7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ

author img

By

Published : Sep 17, 2022, 8:49 AM IST

Updated : Sep 17, 2022, 1:15 PM IST

gangster Mani Raia and Mandeep Tofan arrested in Sidhu Moosewala murder case will be produced in Mansa court

Sidhu Moosewala murder case ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ ਨੇ 7 ਦਿਨਾ ਰਿਮਾਂਡ ਉੱਤੇ ਭੇਜ ਦਿੱਤਾ ਹੈ, ਜਿਨ੍ਹਾਂ ਨੂੰ 24 ਸਤੰਬਰ ਨੂੰ ਫਿਰ ਪੇਸ਼ ਕੀਤਾ ਜਾਵੇਗਾ।

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ (Sidhu Moosewala murder case) ਗ੍ਰਿਫ਼ਤਾਰ ਕੀਤੇ ਗਏ ਦੀਪਕ ਮੁੰਡੀ, ਕਪਿਲ ਪੰਡਤ, ਰਜਿੰਦਰ ਜੌਕਰ ਤੇ ਬਿੱਟੂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਹਨਾਂ ਨੂੰ 6 ਦਿਨਾਂ ਲਈ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ, ਜਿਨ੍ਹਾਂ ਨੂੰ 23 ਸਤੰਬਰ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ ਨੇ 7 ਦਿਨਾਂ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ, ਜਿਨ੍ਹਾਂ ਨੂੰ 24 ਸਤੰਬਰ ਨੂੰ ਫਿਰ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਰਾਜਪੁਰਾ ਤੋਂ ਲਿਆਂਦੇ ਗਏ ਛੇਵੇਂ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਤਰਜਿੰਦਰ ਜੋਕਰ ਮਨਪ੍ਰੀਤ ਰਈਆ ਅਤੇ ਮਨਦੀਪ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੇ ਵਿੱਚ ਮੈਡੀਕਲ ਚੈੱਕਅੱਪ ਦੇ ਲਈ ਲਿਆਂਦਾ ਗਿਆ ਸੀ।

ਇਹ ਵੀ ਪੜੋ: ਕਰੋੜਾਂ ਰੁਪਏ ਖਰਚ ਕਰਕੇ ਸ੍ਰੀ ਖੁਰਾਲਗੜ੍ਹ ਸਾਹਿਬ ਬਣਾਏ ਕਮਿਊਨਟੀ ਹਾਲ ਦੀ ਹਾਲਤ ਬਣੀ ਤਰਸਯੋਗ

7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ: ਦੱਸ ਦਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Moosewala murder case) ਵਿੱਚ ਪੁਲਿਸ ਨੇ 2 ਹੋਰ ਮੁਲਜ਼ਮਾਂ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਗ੍ਰਿਫ਼ਤਾਰ ਕਰ (Gangster Mani Rayya Arrrest) ਲਿਆ ਸੀ। ਪੁਲਿਸ ਨੇ ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਸਥਿਤ ਪਿੰਡ ਕੁੱਕੜਵਾਲਾ ਤੋਂ ਗ੍ਰਿਫਤਾਰ ਕੀਤਾ ਹੈ ਤੇ ਸਵੇਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਉਥੇ ਹੀ ਗੈਂਗਸਟਰ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਦੇ ਪਿੰਡ ਖੱਖ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ।

ਡੇਢ ਸਾਲ ਤੋਂ ਸੀ ਭਾਲ: ਦੱਸ ਦਈਏ ਕਿ ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਦੀ ਭਾਲ ਸੀ। ਮਨੀ ਰਈਆ ਜੱਗੂ ਭਗਵਾਨਪੁਰੀਆ ਦੇ ਪਿੰਡ ਖਾਸ ਖਿਲਚੀਆਂ ਦਾ ਰਹਿਣ ਵਾਲਾ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਦਾ ਨਾਂ ਵੀ ਸਾਹਮਣੇ ਆਇਆ ਸੀ। ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਮਨੀ ਰਈਆ ਘਟਨਾ ਸਥਾਨ ਦੇ ਨੇੜੇ ਤੇੜੇ ਹੀ ਸੀ ਤੇ ਮਨੀ ਰਈਆ ਨੂੰ ਕਵਰ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜੋ: Saturday Love Horoscope, ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ


ਇਸ ਤੋਂ ਇਲਾਵਾ ਅਜਨਾਲਾ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਵਿੱਚੋਂ ਇੱਕ ਸਤਬੀਰ ਸਿੰਘ ਗੈਂਗਸਟਰ ਮਨੀ ਰਈਆ ਸੀ, ਜੋ ਬਠਿੰਡਾ ਛੱਡ ਕੇ ਆਇਆ ਸੀ। ਮਨੀ ਰਈਆ ਦੇ ਨਾਲ ਸਤਬੀਰ ਨੇ ਮਨਦੀਪ ਤੂਫਾਨ ਅਤੇ ਰਣਜੀਤ ਨੂੰ ਬਠਿੰਡਾ ਵਿੱਚ ਛੱਡ ਦਿੱਤਾ। ਇਸ ਤੋਂ ਇਲਾਨਾ ਮਨੀ ਰਈਆ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਲੋੜੀਂਦਾ ਸੀ।

Last Updated :Sep 17, 2022, 1:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.