'ਗੈਂਗਸਟਰ ਦੀਪਕ ਟੀਨੂੰ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ'

author img

By

Published : Oct 2, 2022, 8:56 PM IST

Different teams have been sent in search of gangster Deepak Tinu

ਮਾਨਸਾ ਵਿੱਚ AIG ਗੁਰਮੀਤ ਸਿੰਘ ਚੌਹਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੋ ਗੈਂਗਸਟਰ ਦੀਪਕ ਟੀਨੂੰ ਪੁਲਿਸ ਕਸਟੱਡੀ ਦੇ ਵਿੱਚੋਂ ਫ਼ਰਾਰ ਹੋਇਆ ਹੈ, ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸਦੇ ਤਹਿਤ ਕਾਰਵਾਈ ਕਰਕੇ FIR ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਵੀ ਤੱਥ ਸਾਹਮਣੇ ਆਏ ਹਨ ਉਸ ਦੇ ਤਹਿਤ CIA ਇੰਚਾਰਜ ਪਿਰਤਪਾਲ ਸਿੰਘ (CIA in charge Piratpal Singh) ਨੂੰ ਡਿਸਮਿਸ ਕਰ ਕੇ ਉਨ੍ਹਾਂ ਦੇ ਖ਼ਿਲਾਫ਼ FIR ਦਰਜ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Gangster Deepak Tinu latest news.

ਮਾਨਸਾ: ਮਾਨਸਾ ਵਿੱਚ AIG ਗੁਰਮੀਤ ਸਿੰਘ ਚੌਹਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੋ ਗੈਂਗਸਟਰ ਦੀਪਕ ਟੀਨੂੰ ਪੁਲਿਸ ਕਸਟੱਡੀ ਦੇ ਵਿੱਚੋਂ ਫ਼ਰਾਰ ਹੋਇਆ ਹੈ, ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸਦੇ ਤਹਿਤ ਕਾਰਵਾਈ ਕਰਕੇ FIR ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਵੀ ਤੱਥ ਸਾਹਮਣੇ ਆਏ ਹਨ ਉਸ ਦੇ ਤਹਿਤ CIA ਇੰਚਾਰਜ ਪਿਰਤਪਾਲ ਸਿੰਘ ਨੂੰ ਡਿਸਮਿਸ ਕਰ ਕੇ ਉਨ੍ਹਾਂ ਦੇ ਖ਼ਿਲਾਫ਼ FIR ਦਰਜ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Gangster Deepak Tinu latest news.

Different teams have been sent in search of gangster Deepak Tinu

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਪੁਲਿਸ ਅਤੇ AGTF ਦੀਆਂ ਵੱਖ-ਵੱਖ ਟੀਮਾਂ ਹਰਿਆਣਾ ਅਤੇ ਸਪੈਸ਼ਲ ਇੰਟੈਲੀਜੈਂਸੀ ਇਸ ਕੇਸ ਨੂੰ ਹੈਂਡਲ ਕਰਨ ਦੇ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਡੀਜੀਪੀ ਗੌਰਵ ਯਾਦਵ (DGP Gaurav Yadav) ਪੰਜਾਬ ਵੱਲੋਂ ਸਪੈਸ਼ਲੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ CIA ਇੰਚਾਰਜ ਪ੍ਰਿਤਪਾਲ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਤਾਂ ਕਿ ਹੋਰ ਵੀ ਅਹਿਮ ਖੁਲਾਸੇ ਹੋ ਸਕਣ। ਗੁਰਮੀਤ ਸਿੰਘ ਚੌਹਾਨ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਿਲ ਸਾਰੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।




ਦੱਸ ਦੇਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਫਰਾਰ: ਹਿਰਾਸਤ ਵਿੱਚ CIA ਸਟਾਫ ਦੇ ਇੰਚਾਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.