ETV Bharat / state

ਬਜ਼ੁਰਗ ਔਰਤਾਂ ਦਾ ਵੀ ਮੋਦੀ ਖ਼ਿਲਾਫ਼ ਫੁੱਟਿਆ ਗੁੱਸਾ, ਸੁਣਾਈਆਂ ਖਰੀਆਂ-ਖਰੀਆਂ

author img

By

Published : Oct 18, 2021, 3:30 PM IST

ਬਜ਼ੁਰਗ ਔਰਤਾਂ ਦਾ ਵੀ ਮੋਦੀ ਖ਼ਿਲਾਫ਼ ਫੁੱਟਿਆ ਗੁੱਸਾ
ਬਜ਼ੁਰਗ ਔਰਤਾਂ ਦਾ ਵੀ ਮੋਦੀ ਖ਼ਿਲਾਫ਼ ਫੁੱਟਿਆ ਗੁੱਸਾ

ਮਾਨਸਾ ਦੇ ਰੇਲਵੇ ਸਟੇਸ਼ਨ (Railway station) ‘ਤੇ ਵੱਖਰੀਆਂ ਤਸਵੀਰਾਂ ਸਾਹਮਣੇ ਆਈਆਂ ਜਿੱਥੇ 80-85 ਸਾਲ ਦੀਆਂ ਬਜ਼ੁਰਗ ਔਰਤਾਂ ਦੀ ਮੋਦੀ ਸਰਕਾਰ (Modi government) ਖ਼ਿਲਾਫ਼ ਗਰਜਦਿਆਂ ਨਜ਼ਰ ਆਈਆਂ।

ਮਾਨਸਾ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕਤਲ ਕਰਨ ਦੇਣ ਵਾਲੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਦਾ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਦੇਸ਼ ਭਰ ਦੇ ਵਿੱਚ ਰੇਲਵੇ ਲਾਈਨਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਗਏ। ਮਾਨਸਾ ਦੇ ਰੇਲਵੇ ਸਟੇਸ਼ਨ (Railway station) ‘ਤੇ ਵੱਖਰੀਆਂ ਤਸਵੀਰਾਂ ਸਾਹਮਣੇ ਆਈਆਂ ਜਿੱਥੇ 80-85 ਸਾਲ ਦੀਆਂ ਬਜ਼ੁਰਗ ਔਰਤਾਂ ਦੀ ਮੋਦੀ ਸਰਕਾਰ (Modi government) ਖ਼ਿਲਾਫ਼ ਗਰਜਦਿਆਂ ਨਜ਼ਰ ਆਈਆਂ।

ਇਹ ਵੀ ਪੜੋ: ਰੇਲਾਂ ਰੋਕਣ ਨਾਲ ਹੱਲ ਨਾ ਨਿਕਲਿਆ ਤਾਂ ਬਣਾਈ ਜਾਵੇਗੀ ਅਗਲੀ ਰਣਨੀਤੀ: ਰਾਕੇਸ਼ ਟਿਕੈਤ

ਇਸ ਮੌਕੇ ਬਜ਼ੁਰਗ ਔਰਤਾਂ (Elderly women) ਨੇ ਕਿਹਾ ਕਿ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ (Modi government) ਨੇ ਖੇਤੀ ਕਾਨੂੰਨ ਲਿਆਂਦੇ ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।

ਬਜ਼ੁਰਗ ਔਰਤਾਂ ਦਾ ਵੀ ਮੋਦੀ ਖ਼ਿਲਾਫ਼ ਫੁੱਟਿਆ ਗੁੱਸਾ

ਉਹਨਾਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਵੀ ਲੰਬਾ ਸਮਾਂ ਸੰਘਰਸ਼ ਕਰਦਿਆਂ ਨੂੰ ਹੋ ਚੱਲਿਆ ਹੈ ਉਥੇ ਹੁਣ ਯੂਪੀ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਲਈ ਅੱਜ ਔਰਤਾਂ ਰੇਲਵੇ ਲਾਈਨਾਂ (Railway station) ‘ਤੇ ਧਰਨੇ ਦੇਣ ਲਈ ਮਜਬੂਰ ਹੋਈਆਂ ਹਨ ਅਤੇ ਉਨ੍ਹਾਂ ਕਿਹਾ ਕਿ ਹੁਣ ਟਾਈਮ ਉਹਨਾਂ ਦਾ ਘਰਾਂ ਵਿੱਚ ਬੈਠ ਕੇ ਆਰਾਮ ਕਰਨ ਦਾ ਸੀ, ਪਰ ਮਜਬੂਰੀ ਵੱਸ ਮੋਦੀ ਦਾ ਪਿੱਟ ਸਿਆਪਾ ਕਰਨਾ ਪੈ ਰਿਹਾ ਹੈ।

ਇਹ ਵੀ ਪੜੋ: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ Live Updates: ਪਠਾਨਕੋਟ ’ਚ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਰੋਕੀ ਹਿਮਗਿਰੀ ਐਕਸਪ੍ਰੇਸ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ (Modi government) ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਲਖੀਮਪੁਰ ਖੀਰੀ (Lakhimpur Khiri) ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਨਹੀਂ ਤਾਂ ਉਹਨਾਂ ਦਾ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.