ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ, ਹੋਇਆ ਵੱਡਾ ਖੁਲਾਸਾ !

author img

By

Published : Oct 2, 2022, 10:39 AM IST

Updated : Oct 2, 2022, 5:48 PM IST

Gangster Deepak Tinu escaped

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚ ਫਰਾਰ ਹੋ ਗਿਆ ਹੈ। ਗੈਂਗਸਟਰ ਦੀਪਕ ਟੀਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਹੈ।

ਮਾਨਸਾ: ਗੈਂਗਸਟਰ ਦੀਪਕ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਸੂ ਦੱਸ ਦਈਏ ਕਿ ਪੁਲਿਸ ਵੱਲੋਂ ਦੀਪਕ ਟੀਨੂੰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਸੀ।

ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ

ਦੱਸ ਦਈਏ ਕਿ ਮਾਨਸਾ ਪੁਲਿਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲੈ ਕੇ ਆਈ ਸੀ। ਸਰਦੂਲਗੜ੍ਹ ਦੇ ਇੱਕ ਕਤਲ ਕੇਸ ਦੇ ਵਿੱਚ ਮਾਨਸਾ ਪੁਲਿਸ ਰਿਮਾਂਡ ’ਤੇ ਲੈ ਕੇ ਆਈ ਸੀ। ਦੱਸ ਦਈਏ ਕਿ ਮੂਸੇਵਾਲਾ ਕਤਲਕਾਂਡ ਦੀ ਪਲਾਨਿੰਗ ਵਿੱਚ ਆਖਿਰੀ ਕਾਨਫਰੰਸ ਕਾਲ ਲਾਰੈਂਸ ਅਤੇ ਟੀਨੂੰ ਦੇ ਵਿਚਾਲੇ 27 ਮਈ ਨੂੰ ਹੋਈ ਸੀ ਅਤੇ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਦੂਜੇ ਪਾਸੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੀਆਈਏ ਮਾਨਸਾ ਸੀਆਈਏ ਸਟਾਫ ਦੇ ਇੰਚਾਰਜ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੈਂਘਸਟਰ ਦੀਪਕ ਟੀਨੂੰ ਨੂੰ ਸੀਆਈਏ ਸਟਾਫ ਦੇ ਇੰਚਾਰਜ ਪਿੰਡ ਝੂਨੀਰ ਵਿੱਚ ਇੱਕ ਖਾਲੀ ਥਾਂ ਉੱਤੇ ਲੈ ਕੇ ਗਏ ਸੀ ਜਿੱਥੇ ਦੀਪਕ ਟੀਨੂੰ ਫਰਾਰ ਹੋਇਆ। ਪੱਤਾ ਲੱਗਾ ਹੈ ਕਿ ਸੀਆਈਏ ਸਟਾਫ ਦੇ ਇੰਚਾਰਜ ਪਹਿਲਾਂ ਵੀ ਦੋ ਤਿੰਨ ਬਾਰ ਦੀਪਕ ਟੀਨੂੰ ਨੂੰ ਇਸੇ ਥਾਂ ਉੱਤੇ ਲੈ ਕੇ ਆਏ ਸਨ।

Lawrence Gang posted on social media
ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ

ਉੱਥੇ ਹੀ ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਬਣੇ ਇੱਕ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਗਈ ਹੈ ਜਿਸ ਵਿੱਚ ਲਿਖਿਆ ਹੈ ਕਿ ਉਨ੍ਹਾਂ ਦਾ ਭਰਾ ਦੀਪਕ ਟੀਨੂੰ ਪੁਲਿਸ ਕਸਟਡੀ ਤੋਂ ਫਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਉਸ ਦੇ ਨਾਲ ਕੁਝ ਵੀ ਨਾਜਾਇਜ਼ ਕਰ ਸਕਦੀ ਹੈ। ਗੈਂਗਸਟਰਾਂ ਨੇ ਅੱਗੇ ਲਿਖਿਆ ਕਿ ਉਹ ਬਹੁਤ ਪੁਲਿਸ ਦੇ ਧੱਕੇ ਸਹਿ ਚੁੱਕੇ ਹਨ, ਪਰ ਹੁਣ ਉਹ ਕਿਸੇ ਵੀ ਤਰ੍ਹਾਂ ਦਾ ਕੋਈ ਧੱਕਾ ਸਹਿਣ ਨਹੀਂ ਕਰਨਗੇ। ਪੁਲਿਸ ਆਪਣੀ ਜੋ ਕਾਰਵਾਈ ਕਰਨੀ ਚਾਹੁੰਦੀ ਹੈ ਕਰੇ ਪਰ ਉਸਦੇ ਨਾਲ ਕੁਝ ਵੀ ਨਾਜਾਇਜ ਨਾ ਹੋਵੇ। ਨਹੀਂ ਤਾਂ ਉਸਦੇ ਅੰਜਾਮ ਭੁਗਤਣੇ ਪੈਣਗੇ।

ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੀ ਮਾਤਾ ਪੁਲਿਸ ਦੀ ਕਸਟਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ’ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਅਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ ਜਿਸਦੇ ਲਈ ਉਨ੍ਹਾਂ ਵੱਲੋਂ ਇੱਕ ਵਾਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।

ਬੀਜੇਪੀ ਆਗੂ ਨੇ ਘੇਰੀ ਮਾਨ ਸਰਕਾਰ

ਬੀਜੇਪੀ ਆਗੂ ਸ਼ੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦੋ ਹਏ ਕਿਹਾ ਕਿ ਜਿਸ ਤਰ੍ਹਾਂ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ ਉਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਸਰਕਾਰ ਜਿੰਮੇਵਾਰ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਭੁੱਲ ਕੇ ਦੌਰਿਆਂ ਉੱਤੇ ਗਏ ਹੋਏ ਹਨ। ਸੀਐੱਮ ਮਾਨ ਨੂੰ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਰਾਜਨੀਤੀਕ ਦੌਰਿਆਂ ਨੂੰ ਛੱਡ ਕੇ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਹਲਾਤਾਂ ਨੂੰ ਗੰਭੀਰਤਾ ਨਾਲ ਲੈਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋਸ਼ੀਆ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਗੈਂਗਸਟਰ ਦੀਪਕ ਦੇ ਵਕੀਲ

ਗੈਂਗਸਟਰ ਦੀਪਕ ਦੇ ਵਕੀਲ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇੰਨੀ ਸਖ਼ਤ ਸੁਰੱਖਿਆ ਦੇ ਵਿਚਕਾਰ ਦੀਪਕ ਟੀਨੂੰ ਆਖ਼ਰ ਕਿਵੇਂ ਭੱਜ ਸਕਦਾ ਹੈ। ਇਹ ਪੰਜਾਬ ਪੁਲਿਸ ਦੀ ਸਾਜਿਸ਼ ਸੀ। ਦੀਪਕ ਦੇ ਵਕੀਲ ਨੇ ਪੰਜਾਬ ਪੁਲਿਸ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਜਲਦ ਹੀ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕਰਨਗੇ।

ਇਹ ਵੀ ਪੜੋ: ਜੰਗਲਾਤ ਮਹਿਕਮੇ ਦੇ ਦਫਤਰ ਬਾਹਰ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Last Updated :Oct 2, 2022, 5:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.