ETV Bharat / state

ਪਿੰਡ ਕੋਟਲੀ ਕਲਾਂ ਦੇ ਖੇਤ ਮਜ਼ਦੂਰ ਨੇ ਫਾਹਾ ਲਗਾਕੇ ਕੀਤੀ ਖੁਦਕੁਸ਼ੀ

author img

By

Published : May 19, 2022, 10:22 AM IST

ਮਾਮਲਾ ਮਾਨਸਾ ਦੇ ਪਿੰਡ ਕੋਟਲੀ ਕਲਾਂ (Kotli Kalan village of Mansa) ਤੋਂ ਸਾਹਮਣੇ ਆਇਆ ਹੈ। ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਇੱਕ 48 ਸਾਲਾਂ ਖੇਤ ਮਜ਼ਦੂਰ ਨੇ ਖੁਦਕੁਸੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਕੋਲ ਆਪਣੀ ਜ਼ਮੀਨ ਨਹੀਂ ਸੀ, ਉਹ ਠੇਕੇ ‘ਤੇ ਜ਼ਮੀਨ ਲੈਕੇ ਖੇਤੀ ਕਰਦਾ ਸੀ।

ਪਿੰਡ ਕੋਟਲੀ ਕਲਾਂ ਦੇ ਖੇਤ ਮਜ਼ਦੂਰ ਨੇ ਫਾਹਾ ਲਗਾਕੇ ਕੀਤੀ ਖੁਦਕੁਸ਼ੀ
ਪਿੰਡ ਕੋਟਲੀ ਕਲਾਂ ਦੇ ਖੇਤ ਮਜ਼ਦੂਰ ਨੇ ਫਾਹਾ ਲਗਾਕੇ ਕੀਤੀ ਖੁਦਕੁਸ਼ੀ

ਮਾਨਸਾ: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਖੁਦਕੁਸ਼ੀਆਂ (Debt-ridden farmers commit suicide) ਕਰ ਰਹੇ ਹਨ, ਉੱਥੇ ਹੀ ਖੇਤ ਮਜ਼ਦੂਰਾਂ ਦੀਆਂ ਖੁਦਕੁਸੀਆਂ (Farm worker suicides) ਦਾ ਅੰਕੜਾ ਦਿਨੋਂ-ਦਿਨ ਵੱਧ ਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਕੋਟਲੀ ਕਲਾਂ (Kotli Kalan village of Mansa) ਤੋਂ ਸਾਹਮਣੇ ਆਇਆ ਹੈ। ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਇੱਕ 48 ਸਾਲਾਂ ਖੇਤ ਮਜ਼ਦੂਰ ਨੇ ਖੁਦਕੁਸੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਕੋਲ ਆਪਣੀ ਜ਼ਮੀਨ ਨਹੀਂ ਸੀ, ਉਹ ਠੇਕੇ ‘ਤੇ ਜ਼ਮੀਨ ਲੈਕੇ ਖੇਤੀ ਕਰਦਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪਿਛਲੇ ਸਾਲ ਨਰਮੇ ਅਤੇ ਹੁਣ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਮ੍ਰਿਤਕ ਦੇ ਸਿਰ ਕਰਜ਼ ਦਾ ਭਾਰ ਦਿਨੋਂ-ਦਿਨ ਵੱਧ ਦਾ ਰਿਹਾ ਸੀ, ਪਰ ਕਰਜ਼ ਮੁੜਨ ਤੋਂ ਅਸਮਰੱਥ ਮੇਵਾ ਸਿੰਘ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨ ਉਸ ਨੇ ਫਾਹਾ ਲਗਾਕੇ ਖੁਦਕੁਸ਼ੀ ( suicide) ਕਰ ਰਹੀ। ਉਨ੍ਹਾਂ ਦੱਸਿਆ ਕਿ ਮ੍ਰਿਤਕ 4 ਧੀਆਂ ਦਾ ਪਿਓ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਈ ਪੁੱਤਰ ਨਹੀਂ ਹੈ। ਉਨ੍ਹਾਂ ਕਿਹਾ ਇਸ ਘਰ ਦਾ ਗੁਜ਼ਾਰ ਮੇਵਾ ਸਿੰਘ ਹੀ ਚਲਾਉਦਾ ਸੀ, ਪਰ ਹੁਣ ਉਸ ਦੀ ਵੀ ਮੌਤ ਹੋ ਚੁੱਕੀ ਹੈ। ਉਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮਦਦ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਵਕੀਲਾਂ ਦੀ ਹੜਤਾਲ ਤੋਂ ਬਾਅਦ ਗਿਆਨਵਾਪੀ ਮਾਮਲੇ ਦੀ ਸੁਣਵਾਈ ਅੱਜ

ਇਸ ਮੌਕੇ ਕਿਸਾਨ ਆਗੂ ਭਾਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਲਈ 10 ਲੱਖ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਰਮੇ ਅਤੇ ਕਣਕ ਦੇ ਘੱਟ ਨਿਕਲੇ ਝਾੜ ਦਾ ਮੁਆਵਜ਼ਾ ਦਿੱਤਾ ਹੁੰਦਾ ਤਾਂ ਅੱਜ ਮੇਵਾ ਸਿੰਘ ਖੁਦਕੁਸ਼ੀ ਕਰਨ ਲਈ ਮਜ਼ਬੂਰ ਨਾ ਹੁੰਦਾ। ਉਨ੍ਹਾਂ ਕਿਹਾ ਭਾਰਤ ਦੇਸ਼ ਦੀਆਂ ਮਾੜੀਆਂ ਸਰਕਾਰਾਂ ਕਰਕੇ ਅੱਜ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਖੁਦਕੁਸ਼ੀ ( suicide) ਕਰਨ ਲਈ ਮਜਬੂਰ ਹੋ ਚੁੱਕਿਆ ਹੈ।

ਪਿੰਡ ਕੋਟਲੀ ਕਲਾਂ ਦੇ ਖੇਤ ਮਜ਼ਦੂਰ ਨੇ ਫਾਹਾ ਲਗਾਕੇ ਕੀਤੀ ਖੁਦਕੁਸ਼ੀ

ਉਧਰ ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ 174 ਧਾਰਾ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਜਾਂਚ ਅਫ਼ਸਰ ਨੇ ਕਿਹਾ ਕਿ ਕਾਨੂੰਨ ਦੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪਨਬਸ ਤੇ ਰੋਡਵੇਜ਼ ਕਰਮਚਾਰੀਆਂ ਦਾ ਹੱਲਾ ਬੋਲ, ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.