ETV Bharat / state

Farmers Protested in Mansa : ਮਾਨਸਾ ਵਿੱਚ ਕਿਸਾਨਾਂ ਨੇ ਬੈਂਕ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

author img

By ETV Bharat Punjabi Team

Published : Oct 12, 2023, 5:52 PM IST

ਮਾਨਸਾ ਵਿੱਚ ਕਿਸਾਨਾਂ ਨੇ ਬੈਂਕ ਦਾ ਘੇਰਾਓ (Farmers Protested in Mansa) ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ। ਬੈਂਕ ਵੱਲੋਂ ਕਿਸਾਨਾਂ ਨੂੰ ਸਰਟੀਫੀਕੇਟ ਨਹੀਂ ਦਿੱਤਾ ਜਾ ਰਿਹਾ ਹੈ।

Farmers protested in Mansa
Farmers Protested in Mansa : ਮਾਨਸਾ ਵਿੱਚ ਕਿਸਾਨਾਂ ਨੇ ਬੈਂਕ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

ਕਿਸਾਨ ਆਗੂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।

ਮਾਨਸਾ : ਕਿਸਾਨ ਨੂੰ ਲਿਮਿਟ ਦੇ ਪੈਸੇ ਭਰੇ ਜਾਣ ਤੋਂ ਬਾਅਦ ਵੀ ਬੈਂਕ ਵੱਲੋਂ ਸਰਟੀਫਿਕੇਟ ਨਾ ਦਿੱਤੇ ਜਾਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਬੈਂਕ ਦਾ ਘੇਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਬਾਰ-ਬਾਰ ਬੈਂਕ ਦੇ ਚੱਕਰ ਲਾਉਣ ਤੋਂ ਬਾਅਦ ਵੀ ਕਿਸਾਨ ਨੂੰ ਸਰਟੀਫਿਕੇਟ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਅੱਜ ਪਰੇਸ਼ਾਨ ਹੋ ਕੇ ਕਿਸਾਨਾਂ ਵੱਲੋਂ ਬੈਂਕ ਦਾ ਘਿਰਾਓ ਕੀਤਾ ਗਿਆ ਹੈ।

ਪੀੜਤ ਪਰਿਵਾਰ ਲਗਾ ਰਿਹਾ ਬੈਂਕ ਦੇ ਚੱਕਰ : ਜਾਣਕਾਰੀ ਮੁਤਾਬਿਕ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੀ ਬੈਂਕ ਵੱਲੋਂ ਕਿਸਾਨ ਨੂੰ ਲਿਮਿਟ ਭਰੇ ਜਾਣ ਦੇ ਬਾਵਜੂਦ ਵੀ ਸਰਟੀਫਿਕੇਟ ਨਹੀਂ ਦਿੱਤਾ ਗਿਆ। ਇਸ ਬਾਰੇ ਰੋਸ ਪ੍ਰਦਰਸ਼ਨ ਤੋਂ ਬਾਅਦ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇੱਕ ਕਿਸਾਨ ਵੱਲੋਂ 1999 ਦੇ ਵਿੱਚ 27 ਹਜਾਰ ਰੁਪਏ ਦੀ ਬੈਂਕ ਤੋਂ ਲਿਮਿਟ ਕਰਵਾਈ ਗਈ ਸੀ ਅਤੇ ਚਾਰ ਸਾਲ ਬਾਅਦ ਬੈਂਕ ਨੂੰ ਪੈਸੇ ਭਰਕੇ ਲਿਮਿਟ ਬੰਦ ਕਰਵਾ ਦਿੱਤੀ ਗਈ ਸੀ ਪਰ ਬੈਂਕ ਵੱਲੋਂ ਕਿਸਾਨ ਗੁਰਬਖਸ਼ ਸਿੰਘ ਨੂੰ ਕਲੀਅਰ ਸਰਟੀਫਿਕੇਟ ਨਹੀਂ ਦਿੱਤਾ ਗਿਆ ਅਤੇ ਉਸ ਕਿਸਾਨ ਦੀ ਮੌਤ ਵੀ ਹੋ ਗਈ ਪਰ ਹੁਣ ਉਸਦਾ ਪੁੱਤਰ ਵੱਲੋਂ ਬਾਰ-ਬਾਰ ਬੈਂਕ ਦੇ ਗੇੜੇ ਮਾਰਨ ਦੇ ਲਈ ਮਜਬੂਰ ਹੈ ਪਰ ਬੈਂਕ ਵੱਲੋਂ ਉਹਨਾਂ ਨੂੰ ਸਰਟੀਫਿਕੇਟ ਨਹੀਂ ਦਿੱਤਾ ਜਾ ਰਿਹਾ ਅਤੇ ਬੈਂਕ ਵੱਲੋਂ ਲਾਰੇ ਲਗਾਏ ਜਾ ਰਹੇ ਹਨ।

ਬੈਂਕ ਦਾ ਪੱਕੇ ਤੌਰ ਉੱਤੇ ਘੇਰਾਓ ਕਰਨ ਦੀ ਚੇਤਾਵਨੀ : ਉਹਨਾਂ ਕਿਹਾ ਕਿ ਬੈਂਕਾਂ ਵੱਲੋਂ ਕਿਸਾਨਾਂ ਨਾਲ ਅਜਿਹੀਆਂ ਕਾਰਵਾਈਆਂ ਕਰਨ ਦੇ ਬਾਵਜੂਦ ਹੀ ਕਿਸਾਨ ਖੁਦਕੁਸ਼ੀਆਂ ਦੇ ਰਸਤੇ ਪੈਂਦੇ ਹਨ। ਉਹਨਾਂ ਕਿਹਾ ਕਿ ਜੇਕਰ ਬੈਂਕ ਵੱਲੋਂ ਜਲਦ ਹੀ ਉਕਤ ਕਿਸਾਨ ਨੂੰ ਕਲੀਅਰ ਸਰਟੀਫਿਕੇਟ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਫਿਰ ਤੋਂ ਬੈਂਕ ਦਾ ਪੱਕੇ ਤੌਰ ਉੱਤੇ ਘਿਰਾਓ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.