ETV Bharat / state

ਪੈਟਰੋਲ ਤੇ ਡੀਜ਼ਲ ਦੀ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ

author img

By

Published : Jul 16, 2021, 3:39 PM IST

ਪੈਟਰੋਲ ਤੇ ਡੀਜ਼ਲ ਦੀ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦਾ ਪ੍ਰਦਰਸ਼ਨ
ਪੈਟਰੋਲ ਤੇ ਡੀਜ਼ਲ ਦੀ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦਾ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਸਯੁੰਕਤ ਪਾਰਟੀ ਮਾਨਸਾ ਵੱਲੋਂ ਪੈਟਰੋਲ (Petrol) ,ਡੀਜ਼ਲ (Diesel) ਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾਂ (Districts) ਕਚਿਹਰੀਆ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਾਨਸਾ:ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਵੱਖ-ਵੱਖ ਵਿਰੋਧੀ ਧਿਰਾਂ ਤੇ ਆਮ ਲੋਕਾਂ ਦੇ ਰੋਸ ਪ੍ਰਦਰਸ਼ਨ ਵੀ ਜਾਰੀ ਹਨ। ਇਸੇ ਮਹਿੰਗਾਈ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਪਾਰਟੀ ਮਾਨਸਾ ਵੱਲੋਂ ਪੰਟਰੋਲ,ਡੀਜ਼ਲ ਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾਂ ਕਚਿਹਰੀਆ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੈਟਰੋਲ ਤੇ ਡੀਜ਼ਲ ਦੀ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦਾ ਪ੍ਰਦਰਸ਼ਨ

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ, ਧਰਨੇ ਨੂੰ ਸੰਬੋਧਨ ਕਰ ਰਹੇ ਆਗੂਆਂ ਵੱਲੋਂ ਧਰਨੇ ‘ਚ ਪਹੁੰਚੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਮੋਦੀ ਸਰਕਾਰ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਹੈ। ਉਨ੍ਹਾਂ ਨੇ ਕਿਹਾ, ਕਿ ਮੋਦੀ ਸਰਕਾਰ ਦੇਸ਼ ਵਿੱਚ ਮਹਿੰਗਾਈ ਨੂੰ ਕੰਟਰੋਲ ਕਰਨ ਵਿੱਚ ਬੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।

ਅਕਾਲੀ ਆਗੂ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ, ਕਿ ਮੋਦੀ ਸਰਕਾਰ ਵੱਡੇ ਘਰਾਣਿਆ ਨੂੰ ਖੁਸ਼ ਕਰਨ ਦੇ ਚੱਕਰ ਵਿੱਚ ਦੇਸ਼ ਦੀ ਆਮ ਜਨਤਾ ਦਾ ਖੂਨ ਚੁਸ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਕੇਂਦਰ ਸਰਕਾਰ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਜਾ ਕੇਂਦਰ ਦੀ ਕੈਬਨਿਟ ਨਹੀਂ ਚਲਾ ਰਹੀ ਸਗੋਂ ਦੇਸ਼ ਦੇ ਕੁਝ ਵੱਡੇ ਘਰਾਣੇ ਆਪਣੇ ਨਿੱਜੀ ਲਾਭ ਲਈ ਆਪਣੇ ਹਿਸਾਬ ਨਾਲ ਚਲਾ ਰਹੇ ਹਨ।

ਅਕਾਲੀ ਆਗੂਆਂ ਦਾ ਕਹਿਣਾ ਹੈ। ਕਿ ਕੋਰੋਨਾ ਕਾਰਨ ਪਹਿਲਾਂ ਹੀ ਲੋਕਾਂ ਕੋਲ ਰੋਜ਼ਗਾਰ ਨਹੀਂ ਹੈ, ਤੇ ਦੂਜਾ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਮਹਿੰਗਾਈ ਨੇ ਲੋਕਾਂ ਦਾ ਜਨ-ਜੀਵਨ ਬੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ, ਤੇ ਅੱਜ ਲੋਕ ਰੋਟੀ ਤੋਂ ਵੀ ਮੋਹਤਾਜ਼ ਹੋ ਚੁੱਕੇ ਹਨ।
ਇਹ ਵੀ ਪੜ੍ਹੋ:ਅਜਨਾਲਾ 'ਚ ਅਧਿਆਪਕਾਂ ਨੇ ਸਰਕਾਰ ਦਾ ਸਾੜਿਆ ਪੁਤਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.