ETV Bharat / state

Farmers Protest: ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨਾਂ ਦਾ ਨਸ਼ੇ ਨੂੰ ਲੈ ਕੇ ਰੋਸ ਪ੍ਰਦਰਸ਼ਨ

author img

By ETV Bharat Punjabi Team

Published : Sep 6, 2023, 5:31 PM IST

Farmers protest outside Mansa DC office
Farmers Protest : ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨਾਂ ਦਾ ਨਸ਼ੇ ਨੂੰ ਲੈ ਕੇ ਰੋਸ ਪ੍ਰਦਰਸ਼ਨ

ਮਾਨਸਾ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ (Demonstration of farmers in Mansa) ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂ ਨਸ਼ਿਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਮਾਨਸਾ ਵਿੱਚ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।

ਮਾਨਸਾ : ਨਸ਼ੇ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਡੀਸੀ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਜ਼ਿਲ੍ਹਾ ਕਚਹਿਰੀ ਵਿੱਚ ਸਰਕਾਰ ਦੇ ਖਿਲਾਫ ਰੋਸ (Demonstration of farmers in Mansa) ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੁਰੰਤ ਨਸ਼ੇ ਨੂੰ ਠੱਲ ਪਾਵੇ।


ਰੋਜ਼ਾਨਾਂ ਨਸ਼ੇ ਨਾਲ ਹੋ ਰਹੀਆਂ ਮੌਤਾਂ : ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ (Leaders of farmers' organizations) ਅੱਜ ਜ਼ਿਲ੍ਹੇ ਵਿੱਚੋਂ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਦੇ ਵਿੱਚ ਹਿੱਸਾ ਲਿਆ ਹੈ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਕਿਉਂਕਿ ਪਹਿਲੀਆਂ ਸਰਕਾਰਾਂ ਵੱਲੋਂ ਵੀ ਨਸ਼ੇ ਦੇ ਮੁੱਦੇ ਨੂੰ ਲੈਕੇ ਹੀ ਚੋਣਾਂ ਲੜੀਆਂ ਗਈਆਂ ਸਨ। ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ੇ ਨੂੰ ਰੋਕਣ ਦੇ ਲਈ ਕੋਈ ਯੋਗ ਕਦਮ ਨਹੀਂ ਚੁੱਕੇ ਗਏ ਹਨ। ਕਿਸਾਨ ਜਥੇਬੰਦੀ ਦੇ ਸੂਬਾ ਆਗੂ ਜਨਕ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਹਰ ਘਰ ਵਿੱਚੋਂ ਨਸ਼ੇ ਦੇ ਨਾਲ ਨੌਜਵਾਨਾਂ ਦੀ (Drug related youth deaths) ਅਰਥੀ ਉੱਠ ਰਹੀ ਹੈ ਅਤੇ ਮਾਵਾਂ ਦੇ ਇੱਕਲੌਤੇ ਪੁੱਤਰ ਇਸ ਦੁਨੀਆ ਤੋਂ ਜਾ ਰਹੇ ਹਨ ਪਰ ਸਰਕਾਰ ਨਸ਼ੇ ਨੂੰ ਬੰਦ ਕਰਨ ਦੇ ਲਈ ਕੋਈ ਵੀ ਕੋਸ਼ਿਸ਼ ਨਹੀਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਹੋਰ ਵੀ ਤੇਜ਼ ਅੰਦੋਲਨ ਕੀਤੇ ਜਾਣਗੇ। ਇਸ ਦੌਰਾਨ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਅੱਜ ਸਾਡੇ ਨੌਜਵਾਨ ਲੱਖਾਂ ਰੁਪਏ ਲਾ ਕੇ ਵਿਦੇਸ਼ ਵੱਲ ਨੂੰ ਜਾ ਰਹੇ ਹਨ। ਕਿਉਂਕਿ ਪੰਜਾਬ ਦੇ ਵਿੱਚ ਉਹਨਾਂ ਨੂੰ ਆਪਣਾ ਭਵਿੱਖ ਨਹੀਂ ਦਿਖਾਈ ਦੇ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.