ETV Bharat / state

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ !

author img

By

Published : Jun 12, 2022, 10:39 PM IST

ਮਾਨਸਾ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਭਾਵੇਂ ਕਿ ਸਰਕਾਰ ਵੱਲੋਂ ਮਾਲਵਾ ਬੈਲਟ ਦੇ ਲਈ ਝੋਨੇ ਦੀ ਬਿਜਾਈ ਦੀ ਤਰੀਕ 17 ਜੂਨ ਤੈਅ ਕੀਤੀ ਸੀ। ਕਿਸਾਨ ਆਗੂਆਂ ਵੱਲੋਂ ਝੋਨੇ ਦੀ ਬਿਜਾਈ ਰੋਕਣ ’ਤੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਝੋਨਾ ਲਗਾਉਣ ਦੀ ਮਜ਼ਬੂਰੀ ਵੀ ਦੱਸੀ ਗਈ ਹੈ।

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ
ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ

ਮਾਨਸਾ: ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ 17 ਜੂਨ ਤੋਂ ਪਹਿਲਾਂ ਹੱਥੀਂ ਝੋਨਾ ਨਾਂ ਲਾਉਣ ਦੇ ਕੀਤੇ ਗਏ ਹੁਕਮਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ। ਬੇਸ਼ੱਕ ਪਾਵਰਕੌਮ ਵੱਲੋਂ ਕਿਸਾਨਾਂ ਨੂੰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਫਿਰ ਵੀ ਕਿਸਾਨਾਂ ਨੇ ਮਹਿੰਗੇ ਭਾਅ ਡੀਜ਼ਲ ਫੂਕ ਕੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਨਾਲ ਹੀਂ ਕਿਸਾਨਾਂ ਦਾ ਕਹਿਣਾ ਹੈ ਕੇ ਸਰਕਾਰ ਵੱਲੋਂ ਮਿੱਥੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਜਿੱਥੇ ਉਹ ਰਾਖੀ ਕਰਨਗੇ ਉਥੇ ਖੇਤਾਂ ਵਿੱਚ ਆਉਣ ਵਾਲੇ ਖੇਤੀ ਅਧਿਕਾਰੀਆਂ ਸਮੇਤ ਪੁਲਿਸ ਦਾ ਘਿਰਾਓ ਕੀਤਾ ਜਾਵੇਗਾ।

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿੰਨਾਂ ਕਿਸਾਨਾਂ ਕੋਲ ਪਾਣੀ ਦਾ ਪ੍ਰਬੰਧ ਹੈ, ਉਹ ਝੋਨੇ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਨੇ ਮਾਲਵਾ ਖੇਤਰ ਵਿੱਚ ਝੋਨੇ ਦੀ ਬਿਜਾਈ ਲਈ 17 ਜੂਨ ਤੈਅ ਕੀਤੀ ਹੈ, ਪਰ ਪਰਵਾਸੀ ਮਜ਼ਦੂਰਾਂ ਦਾ ਲਾਹਾ ਲੈਂਦੇ ਹੋਏ ਕਿਸਾਨ ਝੋਨੇ ਦੀ ਬਿਜਾਈ ਕਰ ਸਕਦੇ ਹਨ ਕਿਉਂਕਿ ਬਾਅਦ ਵਿੱਚ ਇੱਕੋ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਵੇਲੇ ਮਜ਼ਦੂਰਾਂ ਦੀ ਦਿੱਕਤ ਆਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਕਿਸਾਨਾਂ ਨਾਲ ਖੜੇਗੀ ਅਤੇ ਸਬੰਧਤ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਦੇ ਕਈ ਜ਼ਿਲਿਆਂ ਵਿੱਚ 17 ਜੂਨ ਤੋਂ ਝੋਨਾ ਲਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਪਰ ਸਰਕਾਰੀ ਫੈਸਲਿਆਂ ਦਾ ਵਿਰੋਧ ਕਰਨ ਵਿੱਚ ਮੋਹਰੀ ਮੰਨੇ ਜਾਂਦੇ ਪਿੰਡ ਭੈਣੀ ਬਾਘਾ ਸਣੇ ਕਈ ਪਿੰਡਾਂ ਦੇ ਕਿਸਾਨਾਂ ਨੇ ਸਰਕਾਰੀ ਫ਼ੈਸਲੇ ਦੀ ਖ਼ਿਲਾਫ਼ਤ ਕਰਦਿਆਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ।

ਕਿਸਾਨ ਅਰਸ਼ਦੀਪ ਸਿੰਘ, ਬਘੇਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਸਰਕਾਰ ਨੇ ਝੋਨੇ ਦੀ ਬਿਜਾਈ ਲਈ 17 ਜੂਨ ਨਿਰਧਾਰਤ ਕੀਤੀ ਹੈ, ਪਰ ਝੋਨੇ ਦੀ ਬਿਜਾਈ ਪਹਿਲਾਂ ਕਰਨਾ ਸਾਡੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਮਿਰਚਾਂ ਵਾਲੇ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਰ ਰਹੇ ਹਾਂ ਕਿਉਂਕਿ ਝੋਨੇ ਦੀ ਬਿਜਾਈ ਲੇਟ ਹੋਣ ਨਾਲ ਬਾਅਦ ਵਿੱਚ ਮਿਰਚਾਂ ਬੀਜਣ ਵੇਲੇ ਦਿੱਕਤ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਵੇਲੇ ਮਜ਼ਦੂਰਾਂ ਦੀ ਕਮੀ ਦੇ ਨਾਲ-ਨਾਲ ਪਾਣੀ ਦੀ ਦਿਕਤ ਵੀ ਆਉਂਦੀ ਹੈ ਅਤੇ ਬਾਅਦ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਵੀ ਪਰੇਸ਼ਾਨ ਹੋਣਾ ਪੈਂਦਾ ਹੈ।

ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਨੂੰ ਲੈਕੇ ਸਰਕਾਰ ’ਤੇ ਵਰ੍ਹੇ ਪੰਜਾਬ ਭਾਜਪਾ ਪ੍ਰਧਾਨ, ਕਰ ਦਿੱਤਾ ਇਹ ਵੱਡਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.