ਭਾਰਤ ਬੰਦ ਦੇ ਸੱਦੇ ਨੂੰ ਲੈਕੇ ਕਿਸਾਨਾਂ ਨੇ ਕੀਤੀ ਮੋਟਰਸਾਈਕਲ ਰੈਲੀ

author img

By

Published : Sep 24, 2021, 6:13 PM IST

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਮੋਟਰਸਾਈਕਲ ਰੈਲੀ

ਮਾਨਸਾ ਵਿਚ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਮੋਟਰਸਾਈਕਲ (Motorcycles) ਰੈਲੀ ਕੱਢੀ ਗਈ।ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ 27 ਸਤੰਬਰ ਨੂੰ ਪੂਰਨ ਤੌਰ ਤੇ ਭਾਰਤ ਬੰਦ ਕੀਤਾ ਜਾਵੇਗਾ।

ਮਾਨਸਾ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸਨੂੰ ਸਫਲ ਬਣਾਉਣ ਦੇ ਲਈ ਕਿਸਾਨ ਜਥੇਬੰਦੀਆਂ ਜਿੱਥੇ ਪਿੰਡਾਂ ਦੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਅੱਜ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਮਾਨਸਾ ਤੋਂ ਭੀਖੀ ਸ਼ਹਿਰ ਤਕ ਮੋਟਰਸਾਈਕਲ (Motorcycles) ਰੈਲੀ ਕੱਢੀ ਗਈ।ਮੋਟਰਸਾਈਕਲ ਰੈਲੀ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

ਕਿਸਾਨ ਆਗੂ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਦਿੱਲੀ ਦੇ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅੰਦੋਲਨ ਚੱਲ ਰਿਹਾ ਹੈ ਅਤੇ ਇਸ ਸੰਬੰਧੀ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਸਫਲ ਬਣਾਉਣ ਦੇ ਲਈ ਅੱਜ ਮਾਨਸਾ ਸ਼ਹਿਰ ਤੋਂ ਭੀਖੀ ਦੇ ਤੱਕ ਮੋਟਰਸਾਈਕਲ ਮਾਰਚ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਮਜ਼ਦੂਰਾਂ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੇ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਸਕੇ।

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਮੋਟਰਸਾਈਕਲ ਰੈਲੀ

ਉੱਥੇ ਕਿਸਾਨ ਆਗੂਆਂ ਨੇ ਕਿਹਾ ਕਿ 28 ਸਤੰਬਰ ਨੂੰ ਬਰਨਾਲਾ ਦੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਸ਼ਤਾਬਦੀ ਮਨਾਈ ਜਾ ਰਹੀ ਹੈ। ਜਿੱਥੇ ਸਾਮਰਾਜਵਾਦ ਦੇ ਖ਼ਿਲਾਫ਼ ਵੱਡੀ ਰੈਲੀ ਕਰਕੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਉਥੇ ਹੀ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਨੂੰ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ।

ਇਹ ਵੀ ਪੜੋ:ਰੋਡਵੇਜ਼ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ, ਆਮ ਲੋਕ ਪ੍ਰੇਸ਼ਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.