ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਲਗਾਇਆ ਮਾਨਸਾ ਬਠਿੰਡਾ ਰੋਡ 'ਤੇ ਧਰਨਾ

author img

By

Published : Sep 27, 2021, 1:18 PM IST

Updated : Sep 27, 2021, 4:03 PM IST

ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਲਗਾਇਆ ਮਾਨਸਾ ਬਠਿੰਡਾ ਰੋਡ 'ਤੇ ਧਰਨਾ

ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀ (Delhi) ਦੀਆਂ ਬਰੂਹਾਂ ਉੱਤੇ ਸੰਘਰਸ਼ ਲੜ ਰਹੇ ਹਨ। ਇਸਦੇ ਚੱਲਦਿਆਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India closed) ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸਦੇ ਤਹਿਤ ਹੀ ਅੱਜ ਮਾਨਸਾ (Mansa) ਜ਼ਿਲ੍ਹਾ ਪੂਰਨ ਰੂਪ ਵਿੱਚ ਬੰਦ ਕੀਤਾ ਗਿਆ। ਕਿਸਾਨਾਂ ਵੱਲੋਂ ਮਾਨਸਾ ਬਠਿੰਡਾ ਰੋਡ ਜਾਮ ਕੀਤਾ ਗਿਆ ਹੈ।

ਮਾਨਸਾ: ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀ (Delhi) ਦੀਆਂ ਬਰੂਹਾਂ ਉੱਤੇ ਸੰਘਰਸ਼ ਲੜ ਰਹੇ ਹਨ। ਇਸਦੇ ਚੱਲਦਿਆਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India closed) ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸਦੇ ਤਹਿਤ ਅੱਜ ਸਵੇਰ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ। ਅੱਜ ਵੱਖ ਵੱਖ ਥਾਵਾਂ ਉੱਤੇ ਧਰਨੇ ਲਗਾ ਕੇ ਕਿਸਾਨਾਂ ਵੱਲੋਂ ਇਸਨੂੰ ਸਫ਼ਲ ਬਣਾਇਆ ਜਾ ਰਿਹਾ ਹੈ।

ਇਸਦੇ ਤਹਿਤ ਹੀ ਅੱਜ ਮਾਨਸਾ (Mansa) ਜ਼ਿਲ੍ਹਾ ਪੂਰਨ ਰੂਪ ਵਿੱਚ ਬੰਦ ਕੀਤਾ ਗਿਆ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਮਾਨਸਾ ਬਠਿੰਡਾ ਰੋਡ (Mansa Bathinda Road) ਜਾਮ ਕੀਤਾ ਗਿਆ ਹੈ। ਧਰਨਾ ਪ੍ਰਦਰਸ਼ਨ ਕਰਕੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ।

ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਲਗਾਇਆ ਮਾਨਸਾ ਬਠਿੰਡਾ ਰੋਡ 'ਤੇ ਧਰਨਾ
ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਤੇ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਅੱਜ ਦੇਸ਼ ਭਰ ਦੇ ਵਿੱਚ ਕਾਰੋਬਾਰ ਬੰਦ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਬੀਜੇਪੀ ਨੂੰ ਪਿੰਡਾਂ ਦੇ ਵਿੱਚ ਵੀ ਕਿਸਾਨ ਨਹੀਂ ਆਉਣ ਦੇਣਗੇ।

ਉਨ੍ਹਾਂ ਕਿਹਾ ਕਿ ਹੋਰ ਵਰਗ ਵੀ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰ ਰਹੇ ਹਨ। ਇਕੱਲੇ ਕਿਸਾਨ ਹੀ ਨਹੀਂ ਮਜ਼ਦੂਰ ਅਤੇ ਵਪਾਰੀ ਵਰਗ ਵੀ ਕੇਂਦਰ ਸਰਕਾਰ (Central Government) ਦੇ ਖਿਲਾਫ ਸ਼ੜਕਾਂ ਉਤੇ ਪ੍ਰਦਰਸ਼ਨ ਕਰ ਰਿਹਾ ਹੈ।

ਇਹ ਵੀ ਪੜ੍ਹੋ:- ਭਾਰਤ ਬੰਦ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਾ ਵੱਡਾ ਬਿਆਨ

Last Updated :Sep 27, 2021, 4:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.