ETV Bharat / state

Farmer Death: ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਬੀਮਾਰੀ ਕਾਰਨ ਮੌਤ

author img

By

Published : May 29, 2021, 12:30 PM IST

ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੰਘਰਸ਼ ਦੌਰਾਨ ਕਿਸਾਨ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਗਿਆ ਸੀ ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

Farmer Death: ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਬੀਮਾਰੀ ਕਾਰਨ ਮੌਤ
Farmer Death: ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਬੀਮਾਰੀ ਕਾਰਨ ਮੌਤ

ਮਾਨਸਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੈਂਕੜੇ ਹੀ ਕਿਸਾਨ ਦਿੱਲੀ ਸਰਹੱਦ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਨਾਲ ਹੀ ਸੰਘਰਸ਼ ਕਰ ਰਹੇ ਕਈ ਕਿਸਾਨ ਬੀਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਦੱਸ ਦਈਏ ਕਿ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਕਲਾਂ ਦਾ ਕਿਸਾਨ ਬਲਵਿੰਦਰ ਸਿੰਘ ਵੀ ਇੱਕ ਬੀਮਾਰੀ ਦਾ ਸ਼ਿਕਾਰ ਹੋ ਗਿਆ ਸੀ ਜਿਸਦੀ ਬਠਿੰਡਾ ਦੇ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੇ ਕਿਸਾਨ ਦੀ ਮੌਤ ਦੀ ਜਿੰਮੇਵਾਰ ਸਰਕਾਰ ਨੂੰ ਦੱਸਿਆ ਹੈ, ਕਿਉਂਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰ ਰਹੀ ਹੈ ਜਿਸ ਕਾਰਨ ਕਿਸਾਨ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ।

Farmer Death: ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਬੀਮਾਰੀ ਕਾਰਨ ਮੌਤ

ਇਸ ਸਬੰਧ ਚ ਕਿਸਾਨ ਆਗੂਆ ਨੇ ਕਿਹਾ ਕਿ ਪਿੰਡ ਅਲੀਸ਼ੇਰ ਦਾ ਕਿਸਾਨ ਬਲਵਿੰਦਰ ਸਿੰਘ ਦਿੱਲੀ ਵਿਖੇ ਚਲ ਰਹੇ ਅੰਦੋਲਨ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਹਿੱਸਾ ਲੈ ਰਿਹਾ ਸੀ। ਇਸ ਦੌਰਾਨ ਉਹ ਇਕ ਬੀਮਾਰੀ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿਸਾਨ ਦੀ ਮੌਤ ਹੋ ਗਈ।

ਦੱਸ ਦਈਏ ਕਿ ਕਿਸਾਨ ਆਗੂਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਕਿਸਾਨ ਦੀ ਮੌਤ ਦਾ ਜ਼ਿੰਮੇਵਾਰ ਸਰਕਾਰ ਨੂੰ ਦੱਸਿਆ ਹੈ। ਸੰਘਰਸ਼ ਕਰਨ ਦੇ ਲਈ ਮਜਬੂਰ ਕਿਸਾਨ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਕਿਸਾਨਾਂ ਦੀ ਮੌਤ ਦੀ ਜਿੰਮੇਵਾਰ ਸਰਕਾਰਾਂ ਹਨ।

ਇਹ ਵੀ ਪੜੋ: CORONA LIVE UPDATE:ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,73,790 ਨਵੇਂ ਕੇਸ, 3,617 ਮੌਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.