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ : ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਜ਼ਮਾਨਤ ਨਹੀਂ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਫੈਸਲੇ ਲੈ ਰਹੀ ਹੈ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਅਤੇ ਇਹ ਨੌਜਵਾਨ ਵੀ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਅੰਮ੍ਰਿਤਪਾਲ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਸਰਕਾਰ ਤੇ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਅਤੇ ਅਜਿਹੇ ਮਾਮਲੇ ਦਰਜ ਕੀਤੇ ਹਨ ਜੋ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨੌਜਵਾਨਾਂ ਨੂੰ ਰਿਹਾਅ ਨਹੀਂ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤੇ ਜਾਣਗੇ। ਦੂਜੇ ਪਾਸੇ ਇਹ ਵੀ ਜ਼ਿਕਰਯੋਗ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਛਾਪੇਮਾਰੀ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.