ETV Bharat / state

ਭਾਨਾ ਸਿੱਧੂ ਦੇ ਹੱਕ 'ਚ ਕਿਸਾਨ ਯੂਨੀਅਨ ਤੇ ਪਿੰਡ ਵਾਸੀਆ ਨੇ ਖੜ੍ਹਕਾਇਆ SSP ਬਰਨਾਲਾ ਦਾ ਬੂਹਾ !

author img

By

Published : Jun 13, 2023, 8:36 PM IST

Bhaana Sidhu
Bhaana Sidhu

ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਭਾਨਾ ਸਿੱਧੂ ਉਪਰ ਦਰਜ਼ ਕੀਤੇ ਕੇਸ ਨੂੰ ਰੱਦ ਕਰਵਾਉਣ ਲਈ ਅੱਜ ਮੰਗਲਵਾਰ ਨੂੰ ਬਰਨਾਲਾ ਦੇ ਐਸ.ਐਸ.ਪੀ ਦਫ਼ਤਰ ਦਾ ਘਿਰਾਉ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਗੱਲਬਾਤ ਦੌਰਾਨ ਕਿਹਾ..

ਬਰਨਾਲਾ: ਸ਼ੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਉਪਰ ਦਰਜ਼ ਕੀਤੇ ਕੇਸ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਅੱਜ ਮੰਗਲਵਾਰ ਨੂੰ ਬਰਨਾਲਾ ਦੇ ਐਸ.ਐਸ.ਪੀ ਦਫ਼ਤਰ ਦਾ ਘਿਰਾਉ ਕੀਤਾ ਗਿਆ। ਐਸ.ਐਸ.ਪੀ ਦਫ਼ਤਰ ਅੱਗੇ ਧਰਨਾ ਲਗਾ ਕੇ ਭਾਨਾ ਸਿੱਧੂ ਉਪਰ ਦਰਜ਼ ਐਸਸੀ.ਐਸਟੀ ਧਾਰਾ ਹਟਾਉਣ ਦੀ ਮੰਗ ਕੀਤੀ ਗਈ। ਇਸ ਧਰਨੇ ਵਿੱਚ ਲੱਖਾ ਸਿਧਾਣਾ ਸਮੇਤ ਬੀਕੇਯੂ ਡਕੌਂਦਾ ਅਤੇ ਹੋਰ ਪਿੰਡ ਵਾਸੀ ਵੱਡੀ ਪੱਧਰ 'ਤੇ ਪਹੁੰਚੇ।

'ਭਾਨਾ ਸਿੱਧੂ ਹਮੇਸ਼ਾ ਸਰਕਾਰ ਦੀਆਂ ਨਾਕਾਮੀਆਂ 'ਤੇ ਬੋਲਦਾ':- ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਨਾ ਸਿੱਧੂ ਉਪਰ ਪੁਲਿਸ ਨੇ ਝੂਠਾ ਕੇਸ ਦਰਜ ਕੀਤਾ ਹੈ, ਐਸਸੀ.ਐਸਟੀ ਧਾਰਾ ਇਸ ਕੇਸ ਵਿੱਚ ਨਹੀਂ ਲਗਾਈ ਜਾ ਸਕਦੀ। ਉਹਨਾਂ ਕਿਹਾ ਕਿ ਭਾਨਾ ਸਿੱਧੂ ਹਮੇਸ਼ਾ ਸਰਕਾਰ ਦੀਆਂ ਨਾਕਾਮੀਆਂ ਅਤੇ ਸਮਾਜਿਕ ਮੁੱਦਿਆਂ ਲਈ ਆਵਾਜ਼ ਉਠਾਉਂਦਾ ਹੈ, ਇਸੇ ਰੰਜਿਸ਼ ਤਹਿਤ ਉਸ ਉਪਰ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪਰਚਾ ਰੱਦ ਨਾ ਕੀਤੇ ਜਾਣ ਉੱਤੇ ਇਸ ਧਰਨੇ ਨੂੰ ਪੱਕੇ ਮੋਰਚੇ ਵਿੱਚ ਤਬਦੀਲ ਕਰਨ ਦੀ ਚੇਤਾਵਨੀ ਦਿੱਤੀ ਗਈ।

ਭਾਨਾ ਸਿੱਧੂ ਉਪਰ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਦਿੱਤਾ ਮੰਗ ਪੱਤਰ:- ਉੱਥੇ ਇਸ ਮੌਕੇ ਭਾਨਾ ਸਿੱਧੂ ਦੇ ਭਰਾ ਅਮਨਦੀਪ ਸਿੰਘ ਨੇ ਕਿਹਾ ਕਿ ਪਹਿਲਾਂ ਉਹਨਾਂ ਨੇ ਭਾਨਾ ਸਿੱਧੂ ਉਪਰ ਦਰਜ ਝੂਠੇ ਕੇਸ ਨੂੰ ਰੱਦ ਕਰਵਾਉਣ ਲਈ ਮੰਗ ਪੱਤਰ ਵੀ ਦਿੱਤੇ। ਜਿਸ ਤੋਂ ਦੁਖੀ ਹੋ ਕੇ ਉਹ ਅੱਜ ਐਸ.ਐਸ.ਪੀ ਦਫ਼ਤਰ ਬਰਨਾਲਾ ਅੱਗੇ ਕਿਸਾਨ ਜੱਥੇਬੰਦੀ ਅਤੇ ਹੋਰ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਧਰਨਾ ਦੇਣ ਪਹੁੰਚੇ ਹਨ। ਉਹਨਾਂ ਕਿਹਾ ਕਿ ਜੇਕਰ ਪੁਲਿਸ ਨੇ ਪਰਚਾ ਰੱਦ ਕਰਨ ਸਬੰਧੀ ਕੋਈ ਭਰੋਸਾ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਪੱਕੇ ਤੌਰ ਉੱਤੇ ਵੀ ਜਾਰੀ ਰੱਖ ਸਕਦੇ ਹਨ।


'ਸਰਕਾਰ ਵੱਲੋਂ ਆਵਾਜ਼ ਦੱਬਣ ਦੀ ਕੋਸ਼ਿਸ਼' :- ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਅਨੁਸਾਰ ਭਾਨਾ ਸਿੱਧੂ ਉਪਰ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਸਰਕਾਰ ਵਿਰੁੱਧ ਉਠ ਰਹੀ ਹਰ ਵਿਅਕਤੀ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਗਈ ਹੈ। ਭਾਨਾ ਸਿੱਧੂ ਦੀ ਗਲਤੀ ਦੀ ਉਹ ਹਮਾਇਤ ਨਹੀਂ ਕਰਦੇ, ਪਰ ਉਸ ਉਪਰ ਐਸ.ਸੀ, ਐਸ.ਟੀ ਐਕਟ ਅਧੀਨ ਪਰਚਾ ਦਰਜ ਕਰਨਾ ਗਲਤ ਹੈ। ਜਿਸਦਾ ਉਹ ਵਿਰੋਧ ਕਰ ਰਹੇ ਹਨ।

'ਭਾਨਾ ਸਿੱਧੂ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕਰਦਾ':- ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਭਾਨਾ ਸਿੱਧੂ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਉਹ ਹਮੇਸ਼ਾ ਨਸ਼ਿਆਂ ਵਿਰੁੱਧ ਬੋਲਦਾ ਰਿਹਾ ਹੈ। ਜਿਸ ਕਰਕੇ ਸਰਕਾਰ ਵਿਰੁੱਧ ਬੋਲਣ ਵਾਲਿਆਂ ਨੂੰ ਝੂਠੇ ਕੇਸ ਦਰਜ ਕਰਕੇ ਦੱਬਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਭਾਨੇ ਸਿੱਧੂ ਉਪਰ ਦਰਜ਼ ਕੀਤੇ ਝੂਠੇ ਪਰਚੇ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਣਾ ਚਾਹੀਦਾ ਹੈ।

ਮਾਨਸਾ ਤੇ ਬਰਨਾਲਾ ਜਿਲ੍ਹੇ ਦੇ 4 ਬਲਾਕਾਂ ਦੇ ਵਰਕਰਾਂ ਨੇ ਦਿੱਤਾ ਧਰਨਾ:- ਉੱਥੇ ਭਾਨਾ ਸਿੱਧੂ ਦੇ ਹੱਕ ਵਿੱਚ ਆਏ ਬੀਕੇਯੂ ਆਗੂ ਨੇ ਕਿਹਾ ਕਿ ਉਹਨਾਂ ਦੇ ਮਾਨਸਾ ਅਤੇ ਬਰਨਾਲਾ ਜਿਲ੍ਹੇ ਦੇ 4 ਬਲਾਕਾਂ ਦੇ ਵਰਕਰ ਅੱਜ ਮੰਗਲਵਾਰ ਦੇ ਧਰਨੇ ਵਿੱਚ ਆਏ ਹਨ। ਉਹਨਾਂ ਕਿਹਾ ਕਿ ਭਾਨਾ ਸਿੱਧੂ ਉਪਰ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਇਸ ਪਰਚੇ ਨੂੰ ਰੱਦ ਕਰਵਾਉਣ ਲਈ ਉਹ ਐਸਐਸਪੀ ਦਫ਼ਤਰ ਅੱਗੇ ਧਰਨੇ ਉੱਤੇ ਬੈਠੇ ਹਨ। ਉਹਨਾਂ ਕਿਹਾ ਕਿ ਭਾਨਾ ਸਿੱਧੂ ਨਸ਼ਿਆਂ ਵਿਰੁੱਧ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਉਠਾਉਂਦਾ ਰਿਹਾ ਹੈ। ਜਿਸ ਕਰਕੇ ਉਸਨੂੰ ਰਿਹਾਅ ਕਰਵਾਉਣ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਾਂਗੇ। ਉਹਨਾਂ ਕਿਹਾ ਕਿ ਇਸ ਸੰਘਰਸ਼ ਲਈ ਬਣਾਈ 5 ਮੈਂਬਰੀ ਐਕਸ਼ਨ ਕਮੇਟੀ ਸ਼ਾਮ ਨੂੰ ਸਖ਼ਤ ਐਕਸ਼ਨ ਦਾ ਐਲਾਨ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.