ETV Bharat / state

ਗੁਰਨਾਮ ਸਿੰਘ ਚਡੂਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਫਾਂਸੀ ਦੀ ਸਜ਼ਾ ਦੀ ਕੀਤੀ ਮੰਗ

author img

By

Published : Jun 5, 2022, 3:47 PM IST

Updated : Jun 5, 2022, 3:54 PM IST

ਕਿਸਾਨ ਆਗੂ ਤੇ ਸੰਯੁਕਤ ਸੰਘਰਸ਼ ਪਾਰਟੀ ਦੇ ਮੁੱਖੀ ਗੁਰਨਾਮ ਸਿੰਘ ਚਡੂਨੀ ਵੀ ਇਸ ਦੁੱਖ ਦੀ ਘੜੀ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸੇ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗੁਰਨਾਮ ਸਿੰਘ ਚਡੂਨੀ ਨੇ ਪੰਜਾਬ ਸਰਕਾਰ ਤੋਂ ਆਰੋਪੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗੀ ਕੀਤੀ ਹੈ।

ਗੁਰਨਾਮ ਸਿੰਘ ਚਡੂਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
ਗੁਰਨਾਮ ਸਿੰਘ ਚਡੂਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੀ ਦੁਨੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ, ਉੱਥੇ ਹੀ ਦੇਸ਼ ਦੇ ਸੰਗੀਤ ਤੇ ਬਾਲੀਵੁੱਡ ਜਗਤ ਵਿੱਚ ਵੀ ਬਹੁਤ ਜ਼ਿਆਦਾ ਘਾਟਾ ਪੈ ਗਿਆ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਅਦਾਕਾਰ ਤੇ ਫਿਲਮੀ ਐਕਟਰ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਹੇ ਹਨ।

ਇਸੇ ਦੌਰਾਨ ਹੀ ਕਿਸਾਨ ਆਗੂ ਤੇ ਸੰਯੁਕਤ ਸੰਘਰਸ਼ ਪਾਰਟੀ ਦੇ ਮੁੱਖੀ ਗੁਰਨਾਮ ਸਿੰਘ ਚਡੂਨੀ ਵੀ ਇਸ ਦੁੱਖ ਦੀ ਘੜੀ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸੇ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਦੇਸ਼ ਦੀ ਪੁੱਤਰ ਸੀ, ਉਨਾਂ ਨੇ ਪੂਰੀ ਦੁਨੀਆਂ ਵਿੱਚ ਆਪਣਾ ਨਾਮ ਕਮਾਇਆ ਹੈ। ਇਹੋ ਜਿਹੇ ਦੇਸ਼ ਦੀ ਇਮਾਨਤ ਬੰਦੇ ਖ਼ਤਮ ਕਰਨਾ ਪੂਰੀ ਦੁਨੀਆਂ ਵਾਸਤੇ ਖ਼ਤਰਨਾਕ ਹੈ।

ਗੁਰਨਾਮ ਸਿੰਘ ਚਡੂਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਇਸੇ ਦੌਰਾਨ ਹੀ ਅੱਗੇ ਇਨਸਾਫ਼ ਦੀ ਮੰਗ ਕਰਦਿਆ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿ ਜਿਹੀ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਅਜਿਹੇ ਕੇਸਾਂ ਨੂੰ ਸਪੈਸ਼ਲ ਕੇਸਾਂ ਵਿੱਚ ਰੱਖਣਾ ਚਾਹੀਦਾ ਹੈ ਤੇ ਅਜਿਹੇ ਆਰੋਪੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾਂ ਅਜਿਹੇ ਕੇਸਾਂ ਦਾ ਸਮਾਂ ਵੀ ਨਿਰਧਾਰਿਤ ਕਰਨਾ ਚਾਹੀਦਾ ਹੈ।

ਜਿਹੜੇ ਸਾਡੇ ਦੇਸ਼ ਦਾ ਅਜਿਹਾ ਹਾਲ ਹੋ ਗਿਆ ਹੈ, ਕਿ ਤਾਂ ਪੰਜਾਬ ਵਿੱਚ ਗੁੰਡਾ ਰਾਜ ਹੋ ਗਿਆ ਹੈ ਜਾਂ ਫਿਰ ਕਾਰਪੋਰੇਟ ਦਾ ਕਬਜ਼ਾ ਹੋ ਗਿਆ ਹੈ। ਪੰਜਾਬ ਦਾ ਸੁਰੱਖਿਆ ਸਿਸਟਮ ਘਟੀਆਂ ਹੈ, ਜੇਲ੍ਹ ਵਿੱਚ ਬੈਠੇ ਬੰਦੇ ਦਾ ਹੁਕਮ ਚੱਲਦਾ ਹੈ, ਜੇਲ੍ਹ ਵਾਲੇ ਕਿ ਕੰਮ ਕਰ ਰਹੇ ਹਨ, ਇਸ ਤੋਂ ਲੱਗਦਾ ਹੈ ਕਿ ਜੇਲ੍ਹ ਵਾਲੇ ਵਿੱਚ ਇਸ ਘਟਨਾਵਾਂ ਵਿੱਚ ਸ਼ਾਮਲ ਹਨ, ਉਨਾਂ ਦੇ ਕੋਈ ਕਾਰਵਾਈ ਨਹੀ ਕਰਦਾ।

ਇਹ ਵੀ ਪੜੋ:- ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸੇ ਆਉਣਗੇ ਅਦਾਕਾਰ ਸੰਜੇ ਦੱਤ

Last Updated : Jun 5, 2022, 3:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.